ਮਹਿਲਾ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ
ਪੁਲਿਸ ਨੇ ਮਹਿਲਾ ਕੋਲੋਂ 4 ਗ੍ਰਾਮ ਹੈਰੋਇਨ ਕੀਤੀ ਬਰਾਮਦ, ਮਾਮਲਾ ਦਰਜ
Publish Date: Mon, 16 Feb 2026 03:40 PM (IST)
Updated Date: Mon, 16 Feb 2026 03:42 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਥਾਣਾ ਮੱਖੂ ਦੀ ਪੁਲਿਸ ਨੇ ਡੀਐੱਸਪੀ ਜਸਪਾਲ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਵੇਚਣ ਵਾਲੇ ਲੋਕਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਬੀਤੇ ਦਿਨ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਮਹਿਲਾ ਨੂੰ ਪਿੰਡ ਖਡੂਰ ਦੀ ਲਿੰਕ ਰੋਡ ਤੋਂ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਹੈਰੋਇਨ ਬਰਾਮਦ ਕੀਤੀ ਹੈ। ਉਕਤ ਮਾਮਲੇ ਵਿਚ ਪੁਲਿਸ ਨੇ ਗ੍ਰਿਫ਼ਤਾਰ ਕੀਤੀ ਮਹਿਲਾ ’ਤੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮਖੂ ਦੇ ਏਐੱਸਆਈ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੇ ਦਿਨ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਲਿੰਕ ਰੋਡ ਖਡੂਰ ਦੇ ਕੋਲੋਂ ਭੋਲੀ ਪਤਨੀ ਸੋਹਨ ਸਿੰਘ ਵਾਸੀ ਬਹਿਕ ਗੁੱਜਰਾਂ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ। ਜਦੋਂ ਪੁਲਿਸ ਨੇ ਉਸ ਦੀ ਤਲਾਸ਼ੀ ਲਈ ਤਾਂ ਮਹਿਲਾ ਕੋਲੋਂ ਪੁਲਿਸ ਨੂੰ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਮਾਮਲੇ ਦੀ ਜਾਂਚ ਕਰ ਰਹੇ ਲਖਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ਵਿਚ ਮਹਿਲਾ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।