ਨਸ਼ਿਆਂ ਦੀ ਜੜ੍ਹ ਪੁੱਟਣ ਲਈ ਸਰਕਾਰ-ਪੁਲਿਸ ਨਾਲ ਲੋਕਾਂ ਦੀ ਭਾਈਵਾਲੀ ਜ਼ਰੂਰੀ: ਨਰੇਸ਼ ਕਟਾਰੀਆ ਨਸ਼ਿਆਂ ਦੀ ਜੜ੍ਹ ਪੁੱਟਣ ਲਈ ਸਰਕਾਰ-ਪੁਲਿਸ ਨਾਲ ਲੋਕਾਂ ਦੀ ਭਾਈਵਾਲੀ ਜ਼ਰੂਰੀ: ਨਰੇਸ਼ ਕਟਾਰੀਆ
Publish Date: Fri, 18 Sep 2026 06:45 PM (IST)
Updated Date: Fri, 18 Sep 2026 06:47 PM (IST)
ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ਼ਹਿਨਸ਼ਾਹ ਪੈਲੇਸ ਜ਼ੀਰਾ ਵਿਖੇ ਭਰਵੀਂ ਮੀਟਿੰਗ ਕਰਵਾਈ ਗਈ। ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਦੀ ਨਿਗਰਾਨੀ ਹੇਠ ਹੋਈ ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਵਿਭਾਗ ਦੇ ਨੁਮਾਇੰਦਿਆਂ, ਪੰਚਾਇਤੀ ਨੁਮਾਇੰਦਿਆਂ ਅਤੇ ਵੱਖ-ਵੱਖ ਆਗੂਆਂ ਨੇ ਸ਼ਮੂਲੀਅਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਨਸ਼ਿਆਂ ਦੀ ਚੁਣੌਤੀ ਨਾਲ ਨਜਿੱਠਣਾ ਸਿਰਫ਼ ਸਰਕਾਰ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਦੂਰ ਕਰਨ ਲਈ ਕਈ ਪੱਧਰਾਂ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀ ਕੋਸ਼ਿਸ਼ ਹੈ ਕਿ ਪੰਜਾਬ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਬਾਹਰ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਤਸਕਰ ਸਰਕਾਰੀ ਸਖ਼ਤੀ ਤੋਂ ਬਚਣ ਲਈ ਭਾਵੇਂ ਨਵੇਂ ਢੰਗ ਅਪਣਾਉਣ ਦੀ ਕੋਸ਼ਿਸ਼ ਕਰਨ, ਪਰ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਨਸ਼ਿਆਂ ਦੇ ਨੈੱਟਵਰਕ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਬਣੀਆਂ ਪਿੰਡ ਪੱਧਰੀ ਕਮੇਟੀਆਂ ਅਤੇ ਪੁਲਿਸ ਦਾ ਸਾਥ ਦੇ ਕੇ ਇਸ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦਿੱਤਾ ਜਾਵੇ। ਇਸ ਮੌਕੇ ਐਸਡੀਐਮ ਜ਼ੀਰਾ ਸ੍ਰੀ ਸੂਰਜ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਪ੍ਰਸ਼ਾਸਨ ਵੱਲੋਂ ਸਰਕਾਰੀ ਯਤਨਾਂ ਦੇ ਨਾਲ-ਨਾਲ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਵੀ ਮਹੱਤਵ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ, ਸਹੀ ਮਾਰਗਦਰਸ਼ਨ ਅਤੇ ਸਮਾਜਿਕ ਸਹਿਯੋਗ ਜ਼ਰੂਰੀ ਹੈ। ਡੀਐਸਪੀ ਜ਼ੀਰਾ ਜਸਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਾ ਤਸਕਰੀ ਵਿਰੁੱਧ ਪੁਲਿਸ ਵੱਲੋਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਸਬੰਧੀ ਕਿਸੇ ਵੀ ਜਾਣਕਾਰੀ ਨੂੰ ਪੁਲਿਸ ਤੱਕ ਪਹੁੰਚਾਇਆ ਜਾਵੇ ਤਾਂ ਜੋ ਨਸ਼ਾ ਤਸਕਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਐਸਡੀਐਮ ਜੀਰਾ ਸੂਰਜ ਕੁਮਾਰ, ਡੀਐਸਪੀ ਜੀਰਾ ਜਸਪਾਲ ਸਿੰਘ ਢਿੱਲੋ,ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਧਰਮਪਾਲ ਚੁੱਘ, ਨਗਰ ਕੌਂਸਲ ਜ਼ੀਰਾ ਦੇ ਵਾਈਸ ਪ੍ਰਧਾਨ ਰਾਜੀਵ ਸ਼ਰਮਾ ਭੋਲਾ, ਬੀਡੀਪੀਓ ਵਿਕਰਾਂਤ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ, ਯੁੱਧ ਨਸ਼ਿਆਂ ਵਿਰੁੱਧ ਦੇ ਜ਼ਿਲ੍ਹਾ ਕੋਆਰਡੀਨੇਟਰ ਕਾਕਾ ਸਰਾਂ, ਹਲਕਾ ਕੋਆਰਡੀਨੇਟਰ ਰੁਪਿੰਦਰ ਸਿੰਘ ਰਿੱਪੂ ਵਾੜਾ ਪੋਹਵਿੰਡ, ਪੀਏ ਮੇਜਰ ਸਿੰਘ ਭੁੱਲਰ, ਪੀਐਸਓ ਦਰਬਾਰਾ ਸਿੰਘ, ਬਲਾਕ ਪ੍ਰਧਾਨ ਹਰਭਗਵਾਨ ਸਿੰਘ ਭੋਲਾ, ਸਰਪੰਚ ਰਾਮ ਸਿੰਘ ਗਿੱਲ ਲੋਂਗੋਦੇਵਾ ਬਲਾਕ ਪ੍ਰਧਾਨ, ਸਰਪੰਚ ਦਲਜੀਤ ਸਿੰਘ ਧਾਲੀਵਾਲ ਝਤਰਾ, ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਲਾਭ ਸਿੰਘ ਗਿੱਲ ਮਨਸੂਰਵਾਲ ਕਲਾਂ, ਸਰਪੰਚ ਸਤਨਾਮ ਸਿੰਘ ਗਿੱਲ ਮਨਸੂਰਵਾਲ ਕਲਾਂ, ਸਰਪੰਚ ਹਰਜੀਤ ਸਿੰਘ ਬੋਤੀਆਂ ਵਾਲਾ, ਮਾਰਕੀਟ ਕਮੇਟੀ ਜ਼ੀਰਾ ਦੇ ਚੇਅਰਮੈਨ ਇਕਬਾਲ ਸਿੰਘ ਢਿੱਲੋਂ, ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ, ਸਰਪੰਚ ਸਤਨਾਮ ਸਿੰਘ ਕੋਠੇ, ਸਰਪੰਚ ਗੁਰਜੀਤ ਸਿੰਘ ਪੰਡੋਰੀ ਖੱਤਰੀਆਂ, ਸਰਪੰਚ ਜਗਦੇਵ ਸਿੰਘ ਧੰਨਾ ਸ਼ਹੀਦ, ਨਗਰ ਪੰਚਾਇਤ ਮੱਲਾਂ ਵਾਲਾ ਦੇ ਪ੍ਰਧਾਨ ਮਹਾਂਬੀਰ ਸਿੰਘ ਅਤੇ ਸਰਪੰਚ ਜਗਸੀਰ ਸਿੰਘ ਸਾਧੂਵਾਲਾ ਆਦਿ ਹਾਜ਼ਰ ਸਨ।