ਗੰਨ ਕਲਚਰ ਵਿਰੁੱਧ ਪੁਲਿਸ ਦਾ ਐਕਸ਼ਨ: ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਫੋਟੋ ਪਾਉਣ ਵਾਲੇ 4 ਨੌਜਵਾਨ ਨਾਮਜ਼ਦ
ਲੱਖੋਕੇ ਬਹਿਰਾਮ ਵਿਖੇ 4 ਵਿਅਕਤੀਆਂ ਵੱਲੋਂ ਸ਼ੋਸ਼ਲ ਮੀਡੀਆ ਅਕਾਊਂਟਸ ’ਤੇ ਹਥਿਆਰਾਂ ਸਮੇਤ ਫੋਟੋ ਲਗਾਉਣ ਦੇ ਦੋਸ਼ ’ਚ ਥਾਣਾ ਲੱਖੋਕੇ ਬਹਿਰਾਮ ਪੁਲਿਸ ਨੇ 351 (4) ਬੀਐੱਨਐੱਸ, 30 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
Publish Date: Wed, 18 Feb 2026 12:56 PM (IST)
Updated Date: Wed, 18 Feb 2026 12:58 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ : ਲੱਖੋਕੇ ਬਹਿਰਾਮ ਵਿਖੇ 4 ਵਿਅਕਤੀਆਂ ਵੱਲੋਂ ਸ਼ੋਸ਼ਲ ਮੀਡੀਆ ਅਕਾਊਂਟਸ ’ਤੇ ਹਥਿਆਰਾਂ ਸਮੇਤ ਫੋਟੋ ਲਗਾਉਣ ਦੇ ਦੋਸ਼ ’ਚ ਥਾਣਾ ਲੱਖੋਕੇ ਬਹਿਰਾਮ ਪੁਲਿਸ ਨੇ 351 (4) ਬੀਐੱਨਐੱਸ, 30 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਦੋਸ਼ੀਅਨ ਕਰਨਬੀਰ ਸਿੰਘ ਉਰਫ ਕਰਲੀ ਪੁੱਤਰ ਅਮਰਜੀਤ ਸਿੰਘ, ਮਨਜਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ, ਅਜੈ ਕੁਮਾਰ ਪੁੱਤਰ ਗੁਰਮੇਜ ਸਿੰਘ ਅਤੇ ਗੁਰਮੀਤ ਸਿੰਘ ਉਰਫ ਮੀਤੀ ਪੁੱਤਰ ਮੁਖਤਿਆਰ ਸਿੰਘ ਵਾਸੀਅਨ ਗੱਟੀ ਮੱਤੜ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟਸ ’ਤੇ ਹਥਿਆਰਾਂ ਸਮੇਤ ਫੋਟੋ ਲਗਾਈ ਹੈ, ਜੋ ਗੰਨ ਕਲਚਰ ਨੂੰ ਪ੍ਰਮੋਟ ਕਰ ਰਹੇ ਹਨ। ਜਾਂਚ ਅਧਿਕਾਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।