ਜਾ.ਸ, ਫ਼ਿਰੋਜ਼ਪੁਰ : ਪੰਜਾਬ ਪੁਲਿਸ ਦੀ ਇੱਕ ਮਹਿਲਾ ਕਾਂਸਟੇਬਲ ਦੀ ਡਿਊਟੀ 'ਤੇ ਜਾਂਦੇ ਸਮੇਂ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪਤਾ ਲੱਗਾ ਹੈ ਕਿ ਕੁਲਵਿੰਦਰ ਕੌਰ ਆਪਣੀ ਆਈ-20 ਕਾਰ 'ਚ ਫ਼ਿਰੋਜ਼ਪੁਰ ਤੋਂ ਜ਼ੀਰਾ ਨੂੰ ਜਾ ਰਹੀ ਸੀ ਤਾਂ ਪਿੰਡ ਸੰਦੇ ਹਾਸ਼ਮ ਵੱਲ ਗਲਤ ਦਿਸ਼ਾ ਤੋਂ ਆ ਰਹੇ ਇਕ ਟਰੱਕ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕੁਲਵਿੰਦਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਕੁਲਗੜ੍ਹੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਾਜ਼ਮ ਪੁਲੀਸ ਲਾਈਨ ਵਿੱਚ ਤਾਇਨਾਤ ਸਨ। ਕਾਂਸਟੇਬਲ ਦੀ ਕਾਰ ਗਲਤ ਦਿਸ਼ਾ 'ਚ ਆ ਰਹੇ ਟਰੱਕ ਦੀ ਲਪੇਟ 'ਚ ਆ ਗਈ। ਮਹਿਲਾ ਮੁਲਾਜ਼ਮ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਦੋਸ਼ੀ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

Posted By: Jaswinder Duhra