ਕਿਸਾਨਾਂ ਦੇ ਰੇਲ ਰੋਕੋ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਨੇ ਵਰਤੀ ਸਖ਼ਤੀ, 30 ਕਿਸਾਨ ਆਗੂ ਹਿਰਾਸਤ ’ਚ, ਅਲਰਟ ਜਾਰੀ
ਜ਼ਿਲ੍ਹਾ ਪੁਲਿਸ ਸੰਗਰੂਰ ਨੇ ਕਿਸਾਨਾਂ ਦੇ ਰੇਲ ਰੋਕੋ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ ਸਖ਼ਤੀ ਵਰਤੀ ਹੈ। ਸੰਗਰੂਰ ਜ਼ਿਲ੍ਹੇ ਵਿੱਚ ਲਗਭਗ 30 ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਲੌਂਗੋਵਾਲ ਵੀ ਸ਼ਾਮਲ ਹਨ।
Publish Date: Fri, 05 Dec 2025 11:51 AM (IST)
Updated Date: Fri, 05 Dec 2025 11:53 AM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ। ਜ਼ਿਲ੍ਹਾ ਪੁਲਿਸ ਸੰਗਰੂਰ ਨੇ ਕਿਸਾਨਾਂ ਦੇ ਰੇਲ ਰੋਕੋ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ ਸਖ਼ਤੀ ਵਰਤੀ ਹੈ। ਸੰਗਰੂਰ ਜ਼ਿਲ੍ਹੇ ਵਿੱਚ ਲਗਭਗ 30 ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਲੌਂਗੋਵਾਲ ਵੀ ਸ਼ਾਮਲ ਹਨ।
ਹਿਰਾਸਤ ਵਿੱਚ ਲਏ ਗਏ ਹੋਰ ਆਗੂਆਂ ਵਿੱਚ ਪਰਮਜੀਤ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ, ਬਲਵਿੰਦਰ ਸਿੰਘ, ਮੱਖਣ ਸਿੰਘ, ਹੈਪੀ ਨਮੋਲ, ਹਰਦੇਵ ਸਿੰਘ, ਬਲਦੇਵ ਸਿੰਘ, ਰਾਜ ਸਿੰਘ, ਗੁਰਚਰਨ ਸਿੰਘ ਅਤੇ ਹੋਰ ਸ਼ਾਮਲ ਹਨ। ਸਾਰਿਆਂ ਨੂੰ ਵੱਖ-ਵੱਖ ਥਾਣਿਆਂ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਦੀ ਅਜਿਹੀ ਕਾਰਵਾਈ ਕਾਰਨ ਯੂਨੀਅਨ ਅੰਦਰ ਗੁੱਸਾ ਭੜਕ ਗਿਆ ਹੈ। ਯੂਨੀਅਨ ਆਗੂ ਜਸਵੀਰ ਸਿੰਘ ਮੈਦੇਵਾਸ ਨੇ ਕਿਹਾ ਕਿ ਇਸ ਸਰਕਾਰ ਦੇ ਧੱਕੇ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਕਿਸੇ ਵੀ ਕੀਮਤ 'ਤੇ ਰੇਲਵੇ ਪਟੜੀਆਂ 'ਤੇ ਪਹੁੰਚਣ ਅਤੇ ਆਪਣਾ ਵਿਰੋਧ ਦਰਜ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰਨਗੇ। ਉਧਰ ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ, ਜ਼ਿਲ੍ਹੇ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਪੁਲਿਸ ਹਰ ਸੰਭਵ ਥਾਂ 'ਤੇ ਅਲਰਟ 'ਤੇ ਹੈ।