‘ਸਿੰਗਲ ਯੂਜ਼ ਪਲਾਸਟਿਕ ਨੂੰ ਨਾ’ ਦਾ ਦਿੱਤਾ ਨਾਅਰਾ
ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਹਿਕ ਗੁੱਜਰਾਂ ਵੱਲੋਂ ‘‘ਕਲੋਥ ਬੈਗ ਮੇਕਿੰਗ’’ ਵਰਕਸ਼ਾਪ ਦਾ ਅਯੋਜਨ
Publish Date: Sat, 28 Feb 2026 03:28 PM (IST)
Updated Date: Sat, 28 Feb 2026 03:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਹਿਕ ਗੁੱਜਰਾਂ ਵੱਲੋਂ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਤਹਿਤ ਮਿਸ਼ਨ ਲਾਈਫ ‘ਸਿੰਗਲ ਯੂਜ਼ ਪਲਾਸਟਿਕ ਨੂੰ ਨਾ’ ਥੀਮ ਹੇਠ ਨਜ਼ਦੀਕੀ ਆਈਟੀਆਈ ਵਿਚ ਦੋ ਰੋਜ਼ਾ ‘ਕਲੋਥ ਬੈਗ ਮੇਕਿੰਗ ਫਰੋਮ ਵੇਸਟ ਕਲੋਥ’ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਪ੍ਰਿੰਸੀਪਲ ਸੁਖਵਿੰਦਰ ਸਿੰਘ ਦੀ ਪ੍ਰੇਰਣਾ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਸਫਲਤਾਪੂਰਵਕ ਸਮਾਪਤ ਹੋਈ। ਇਸ ਵਰਕਸ਼ਾਪ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੂੰ ਪੁਰਾਣੇ ਕੱਪੜਿਆਂ ਦਾ ਪੁਨਰ-ਉਪਯੋਗ ਕਰਕੇ ਕਪੜੇ ਦੇ ਥੈਲੇ ਤਿਆਰ ਕਰਨ ਦੀ ਪ੍ਰਯੋਗਾਤਮਕ ਸਿਖਲਾਈ ਦਿੱਤੀ ਗਈ। ਇਸ ਗਤੀਵਿਧੀ ਰਾਹੀਂ ਬੱਚਿਆਂ ਨੂੰ ‘ਰਿਡਿਊਸ, ਰਿਯੂਜ਼ ਅਤੇ ਰੀਸਾਈਕਲ’ ਦੇ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ।ਇਸ ਕਾਰਜਕ੍ਰਮ ਨੂੰ ਸਫਲ ਬਣਾਉਣ ਵਿਚ ਅਧਿਆਪਕਾ ਅਰਚਨਾ ਤੇ ਈਈਪੀ ਕੋਆਰਡੀਨੇਟਰ ਸੁਨੀਤਾ ਦੀ ਅਗਵਾਈ ਅਤੇ ਸਹਿਯੋਗ ਦਾ ਵਿਸ਼ੇਸ਼ ਯੋਗਦਾਨ ਰਿਹਾ। ਵਰਕਸ਼ਾਪ ਦੌਰਾਨ ਅਧਿਆਪਕ ਅਮਨਦੀਪ, ਲਖਵੀਰ, ਗੁਲਸ਼ਨ ਕੁਮਾਰ,ਵਰਿੰਦਰ ਸਿੰਘ ਨੇ ਬੱਚਿਆਂ ਨੂੰ ਪ੍ਰੇਰਿਤ ਕੀਤਾ ਤੇ ਪੂਰਾ ਸਹਿਯੋਗ ਦਿੱਤਾ। ਬੱਚਿਆਂ ਨੇ ਸੰਕਲਪ ਲਿਆ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਘਟਾ ਕੇ ਵਾਤਾਵਰਣ ਦੀ ਸੁਰੱਖਿਆ ਵਿਚ ਆਪਣਾ ਯੋਗਦਾਨ ਪਾਉਣਗੇ।