ਗੁਰੂ ਸਾਹਿਬ ਦੀਆਂ ਸਿੱਖਿਆਵਾਂ ਜੀਵਨ ’ਚ ਅਪਣਾਉਣਾ ਹੀ ਸੱਚੀ ਭਗਤੀ : ਭੁੱਲਰ ਪ੍ਰਕਿਰਤੀ ਕਲੱਬ ਵੱਲੋਂ ਪ੍ਰਕਿਰਤੀ ਪਾਰਕ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Publish Date: Sun, 22 Nov 2026 05:29 PM (IST)
Updated Date: Mon, 23 Nov 2026 04:05 AM (IST)
ਪ੍ਰਕਿਰਤੀ ਪਾਰਕ ’ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ, ਸੁਖਮਨੀ ਸਾਹਿਬ ਦੇ ਪਾਠ ਕਰਵਾਏ, ਰਸਭਿੰਨੇ ਕੀਰਤਨ ਅਤੇ ਗੁਰਬਾਣੀ ਵਿਚਾਰਾਂ ਨਾਲ ਗੂੰਜਿਆ ਸਮਾਗਮ ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜੀਰਾ : ਸਿੱਖ ਧਰਮ ਦੇ ਬਾਨੀ,ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪਾਵਨ ਖੁਸ਼ੀ ਵਿੱਚ ਪ੍ਰਕਿਰਤੀ ਕਲੱਬ ਜੀਰਾ ਵੱਲੋਂ ਪ੍ਰਕਿਰਤੀ ਪਾਰਕ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ,ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਬਾਣੀ ਦੀ ਪਵਿੱਤਰ ਧੁਨ ਨੇ ਸਮੁੱਚੇ ਵਾਤਾਵਰਨ ਨੂੰ ਅਧਿਆਤਮਿਕ ਰੰਗ ਵਿੱਚ ਰੰਗ ਦਿੱਤਾ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਭਾਈ ਹਰਨੇਕ ਸਿੰਘ ਹਜ਼ੂਰੀ ਰਾਗੀ, ਸ੍ਰੀ ਸਿੰਘ ਸਭਾ ਜੀਰਾ ਵੱਲੋਂ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭਾਈ ਹਰਵਿੰਦਰ ਸਿੰਘ ਨੇ ਗੁਰ ਇਤਿਹਾਸ ਦੀ ਕਥਾ ਸੁਣਾਉਂਦਿਆਂ ਗੁਰੂ ਸਾਹਿਬ ਦੀਆਂ ਸਰਬਸਾਂਝੀਵਾਲਤਾ, ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਧਾਰਨ ਕਰਨ ਦਾ ਸੰਦੇਸ਼ ਦਿੱਤਾ। ਅੰਤ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪ੍ਰਕਿਰਤੀ ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਪ੍ਰੇਮ, ਨਿਮਰਤਾ ਅਤੇ ਬਰਾਬਰਤਾ ਦਾ ਸੰਦੇਸ਼ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦੇਣ ਦੀ ਸਮਰੱਥਾ ਰੱਖਦਾ ਹੈ। ਇਸ ਮੌਕੇ ਅੰਗਰੇਜ਼ ਸਿੰਘ ਅਟਵਾਲ ਅਤੇ ਜਸਵੰਤ ਸਿੰਘ ਨਾਮਦੇਵ ਨੇ ਵੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਸੱਦਾ ਦਿੱਤਾ ਅਤੇ ਸਮਾਗਮ ਲਈ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ। ਕਲੱਬ ਪ੍ਰਧਾਨ ਅਤੇ ਪ੍ਰਬੰਧਕੀ ਟੀਮ ਵੱਲੋਂ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ ਅਤੇ ਕਲੱਬ ਦੇ ਸਮੂਹ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਧਰਮਪਾਲ ਚੁੱਘ ਪ੍ਰਧਾਨ ਨਗਰ ਕੌਂਸਲ ਜੀਰਾ, ਚੰਦ ਸਿੰਘ ਗਿੱਲ ਸਾਬਕਾ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ, ਆਪ ਆਗੂ ਸ਼ੰਕਰ ਕਟਾਰੀਆ ਮੈਂਬਰ ਜ਼ਿਲ੍ਹਾ ਪਰਿਸ਼ਦ, ਅੰਗਰੇਜ਼ ਸਿੰਘ ਅਟਵਾਲ, ਗੁਰਤੇਜ ਸਿੰਘ ਗਿੱਲ ਪ੍ਰਧਾਨ ਸਹਾਰਾ ਕਲੱਬ, ਡਾ. ਆਤਮਾ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਜੀਰਾ, ਗੁਰਦੀਪ ਸਿੰਘ ਕਾਨੂਗੋ, ਚਰਨਪ੍ਰੀਤ ਸਿੰਘ ਜਨਰਲ ਸਕੱਤਰ, ਗੁਰਦੀਪ ਸਿੰਘ ਧਾਲੀਵਾਲ, ਜਸਵੰਤ ਸਿੰਘ ਨਾਮਦੇਵ, ਗੁਰਪ੍ਰੀਤ ਸਿੰਘ ਗੋਰਾ ਐਮਸੀ, ਰਾਜਵਿੰਦਰ ਸਿੰਘ ਮਾਨਸਾ, ਅਸ਼ੋਕ ਕਥੂਰੀਆ, ਦਲੀਪ ਬਿੱਟੂ, ਬਲਜਿੰਦਰ ਸਿੰਘ ਸੰਧੂ, ਕੁਲਬੀਰ ਸਿੰਘ ਸੰਧੂ, ਅਸ਼ੋਕ ਕੁਮਾਰ ਨਾਰੰਗ, ਹਰਪਾਲ ਸਿੰਘ ਪੋਡਰੀ, ਜਗਬੀਰ ਸਿੰਘ, ਡਾ. ਕੁਲਦੀਪ ਸਿੰਘ ਕਰੀਰ, ਸੁਖਦੇਵ ਸਿੰਘ ਸਨੇਰ ਬਲਾਕ ਪ੍ਰਧਾਨ ਭਾਕਿਯੂ ਕਾਦੀਆਂ, ਹਰਪ੍ਰੀਤ ਸਿੰਘ ਲੋਗੋਦੇਵਾ, ਰਾਜ ਕੁਮਾਰ ਕੱਕੜ, ਰਵੀ ਕੱਕੜ, ਕੁਲਦੀਪ ਸਿੰਘ ਤੱਗੜ, ਲੈਕ. ਨਰਿੰਦਰ ਸਿੰਘ, ਡਾ. ਜਸਵੰਤ ਸਿੰਘ ਉਸਹਾਨ, ਅਮਰੀਕ ਸਿੰਘ ਅਹੂਜਾ, ਹਰਪਾਲ ਸਿੰਘ ਦਰਗਨ, ਤਰਸੇਮ ਸਿੰਘ ਹਰਾਜ ਪ੍ਰਧਾਨ ਟਰੇਡ ਯੂਨੀਅਨ ਕੌਂਸਲ, ਕੁਲਦੀਪ ਸਿੰਘ ਮਾਣਕ, ਨਵੀਨ ਸਚਦੇਵਾ ਅਧਿਆਪਕ ਆਗੂ, ਦਲਬੀਰ ਸਿੰਘ ਜੇਈ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।