- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੀ.ਬੀ. ਮੁਕਤ ਅਭਿਆਨ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਪੰਚਾਇਤਾਂ ਨੂੰ ਕੀਤਾ ਸਨਮਾਨਿਤ : ਡਾ. ਹਰਸ਼

ਮਮਦੋਟ : ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਪਰਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰੇਖਾ ਭੱਟੀ ਦੀ ਯੋਗ ਅਗਵਾਈ ਹੇਠ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਸੀਐੱਚਸੀ ਮਮਦੋਟ ਵਿਖੇ ਬਲਾਕ ਪੱਧਰੀ ਸਮਾਗਮ ਕਰਵਾਇਆ ਗਿਆ। ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਬਲਾਕ ਮਮਦੋਟ ਦੇ ਪਿੰਡਾਂ ਨੂੰ ਟੀ.ਬੀ. ਮੁਕਤ ਬਣਾਉਣ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਪਿੰਡਾਂ ਦੇ ਸਰਪੰਚਾਂ ਅਤੇ ਗ੍ਰਾਮ ਪੰਚਾਇਤਾ ਨੂੰ ਸਰਟੀਫਿਕੇਟ ਦੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਹਰਸ਼ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਟੀ.ਬੀ. ਮੁਕਤ ਮੁਹਿੰਮ ਵਿਚ ਬਲਾਕ ਮਮਦੋਟ ਅਦੀਨ ਕੁਲ 21 ਪੰਚਾਇਤਾਂ ਵੱਲੋਂ ਬਹੁਤ ਹੀ ਸ਼ਲਾਘਾਯੋਗ ਭੂਮਿਕਾ ਨਿਭਾਈ ਗਈ ਹੈ। ਪੰਚਾਇਤਾਂ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਵਿਚ ਪਿੰਡਾਂ ਨੂੰ ਟੀ.ਬੀ. ਮੁਕਤ ਬਣਾਉਣ ਵਿਚ ਮਹੱਤਵਪੂਰਨ ਸਫਲਤਾ ਹਾਸਲ ਹੋਈ ਹੈ। ਇਸ ਮੌਕੇ ਅਮਰਜੀਤ ਬਲਾਕ ਐਕਸਟੈਂਸ਼ਨ ਐਜੂਕੇਟਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਮੁਹਿੰਮ ਤਹਿਤ ਲੋਕਾਂ ਨੂੰ ਟੀ.ਬੀ. ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦਾ ਮੁੱਖ ਉਦੇਸ਼ ਲੋਕਾਂ ਨੂੰ ਇਸ ਗੰਭੀਰ ਬਿਮਾਰੀ ਪ੍ਰਤੀ ਜਾਗਰੂਕ ਕਰਨਾ, ਸਮੇਂ ਸਿਰ ਸਕਰੀਨਿੰਗ ਕਰਵਾਉਣਾ ਅਤੇ ਟੀ.ਬੀ. ਦੇ ਮਰੀਜ਼ਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਟੀ.ਬੀ. ਦੀ ਜਾਂਚ ਅਤੇ ਇਲਾਜ ਸਰਕਾਰੀ ਸਿਹਤ ਕੇਂਦਰਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਵਿਚ ਟੀ.ਬੀ. ਨਾਲ ਸਬੰਧਤ ਲੱਛਣ ਨਜ਼ਰ ਆਉਣ ਤਾਂ ਉਹ ਬਿਨ੍ਹਾ ਦੇਰੀ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਕੇ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਪੰਚਾਇਤਾਂ, ਸਿਹਤ ਵਿਭਾਗ, ਸਮਾਜਿਕ ਸੰਸਥਾਵਾਂ, ਐੱਨਸੀਸੀ ਕੈਡਿਟਾਂ ਅਤੇ ਆਮ ਲੋਕਾਂ ਦੇ ਸਾਂਝੇ ਸਹਿਯੋਗ ਨਾਲ ਹੀ ਪੰਜਾਬ ਨੂੰ ਟੀ.ਬੀ. ਮੁਕਤ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਟੀਚਾ ਹੈ ਕਿ ਪੰਜਾਬ ਨੂੰ ਜਲਦ ਤੋਂ ਜਲਦ ਟੀ.ਬੀ. ਮੁਕਤ ਬਣਾਇਆ ਜਾਵੇ। ਇਸ ਮੌਕੇ ਸ਼ਕਤੀ ਧਵਨ ਸੀਨੀਅਰ ਅਸਿਸਟੈਂਟ, ਮੋਹਿੰਦਰਪਾਲ ਸੈਕਟਰ ਐਸ ਆਈ, ਜੱਜਬੀਰ ਸਿੰਘ ਮ ਪ ਹ ਵ (ਮੇਲ ) ਤੇ ਪਿੰਡਾਂ ਦੇ ਸਰਪੰਚ ਹਾਜ਼ਰ ਸਨ।