ਪ੍ਰੈਕਟੀਸ਼ਨਰਾਂ ਨੇ ਸਰਕਾਰ ਨੂੰ ਵਾਅਦੇ ਯਾਦ ਕਰਵਾਏ
ਪ੍ਰੈਕਟੀਸ਼ਨਰਾਂ ਨੇ ਸਰਕਾਰ ਨੂੰ ਵਾਅਦੇ ਯਾਦ ਕਰਵਾਏ
Publish Date: Sun, 07 Jun 2026 06:37 PM (IST)
Updated Date: Sun, 07 Jun 2026 06:38 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਦੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਡਾ. ਹਰਭਜਨ ਕੰਬੋਜ਼ ਦੀ ਯੋਗ ਅਗਵਾਈ ਹੇਠ ਜੱਥੇਬੰਦੀ ਦੀ ਜ਼ੀਰਾ ਇਕਾਈ ਦੀ ਮਹੀਨਾਵਾਰ ਇਕੱਤਰਤਾ ਚੇਅਰਮੈਨ ਜਰਨੈਲ ਸਿੰਘ ਦੀ ਪ੍ਰਧਾਨਗੀ ਅਤੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜ਼ੀਰਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਮੁੱਢਲੀਆਂ ਸਿਹਤ ਸੇਵਾਵਾਂ ਨਿਭਾ ਰਹੇ ਵੱਡੀ ਗਿਣਤੀ ਪ੍ਰੈਕਟੀਸ਼ਨਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਪ੍ਰੈਕਟੀਸ਼ਨਰਾਂ ਨੂੰ ਆਪਣੇ ਕੰਮ ਦੌਰਾਨ ਆ ਰਹੀਆਂ ਪ੍ਰਸ਼ਾਸਨਿਕ, ਸਮਾਜਿਕ ਅਤੇ ਪੇਸ਼ੇਵਰ ਚੁਣੌਤੀਆਂ ਸਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਸਿਹਤ ਸੇਵਾਵਾਂ ਨਿਭਾਉਣ ਵਾਲੇ ਪ੍ਰੈਕਟੀਸ਼ਨਰ ਲੋਕਾਂ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ, ਇਸ ਲਈ ਸਰਕਾਰ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਗੰਭੀਰਤਾ ਦਿਖਾਉਣੀ ਚਾਹੀਦੀ ਹੈ। ਜ਼ਿਲ੍ਹਾ ਸਕੱਤਰ ਸੰਤੋਖ ਸਿੰਘ, ਜ਼ਿਲ੍ਹਾ ਸਹਾਇਕ ਸਟੇਜ ਸਕੱਤਰ ਧਰਮਿੰਦਰ ਸਿੰਘ, ਚੇਅਰਮੈਨ ਜਰਨੈਲ ਸਿੰਘ ਅਤੇ ਹੋਰ ਸੀਨੀਅਰ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕੈਬਨਿਟ ਮੰਤਰੀਆਂ ਵੱਲੋਂ ਪਿਛਲੇ ਮਹੀਨੇ 16 ਤਾਰੀਖ ਨੂੰ ਕੀਤੇ ਗਏ ਵਾਅਦਿਆਂ ਨੂੰ ਜਲਦ ਅਮਲੀ ਜਾਮਾ ਪਹਿਨਾਇਆ ਜਾਵੇ ਤਾਂ ਜੋ ਪ੍ਰੈਕਟੀਸ਼ਨਰ ਬਿਨਾਂ ਕਿਸੇ ਡਰ ਅਤੇ ਰੁਕਾਵਟ ਦੇ ਆਪਣੀਆਂ ਸੇਵਾਵਾਂ ਜਾਰੀ ਰੱਖ ਸਕਣ। ਉਨ੍ਹਾਂ ਨੇ ਮੈਂਬਰਾਂ ਨੂੰ ਜੱਥੇਬੰਦੀ ਵੱਲੋਂ ਬਣਾਏ ਨਿਯਮਾਂ ਅਤੇ ਪ੍ਰਣਾਲੀ ਅਨੁਸਾਰ ਪਾਰਦਰਸ਼ੀ ਅਤੇ ਸਾਫ਼-ਸੁਥਰੀ ਪ੍ਰੈਕਟਿਸ ਕਰਨ ਲਈ ਵੀ ਪ੍ਰੇਰਿਤ ਕੀਤਾ। ਮੀਟਿੰਗ ਵਿਚ ਮੈਡਲਿੰਕ ਸਕੈਨ ਸੈਂਟਰ ਦੇ ਰੇਡੀਓਲੋਜਿਸਟ ਡਾਕਟਰ ਗੁਰਮਬੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਸਕੈਨ ਸੈਂਟਰ ਵਿੱਚ ਉਪਲਬਧ ਆਧੁਨਿਕ ਟੈਸਟਾਂ, ਸਕੈਨਿੰਗ ਸਹੂਲਤਾਂ ਅਤੇ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਅੰਤ ਵਿਚ ਚੇਅਰਮੈਨ ਜਰਨੈਲ ਸਿੰਘ ਨੇ ਵੱਡੀ ਗਿਣਤੀ ਵਿਚ ਪਹੁੰਚੇ ਮੈਂਬਰਾਂ ਅਤੇ ਮੈਡਲਿੰਕ ਸਕੈਨ ਸੈਂਟਰ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦਿੱਤ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਸਿੰਘ ਸੁੱਖੇ ਵਾਲਾ, ਅਜਮੇਰ ਸਿੰਘ, ਜਸਵਿੰਦਰ ਸਿੰਘ ਸੋਢੀ ਵਾਲਾ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਬੋਹੜ ਸਿੰਘ, ਵਰਿੰਦਰ ਸਿੰਘ, ਪੂਰਨ ਸਿੰਘ, ਕੁਲਬੀਰ ਸਿੰਘ, ਹਰਬੰਸ ਸਿੰਘ, ਸਲਵਿੰਦਰ ਸਿੰਘ, ਕੁਲਵੰਤ ਸਿੰਘ, ਸੰਦੀਪ ਸਿੰਘ, ਹਰਦੀਪ ਸਿੰਘ, ਲਖਵਿੰਦਰ ਸਿੰਘ, ਮਨਪ੍ਰੀਤ ਸਿੰਘ ਛੂਛਕ, ਲਵਲੀ ਸਿੰਘ, ਵਿਜੇ ਕੁਮਾਰ, ਗੁਰਵਿੰਦਰ ਸਿੰਘ ਚੋਹਲਾ, ਮਨਪ੍ਰੀਤ ਸਿੰਘ ਜ਼ੀਰਾ, ਕੁਲਵਿੰਦਰ ਸਿੰਘ, ਜਗਦੇਵ ਸਿੰਘ, ਸੋਨੂੰ, ਹਰਪ੍ਰੀਤ ਸਿੰਘ, ਤਰਸੇਮ ਸਿੰਘ, ਜਸਬੀਰ ਸਿੰਘ, ਜਗਮੀਤ ਸਿੰਘ, ਗੁਰਭੇਜ ਸਿੰਘ, ਜਗਜੀਤ ਸਿੰਘ, ਜੋਗਿੰਦਰ ਸਿੰਘ, ਸੁਖਬੀਰ ਸਿੰਘ, ਪਵਨਵੀਰ, ਮਨਜਿੰਦਰ ਸਿੰਘ, ਗੁਰਪ੍ਰਸਨ ਸਿੰਘ, ਗੁਰਜੀਤ ਸਿੰਘ ਮਰਖਾਈ, ਗੁਰਪ੍ਰੀਤ ਸਿੰਘ ਮੱਸਤੇ ਵਾਲਾ, ਗੁਰਬਖਸ਼ ਸਿੰਘ, ਸਰਬਜੀਤ, ਜਤਿੰਦਰ ਸਿੰਘ, ਤਾਹਨ ਸਿੰਘ, ਬਰਕਤ ਬਸ਼ੀਰ, ਸਿਮਰਜੀਤ ਸਿੰਘ, ਮਨਜੀਤ ਸਿੰਘ ਅਤੇ ਅਕਾਸ਼ਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪ੍ਰੈਕਟੀਸ਼ਨਰ ਹਾਜ਼ਰ ਰਹੇ।