ਰਾਏ ਸਿੱਖ ਭਲਾਈ ਬੋਰਡ ਦੇ ਪ੍ਰਕਾਸ਼ ਸਿੰਘ ਵੜਵਾਲ ਚੇਅਰਮੈਨ ਨਿਯੁਕਤ
ਪ੍ਰਕਾਸ਼ ਸਿੰਘ ਵੜਵਾਲ ਨੂੰ ਰਾਏ ਸਿੱਖ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ
Publish Date: Fri, 16 Jan 2026 04:36 PM (IST)
Updated Date: Fri, 16 Jan 2026 04:39 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਗਠਿਤ ਕੀਤੇ ਗਏ ਰਾਏ ਸਿੱਖ ਭਲਾਈ ਬੋਰਡ ਦਾ ਫਿਰੋਜ਼ਪੁਰ ਤੇ ਵਾਸੀ ਪ੍ਰਕਾਸ਼ ਸਿੰਘ ਵੜਵਾਲ ਨੂੰ ਚੇਅਰਮੈਨ ਲਗਾਇਆ ਗਿਆ ਹੈ ਜਿਸ ਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਪ੍ਰਕਾਸ਼ ਸਿੰਘ ਨੂੰ ਵਧਾਈ ਦਿੱਤੀ। ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਪ੍ਰਕਾਸ਼ ਸਿੰਘ ਨੂੰ ਵਧਾਈ ਦਿੰਦਿਆਂ ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪ੍ਰਕਾਸ਼ ਸਿੰਘ ਨੂੰ ਦਿੱਤੀ ਗਈ ਜਿੰਮੇਵਾਰੀ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਨਵ ਨਿਯੁਕਤ ਚੇਅਰਮੈਨ ਪ੍ਰਕਾਸ਼ ਸਿੰਘ ਵੜਵਾਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਉਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ