ਥਿੰਦ, ਅਬੋਹਰ: ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਨੂੰ ਜ਼ਹਿਰ ਦੇਣ ਵਾਲੀ ਔਰਤ ਸਰਬਜੀਤ ਕੌਰ ਤੇ ਉਸ ਦੇ ਪ੍ਰੇਮੀ ਬਲਵੰਤ ਸਿੰਘ ਵਿਰੁੱਧ ਮਾਮਲਾ ਦਰਜ ਕਰ ਕੇ ਪੁਲਿਸ ਨੇ ਅਦਾਲਤ ਵਿਚ ਪੇਸ਼ ਕੀਤਾ ਹੈ। ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਸੰਗੀਨ ਮਾਮਲੇ ਬਾਰੇ ਥਾਣਾ ਮੁਖੀ ਤੇਜਿੰਦਰਪਾਲ ਨੇ ਦੱਸਿਆ ਕਿ ਅਮਰੀਕ ਸਿੰਘ ਵਾਸੀ ਪੱਕਾ ਸੀਡਫਾਰਮ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਪਤਨੀ ਦੇ ਪ੍ਰਰੇਮੀ ਨਾਲ ਸਬੰਧ ਹਨ।

ਪਤਨੀ ਨੇ ਉਸ ਨੂੰ ਜ਼ਹਿਰ ਦਿੱਤਾ ਸੀ ਤੇ ਲੋਕਾਂ ਨੇ ਉਸ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਹੈ। ਇਸ ਮਗਰੋਂ ਪੁਲਿਸ ਨੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਤੇ ਜੱਜ ਨੇ ਇਨ੍ਹਾਂ ਨੂੰ ਰਿਮਾਂਡ 'ਤੇ ਭੇਜ ਦਿੱਤਾ ਹੈ। ਪੀੜਤ ਅਮਰੀਕ ਸਿੰਘ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਦੱਸੀ ਗਈ ਹੈ।