60 ਗ੍ਰਾਮ ਹੈਰੋਇਨ ਸਮੇਤ ਕਾਬੂ
ਰੇਲਵੇ ਸਟੇਸ਼ਨ ਫਿਰੋਜ਼ਪੁਰ ਕੈਂਟ ’ਤੇ ਪੁਲਿਸ ਨੇ 60 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕੀਤਾ ਕਾਬੂ
Publish Date: Mon, 04 May 2026 03:51 PM (IST)
Updated Date: Mon, 04 May 2026 03:53 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਰੇਲਵੇ ਪੁਲਿਸ ਫਿਰੋਜ਼ਪੁਰ ਨੇ ਇਕ ਵਿਅਕਤੀ ਨੂੰ 60 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਨਵੀਨ ਕੁਮਾਰ ਮੁੱਖ ਅਫਸਰ ਥਾਣਾ ਰੇਲਵੇ ਪੁਲਿਸ ਫਿਰੋਜ਼ਪੁਰ ਨੇ ਦੱਸਿਆ ਕਿ ਕਥਿਤ ਦੋਸ਼ੀ ਵਿਰੁੱਧ ਐੱਨਡੀਪੀਐੱਸ ਐਕਟ ਦੇ ਤਹਿਤ ਥਾਣਾ ਜੀਆਰਪੀ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।