ਸੜਕ ਹਾਦਸੇ ’ਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ, ਮਾਮਲਾ ਦਰਜ
ਇਸ ਹਾਦਸੇ ਵਿਚ ਵੀਰ ਸਿੰਘ ਦੇ ਸੱਟਾਂ ਲੱਗੀਆਂ ਤੇ ਜਿਸ ਨੂੰ ਅਮਨਦੀਪ ਹਸਪਤਾਲ ਅੰਮ੍ਰਿਤਸਰ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਥੇ ਵੀਰ ਸਿੰਘ ਦੀ ਮਿਤੀ 20 ਫਰਵਰੀ 2026 ਨੂੰ ਦੌਰਾਨੇ ਇਲਾਜ ਮੌਤ ਹੋ ਗਈ।
Publish Date: Sat, 21 Feb 2026 03:53 PM (IST)
Updated Date: Sat, 21 Feb 2026 03:55 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਮਮਦੋਟ ਵਿਖੇ ਹੋਏ ਸੜਕ ਹਾਦਸੇ ’ਚ ਜ਼ਖਮੀਂ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਮਮਦੋਟ ਪੁਲਿਸ ਨੇ ਇਕ ਵਿਅਕਤੀ ਖਿਲਾਫ 281, 324 (4), 125 (ਏ), 125 (ਬੀ), 106 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਹਰਮੇਸ਼ ਸਿੰਘ ਪੁੱਤਰ ਵੀਰ ਸਿੰਘ ਵਾਸੀ ਫੱਤੇ ਵਾਲਾ ਨੇ ਦੱਸਿਆ ਕਿ ਉਸ ਦਾ ਪਿਤਾ ਵੀਰ ਸਿੰਘ (50) ਪੁੱਤਰ ਜੋਗਿੰਦਰ ਸਿੰਘ ਵਾਸੀ ਫੱਤੇ ਵਾਲਾ ਥਾਣਾ ਮਮਦੋਟ ਜੋ ਮਿਤੀ 1 ਜਨਵਰੀ 2026 ਨੂੰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਤੋਂ ਖੇਤ ਜਾ ਰਿਹਾ ਸੀ, ਤਾਂ ਰਸਤੇ ਵਿਚ ਦੋਸ਼ੀ ਕਰਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮੱਬੋਕੇ ਦੋਨਾ ਤੇਲੂ ਮੱਲ ਨੇ ਆਪਣਾ ਮੋਟਰਸਾਈਕਲ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਵੀਰ ਸਿੰਘ ਦੇ ਮੋਟਰਸਾਈਕਲ ਵਿਚ ਮਾਰਿਆ।
ਇਸ ਹਾਦਸੇ ਵਿਚ ਵੀਰ ਸਿੰਘ ਦੇ ਸੱਟਾਂ ਲੱਗੀਆਂ ਤੇ ਜਿਸ ਨੂੰ ਅਮਨਦੀਪ ਹਸਪਤਾਲ ਅੰਮ੍ਰਿਤਸਰ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਥੇ ਵੀਰ ਸਿੰਘ ਦੀ ਮਿਤੀ 20 ਫਰਵਰੀ 2026 ਨੂੰ ਦੌਰਾਨੇ ਇਲਾਜ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗਹਿਣਾ ਰਾਮ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਮੋਟਰਸਾਈਕਲ ਚਾਲਕ ਕਰਨਦੀਪ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।