- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੇਂਡੂ ਮੰਡੀਆਂ ’ਚ ਝੋਨੇ ਦੀ ਖਰੀਦ ਬੰਦ ਕਰਕੇ ਕਿਸਾਨਾਂ ਨੂੰ ਮੰਡੀਆਂ ’ਚ ਰੁਲਣ ਲਈ ਛੱਡਿਆ : ਭਾਕਿਯੂ ਕਾਦੀਆਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ: ਪੇਂਡੂ ਮੰਡੀਆਂ ਵਿੱਚ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਸਾਹਮਣੇ ਪੈਦਾ ਹੋਏ ਸੰਕਟ ਨੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੂੰ ਸਰਕਾਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਮਜਬੂਰ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤਾਂ ਵਿੱਚ ਦਿਨ-ਰਾਤ ਮਿਹਨਤ ਕਰਕੇ ਦੇਸ਼ ਦਾ ਅੰਨ ਭੰਡਾਰ ਭਰਨ ਵਾਲਾ ਕਿਸਾਨ ਅੱਜ ਆਪਣੀ ਹੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਖੱਜਲ-ਖੁਆਰ ਹੋ ਰਿਹਾ ਹੈ। ਕਿਸਾਨਾਂ ਦੀ ਵੱਡੀ ਮਾਤਰਾ ਵਿੱਚ ਝੋਨੇ ਦੀ ਫ਼ਸਲ ਵਿਕਣ ਤੋਂ ਰਹਿੰਦੀ ਹੋਣ ਦੇ ਬਾਵਜੂਦ ਖਰੀਦ ਬੰਦ ਕਰਨਾ ਉਨ੍ਹਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਪੇਂਡੂ ਮੰਡੀਆਂ ਵਿੱਚ ਖਰੀਦ ਤੁਰੰਤ ਮੁੜ ਸ਼ੁਰੂ ਕਰਵਾਉਣ ਦੀ ਮੰਗ ਕੀਤੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨਾਵਾਰ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਜਾਹਰਾ ਪੀਰ, ਪਿੰਡ ਬੰਡਾਲਾ ਪੁਰਾਣਾ ਵਿਖੇ ਹੋਈ। ਇਸ ਮੌਕੇ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਸਰਪ੍ਰਸਤ ਗੁਲਜਾਰ ਸਿੰਘ ਮੀਹਾਂ ਸਿੰਘ ਵਾਲਾ, ਜ਼ਿਲ੍ਹਾ ਫਿਰੋਜ਼ਪੁਰ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਅਤੇ ਡਾਕਟਰ ਗੁਰਚਰਨ ਨੂਰਪੁਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਤੇ ਅਹੁਦੇਦਾਰ ਮੌਜੂਦ ਸਨ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਭਾਕਿਯੂ ਕਾਦੀਆਂ ਬਲਾਕ ਜ਼ੀਰਾ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਹਮਾਇਤ ਨਹੀਂ ਕਰਦੀ ਅਤੇ ਨਾ ਹੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਖ਼ਾਸ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰੇਗੀ। ਜਥੇਬੰਦੀ ਦਾ ਹਰ ਮੈਂਬਰ ਆਪਣੀ ਸਿਆਸੀ ਸੋਚ ਅਨੁਸਾਰ ਵੋਟ ਪਾਉਣ ਲਈ ਆਜ਼ਾਦ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪਿੰਡਾਂ ਵਿੱਚ ਆਉਣ ਵਾਲੇ ਸੱਤਾਧਾਰੀ ਉਮੀਦਵਾਰਾਂ ਤੋਂ ਲੋਕ ਪਿਛਲੇ ਕਾਰਜਕਾਲ ਦੇ ਵਿਕਾਸ ਕਾਰਜਾਂ ਅਤੇ ਲਟਕਦੀਆਂ ਸਮੱਸਿਆਵਾਂ ਬਾਰੇ ਸਵਾਲ ਜ਼ਰੂਰ ਪੁੱਛਣ ਅਤੇ ਜਵਾਬਦੇਹੀ ਤੈਅ ਕਰਨ। ਉਨ੍ਹਾਂ ਪੰਜਾਬ ਸਰਕਾਰ ਨੂੰ ਸਹਿਕਾਰੀ ਸਭਾਵਾਂ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ। ਜ਼ੀਰਾ ਇਲਾਕੇ ਵਿੱਚ ਫੂਡ ਸੇਫਟੀ ਵਿਭਾਗ ਵੱਲੋਂ ਮਿਲਾਵਟਖੋਰੀ ਵਿਰੁੱਧ ਚਲਾਈ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਖਾਣ-ਪੀਣ ਦੀਆਂ ਵਸਤਾਂ ਦੀ ਸ਼ੁੱਧਤਾ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਵਧੀ ਹੈ ਅਤੇ ਹਲਵਾਈਆਂ ਨੇ ਵੀ ਸਫ਼ਾਈ ਵੱਲ ਧਿਆਨ ਦੇਣਾ ਸ਼ੁਰੂ ਕੀਤਾ ਹੈ।ਮੀਟਿੰਗ ਵਿੱਚ ਹਰਪ੍ਰੀਤ ਸਿੰਘ ਲੌਂਗੋਦੇਵਾ, ਪਰਮਜੀਤ ਵਿਦਿਆਰਥੀ, ਪਾਲ ਸਿੰਘ ਸਨੇਰ, ਗੁਰਪ੍ਰੀਤ ਸਿੰਘ ਵਲਟੋਹਾ, ਗੁਰਚਰਨ ਸਿੰਘ ਬਾਜਵਾ, ਭਗਵੰਤ ਸਿੰਘ ਬੋਤੀਆਂਵਾਲਾ, ਸੁੱਚਾ ਸਿੰਘ ਨੂਰਪੁਰ, ਜਸਵੀਰ ਸਿੰਘ ਬੋਤੀਆਂ ਵਾਲਾ, ਕੈਪਟਨ ਠਾਣਾ ਸਿੰਘ ਛਜਾਂ ਵਾਲੀ, ਗੁਰਜੰਟ ਸਿੰਘ ਮਹੀਆਂ ਵਾਲਾ ਕਲਾਂ, ਜਗਤਾਰ ਸਿੰਘ ਸ਼ਾਹਵਾਲਾ, ਬੂਟਾ ਸਿੰਘ ਸ਼ਾਹਵਾਲਾ, ਸ਼ਾਂਤੀ ਸਰੂਪ, ਪਾਲ ਸਿੰਘ, ਅਮਰ ਸਿੰਘ, ਸੰਤਾ ਸਿੰਘ ਬੰਡਾਲਾ ਪੁਰਾਣਾ, ਜਰਨੈਲ ਸਿੰਘ ਫੇਰੋਕੇ, ਪ੍ਰੇਮ ਸਿੰਘ, ਬਲਕਾਰ ਸਿੰਘ, ਸੁਖਦੇਵ ਸਿੰਘ, ਸਰਬਨ ਸਿੰਘ, ਜਗਸੀਰ ਸਿੰਘ, ਜੁਗਰਾਜ ਸਿੰਘ, ਗੁਰਸਾਹਿਬ ਸਿੰਘ, ਪਰਮਿੰਦਰ ਸਿੰਘ, ਬਲਜਿੰਦਰ ਸਿੰਘ, ਜੱਜ ਸਿੰਘ, ਪਰਮਜੀਤ ਸਿੰਘ ਸੇਖਵਾਂ, ਅਮਰੀਕ ਸਿੰਘ ਸੇਖਵਾਂ, ਸਤਨਾਮ ਸਿੰਘ, ਰਾਮ ਸਿੰਘ, ਗੁਰਅਵਤਾਰ ਸਿੰਘ, ਆਸਾ ਸਿੰਘ, ਮਹਿੰਦਰ ਸਿੰਘ, ਜਸਪਾਲ ਸਿੰਘ, ਸੁਖਦਿਆਲ ਸਿੰਘ, ਪਰਮਜੀਤ ਸਿੰਘ ਸਾਬਕਾ ਸਰਪੰਚ, ਹਰਪਾਲ ਸਿੰਘ ਬੋੜਾਂਵਾਲੀ, ਮਨਦੀਪ ਸਿੰਘ ਅਲੀਪੁਰ, ਜਸਵੰਤ ਸਿੰਘ ਨਾਮਦੇਵ, ਗੁਰਦੀਪ ਸਿੰਘ ਪਟਵਾਰੀ, ਹਰਭਜਨ ਸਿੰਘ ਫੇਰੋਕੇ, ਮਨਪ੍ਰੀਤ ਸਿੰਘ ਫੇਰੋਕੇ, ਬਲਜਿੰਦਰ ਸਿੰਘ, ਗੁਲਾਬ ਸਿੰਘ, ਪਰਮਜੀਤ ਸਿੰਘ ਕੂਕਾ ਤਲਵੰਡੀ ਜੱਲੇ ਖਾਂ ਅਤੇ ਸਰਦੂਲ ਸਿੰਘ ਫੇਰੋਕੇ ਆਦਿ ਹਾਜ਼ਰ ਸਨ।