ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕ ਸਾਥ ਦੇਣ : ਠੁਕਰਾਲ
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਦਾ ਸਾਥ ਦੇਣ : ਠੁਕਰਾਲ
Publish Date: Fri, 16 Jan 2026 03:46 PM (IST)
Updated Date: Fri, 16 Jan 2026 03:48 PM (IST)

ਕੇਵਲ ਅਹੂਜਾ, ਪੰਜਾਬੀ ਜਾਗਰਣ, ਮਖੂ : ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਹੋਈ ਮੁਹਿੰਮ ਤਹਿਤ ਨਗਰ ਪੰਚਾਇਤ ਮੱਖੂ ਵੱਲੋਂ ਗੁਰਜੰਟ ਸਿੰਘ ਐਮਸੀ ਦੀ ਅਗਵਾਈ ਹੇਠ ਵਾਰਡ ਨੰਬਰ 12 ਵਿੱਚ ਜਾਗਰੂਕਤਾ ਪੈਦਲ ਯਾਤਰਾ ਕੱਢੀ ਗਈ। ‘ਯੁੱਧ ਨਸ਼ਿਆਂ ਵਿਰੁੱਧ’ ਦੀ ਇਸ ਜਾਗਰੂਕਤਾ ਪੈਦਲ ਯਾਤਰਾ ਵਿਚ ਨਗਰ ਪੰਚਾਇਤ ਮਖੂ ਦੇ ਸਾਬਕਾ ਪ੍ਰਧਾਨ ਵਰਿੰਦਰ ਠੁਕਰਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਵਰਿੰਦਰ ਠੁਕਰਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸ਼ੁਰੂ ਕੀਤੇ ਗਏ ਦੂਜੇ ਪੜਾਅ ਨੂੰ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਦਾ ਸਾਥ ਦੇ ਰਹੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਨਸ਼ਾ ਇੱਕ ਨਹੀਂ ਸਗੋਂ ਬਹੁਤ ਸਾਰੀਆਂ ਖਤਰਨਾਕ ਬੀਮਾਰੀਆਂ ਦਾ ਨਾਂ ਹੈ, ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਐਸ ਸੀ ਗੁਰਜੰਟ ਸਿੰਘ, ਸੰਦੀਪ ਠੁਕਰਾਲ, ਨਗਰ ਪੰਚਾਇਤ ਮੱਖੂ ਦੇ ਸੈਨਟਰੀ ਕਲਰਕ ਰਾਜ ਕਮਲ, ਸੌਰਵ ਅਹੂਜਾ, ਸੋਨੂੰ ਸੂਦ, ਸਾਜਨ ਸਿਕਰੀ ਆਦਿ ਹਾਜ਼ਰ ਸਨ।