5 ਕਿੱਲੋ 566 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਵੱਲੋਂ ਐੱਸਐੱਸਪੀ ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ
Publish Date: Fri, 03 Apr 2026 06:36 PM (IST)
Updated Date: Sat, 04 Apr 2026 04:08 AM (IST)

ਫੋਟੋ ਫਾਈਲ: 03 ਐੱਫਜੈੱਡਆਰ 08 ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਪੰਜਾਬ ਸਰਕਾਰ ਤੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਬੀਤੇ ਦਿਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਇਕ ਨਸ਼ਾ ਤਸਕਰ ਨੂੰ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਤੋਂ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ ਕਰੋੜਾਂ ਦੀ ਕੀਮਤ ਦੀ 5 ਕਿੱਲੋ 566 ਗ੍ਰਾਮ ਹੈਰੋਇਨ, ਇਕ ਕਿੱਟ ਬੈਗ ਤੇ ਮੋਬਾਈਲ ਬਰਾਮਦ ਕੀਤਾ ਹੈ। ਉਕਤ ਮਾਮਲੇ ’ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ’ਚ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸੀਆਈਏ ਸਟਾਫ਼ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰਾਵਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਚੱਕ ਛਾਂਗਾ ਰਾਏ ਹਿਠਾੜ ਉਰਫ਼ ਚਾਂਦੀ ਵਾਲਾ ਗੁਰੂਹਰਸਹਾਏ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ। ਉਹ ਇਸ ਵੇਲੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਮਾਰਕੀਟ ਕਮੇਟੀ ਦੇ ਦਫ਼ਤਰ ਕੋਲ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਐੱਸਐੱਸਪੀ ਨੇ ਦੱਸਿਆ ਕਿ ਉਕਤ ਸੂਚਨਾ ’ਤੇ ਪੁਲਿਸ ਨੇ ਛਾਪੇਮਾਰੀ ਕਰ ਕੇ ਰਾਵਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਸ ਦੇ ਕਬਜ਼ੇ ’ਚੋਂ ਕਰੋੜਾਂ ਰੁਪਏ ਦੀ ਕੀਮਤ ਦੀ 5 ਕਿੱਲੋ 566 ਗ੍ਰਾਮ ਹੈਰੋਇਨ, 1 ਕਿੱਟ ਬੈਗ, 1 ਮੋਬਾਈਲ ਫ਼ੋਨ ਸੈਮਸੰਗ ਕੰਪਨੀ ਸਮੇਤ ਸਿਮ ਕਾਰਡ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਤਸਕਰ ਰਾਵਲ ’ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।