ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਉਮੀਦਵਾਰਾਂ ਨੂੰ ਲੈ ਕੇ ਕੀਤੀ ਚਰਚਾ
ਪੰਚਾਇਤਾਂ ਪਾਰਟੀ ਆਗੂਆਂ ਨੇ ਵਿਧਾਇਕ ਫੌਜਾ ਸਿੰਘ ਸਰਾਰੀ ਨਾਲ ਕੀਤੀ ਭਰਵੀਂ ਮੀਟਿੰਗ
Publish Date: Tue, 02 Dec 2025 05:53 PM (IST)
Updated Date: Tue, 02 Dec 2025 05:56 PM (IST)

ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਵੀ ਸਾਰੀਆਂ ਸੀਟਾਂ ’ਤੇ ਜਿੱਤ ਪ੍ਰਾਪਤ ਕਰਨ ਲਈ ਇਲਾਕੇ ਦੇ ਸਰਪੰਚਾਂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਪਿੰਡਾਂ ਦੇ ਹੋਰ ਮੋਹਤਬਰਾ ਦੀ ਇੱਕ ਭਰਵੀਂ ਮੀਟਿੰਗ ਵਿਧਾਇਕ ਫੌਜਾ ਸਿੰਘ ਸਰਾਰੀ ਨਾਲ ਕੀਤੀ। ਪਿੰਡਾਂ ਦੇ ਸਰਪੰਚਾਂ, ਪੰਚਾਂ ਤੇ ਹੋਰ ਮੋਹਤਬਰਾਂ ਵੱਲੋਂ ਮਸ਼ਵਰਾ ਕਰਨ ਤੋਂ ਬਾਅਦ ਸਰਬਸੰਮਤੀ ਨਾਲ ਬਲਾਕ ਸੰਮਤੀ ਅਤੇ ਜ਼ਿਲਾ ਪਰਿਸ਼ਦ ਦੀ ਚੋਣ ਲੜਨ ਲਈ ਆਪਣੇ-ਆਪਣੇ ਉਮੀਦਵਾਰ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਅੱਗੇ ਨਾਮ ਪੇਸ਼ ਕੀਤੇ ਗਏ ਅਤੇ ਪੇਸ਼ ਕੀਤੇ ਗਏ ਉਮੀਦਵਾਰਾਂ ਨੂੰ ਹੀ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦਾ ਭਰੋਸਾ ਵੀ ਵਿਧਾਇਕ ਫੌਜਾ ਸਿੰਘ ਸਰਾਰੀ ਨੂੰ ਦਿੱਤਾ ਗਿਆ । ਪੰਚਾਇਤਾਂ ਵੱਲੋਂ ਉਮੀਦਵਾਰਾਂ ਲਈ ਦਿੱਤੇ ਗਏ ਨਾਮਾ ਤੇ ਸਹਿਮਤੀ ਪ੍ਰਗਟਾਉਂਦੇ ਹੋਏ ਉਕਤ ਨੂੰ ਬਲਾਕ ਸੰਮਤੀ ਅਤੇ ਜਿਲਾ ਪਰਿਸ਼ਦ ਦੀਆਂ ਚੋਣਾਂ ਲੜਾਉਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਬਣਾਏ ਜਾਣ ਵਾਲੇ ਉਮੀਦਵਾਰਾਂ ਲਈ ਪ੍ਰਗਟਾਈ ਸਹਿਮਤੀ ਲਈ ਸਰਪੰਚਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਇਕ ਸ਼ਲਾਘਾਯੋਗ ਕਦਮ ਹੈ ਜਿਸ ਨਾਲ ਹਲਕੇ ਦਾ ਵਿਕਾਸ ਵਧੀਆ ਢੰਗ ਨਾਲ ਹੋ ਸਕੇਗਾ । ਵਿਧਾਇਕ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸਾਰੇ ਕੰਮ ਨਿਯਮਾਂ ਅਨਸਾਰ ਅਤੇ ਲੋਕਤੰਤਰ ਅਨੁਸਾਰ ਹੋ ਰਹੇ ਹਨ। ਜਿਹੜਾ ਕਿ ਪਹਿਲਾਂ ਰਿਵਾਇਤੀ ਪਾਰਟੀਆਂ ਵਿਚ ਨਹੀਂ ਹੁੰਦਾ ਸੀ । ਸਰਾਰੀ ਨੇ ਕਿਹਾ ਕਿ ਲੋਕ ਰਾਜ ਕਰਕੇ ਗਈਆਂ ਪਾਰਟੀਆਂ ਤੋਂ ਪੂਰੀ ਤਰ੍ਹਾਂ ਅਕ ਚੁੱਕੇ ਸਨ ਜਿਸ ਕਰਕੇ ਉਨ੍ਹਾਂ ਨੇ ਲੋਕ ਪੱਖੀ ਨੀਤੀਆਂ ਵਾਲੀ ਪਹਿਲਾਂ ਆਮ ਆਦਮੀ ਪਾਰਟੀ ਦੀ ਪੰਜਾਬ ਦੇ ਵਿਚ ਸਰਕਾਰ ਬਣਾਈ, ਫਿਰ ਆਪ ਦੇ ਹੱਕ ਵਿਚ ਪੰਚਾਇਤਾਂ ਬਣਾਈਆਂ ਅਤੇ ਹੁਣ ਉਸੇ ਤਰ੍ਹਾਂ ਲੋਕ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਵੀ ਭਾਰੀ ਗਿਣਤੀ ਦੇ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਉਤਾਵਲੇ ਹੋਏ ਬੈਠੇ ਹਨ। ਇਸ ਮੌਕੇ ਪੀਏ ਬਚਿੱਤਰ ਸਿੰਘ ਲਾਡੀ, ਹਰਜਿੰਦਰ ਸਿੰਘ ਘਾਂਗਾ, ਕੁਲਬੀਰ ਸਿੰਘ ਬਰਾੜ, ਹਰਵਿੰਦਰ ਲਾਲਚੀਆਂ, ਜਸ ਵਿਰਕ, ਦਵਿੰਦਰ ਵਿਰਕ, ਵਕੀਲ ਸਿੰਘ ਸਰਪੰਚ, ਚਰਨਜੀਤ ਸਿੰਘ ਸਰਪੰਚ, ਮੁਖਤਿਆਰ ਸਿੰਘ ਸਰਪੰਚ, ਜਸਵੀਰ ਸਿੰਘ ਸਰਪੰਚ, ਰਾਜੂ ਬੇਦੀ, ਰਿੰਕੂ ਸੋਢੀ, ਇਕਬਾਲ ਸਿੰਘ ਟੋਹਰੀ, ਅਮਰਜੀਤ ਸਿੰਘ ਸਰਪੰਚ ਗੁਰਮੀਤ ਸਿੰਘ, ਸਰਪੰਚ ਰਾਜ ਸਿੰਘ, ਸਰਪੰਚ ਨਰਜੀਰ ਸਿੰਘ, ਸਰਪੰਚ ਲਖਵਿੰਦਰ ਸਿੰਘ ਲੱਕੀ ਤੋਂ ਇਲਾਵਾ ਅਨੇਕਾਂ ਸਰਪੰਚ ਪੰਚ ਹਾਜ਼ਰ ਸਨ ।