ਬੱਚਿਆਂ ਦੀ ਸੁਰੱਖਿਆ ਸਬੰਧੀ ਵਰਕਸ਼ਾਪ ਕਰਵਾਈ
ਬੱਚਿਆਂ ਦੀ ਸੁਰੱਖਿਆ ਸਬੰਧੀ ਵਰਕਸ਼ਾਪ ਦਾ ਆਯੋਜਨ
Publish Date: Tue, 24 Mar 2026 03:42 PM (IST)
Updated Date: Tue, 24 Mar 2026 03:43 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਮਿਸ਼ਨ ਵੱਤਸਲਿਆ ਸਕੀਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਫਿਰੋਜ਼ਪੁਰ ਵੱਲੋਂ ਬੱਚਿਆ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ, ਫਿਰੋਜ਼ਪੁਰ ਰੀਚਿਕਾ ਨੰਦਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਗੁਰੂਹਰਸਹਾਏ ਐੱਚਕੇਐੱਲ ਕਾਲਜ ਵਿਖੇ ਇਕ ਦਿਨਾਂ ਵਰਕਸ਼ਾਪ ਟਰੇਨਿੰਗ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਵੱਖ-ਵੱਖ ਬੁਲਾਰਿਆ ਵੱਲੋਂ ਸੁਪਰਵਾਈਜ਼ਰ ਅਤੇ ਆਂਗਨਵਾੜੀ ਵਰਕਰਾਂ ਨੂੰ ਬਾਲ ਵਿਆਹ, ਪੋਸਕੋ ਐਕਟ ਅਤੇ ਜੁਵੇਨਾਇਲ ਜਸਟਿਸ ਐਕਟ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਜਿਸਦਾ ਉਦੇਸ਼ ਬੱਚਿਆ ਨਾਲ ਹੋ ਰਹੇ ਸਰੀਰਕ ਸੋਸ਼ਣ, ਜਿਸਮਾਨੀ ਤੌਰ ’ਤੇ ਪ੍ਰੇਸ਼ਾਨ ਕਰਨ ਤੋਂ ਰੱਖਿਆ ਕਰਨਾ ਹੈ ਅਤੇ ਜੁਵੇਨਾਇਲ ਜਸਟਿਸ ਐਕਟ ਦਾ ਉਦੇਸ਼ ਜੁਰਮ ਤੋਂ ਪੀੜ੍ਹਤ ਬੱਚਿਆ ਨੂੰ ਸੁਰੱਖਿਆ ਵਰਤਾਵਰਨ ਪ੍ਰਦਾਨ ਕਰਦਾ ਹੈ। ਬਾਲ ਵਿਆਹ ਇਕ ਕਾਨੂੰਨੀ ਅਪਰਾਧ ਹੈ, ਜਿਸਨੂੰ ਰੋਕਣਾ ਸਾਡਾ ਫਰਜ ਬਣਦਾ ਹੈ।