‘ਹੈਂਡ ਮੇਡ ਮਟੀਰੀਅਲ’ ਵਰਕਸ਼ਾਪ ਲਗਈ
ਪ੍ਰਥਮ ਟੀਮ ਵਲੋਂ ਬਲਾਕ ਫ਼ਿਰੋਜ਼ਪੁਰ-2 ਦੇ ਅਧਿਆਪਕਾਂ ਦੀ ਪ੍ਰੀ-ਪ੍ਰਾਇਮਰੀ ਲਈ ‘ਹੈਂਡ ਮੇਡ ਮਟੀਰੀਅਲ’ ਵਰਕਸ਼ਾਪ ਦਾ ਆਯੋਜਨ
Publish Date: Tue, 21 Apr 2026 05:44 PM (IST)
Updated Date: Tue, 21 Apr 2026 05:49 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਫ਼ਸਰ ਕੋਮਲ ਅਰੋੜਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਰਾਜਨ ਨਰੂਲਾ ਦੀ ਅਗਵਾਈ ਹੇਠ ਬਲਾਕ ਫ਼ਿਰੋਜ਼ਪੁਰ-2 ਦੇ ਸਰਕਾਰੀ ਪ੍ਰਾਇਮਰੀ ਸਕੂਲ ਖੁਸ਼ਹਾਲ ਸਿੰਘ ਵਾਲਾ ਵਿਖੇ ਪ੍ਰਥਮ ਐਜੂਕੇਸ਼ਨ ਫਾਊਂਡੇਸ਼ਨ ਵਲੋਂ ਪ੍ਰੀ-ਪ੍ਰਾਇਮਰੀ ਸਿੱਖਿਆ ਨੂੰ ਹੋਰ ਰੋਚਕ ਬਣਾਉਣ ਦੇ ਮਕਸਦ ਨਾਲ ‘ਹੈਂਡ ਮੇਡ ਮਟੀਰੀਅਲ’ ਦੀ ਇਕ ਵਿਸ਼ੇਸ਼ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਵਿਚ ਤਿੰਨ ਕਲਸਟਰ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਬੱਚਿਆਂ ਨੂੰ ਪੜ੍ਹਾਉਣ ਲਈ ਸਹਾਇਕ ਸਮੱਗਰੀ ਤਿਆਰ ਕੀਤੀ। ਇਸ ਮੌਕੇ ਬੀਪੀਈਓ ਰਾਜਨ ਨਰੂਲਾ, ਸੀਐੱਚਟੀ ਪਰਮਿੰਦਰਜੀਤ ਕੌਰ, ਡੀਆਰਸੀ ਸੁਭਾਸ਼ ਚੰਦਰ, ਬੀਆਰਸੀ ਪਰਮਜੀਤ ਸਿੰਘ ਅਤੇ ਮਹਿੰਦਰ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਇਸ ਵਰਕਸ਼ਾਪ ਵਿਚ ਸ਼ਮੂਲੀਅਤ ਕੀਤੀ ਕੀਤਾ। ਉਨ੍ਹਾਂ ਨੇ ਅਧਿਆਪਕਾਂ ਵੱਲੋਂ ਤਿਆਰ ਕੀਤੇ ਗਏ ਸਾਮਾਨ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਅਜਿਹੀਆਂ ਵਰਕਸ਼ਾਪਾਂ ਬੱਚਿਆਂ ਦੇ ਬੌਧਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਇਸ ਵਰਕਸ਼ਾਪ ਦੌਰਾਨ ਪ੍ਰਥਮ ਐਜੂਕੇਸ਼ਨ ਫਾਊਂਡੇਸ਼ਨ ਦੀ ਜ਼ੋਨਲ ਕੋਆਰਡੀਨੇਟਰ ਹਰਮੀਤ ਸਿੰਘ, ਅਸਿਸਟੈਂਟ ਡਿਸਟ੍ਰਿਕਟ ਕੋਆਰਡੀਨੇਟਰ ਹਰਜਿੰਦਰ ਸਿੰਘ ਅਤੇ ਜਰਨੈਲ ਸਿੰਘ ਦੀ ਅਗਵਾਈ ਹੇਠ ਅਧਿਆਪਕਾਂ ਨੂੰ ਹੱਥੀਂ ਸਾਮਾਨ ਤਿਆਰ ਕਰਨ ਦੀ ਸਿਖਲਾਈ ਦਿੱਤੀ ਗਈ। ਅਧਿਆਪਕਾਂ ਨੇ ਘੱਟ ਲਾਗਤ ਵਾਲੀਆਂ ਅਤੇ ਘਰਾਂ ਵਿਚ ਮੌਜ਼ੂਦ ਚੀਜ਼ਾਂ ਤੋਂ ਸੁੰਦਰ ਚਾਰਟ ਅਤੇ ਪ੍ਰੀ ਪ੍ਰਾਇਮਰੀ ਵਿੱਚ ਜ਼ਰੂਰੀ ਸਮਾਨ ਤਿਆਰ ਕੀਤਾ, ਜੋ ਪ੍ਰੀ-ਪ੍ਰਾਇਮਰੀ ਦੇ ਨੰਨ੍ਹੇ ਬੱਚਿਆਂ ਨੂੰ ਖੇਡ-ਖੇਡ ਵਿਚ ਸਿੱਖਣ ਵਿਚ ਮੱਦਦ ਕਰਨਗੇ। ਇਸ ਮੌਕੇ ਸੈਂਟਰ ਹੈੱਡ ਟੀਚਰ ਖੁਸ਼ਹਾਲ ਸਿੰਘ ਵਾਲਾ ਪਰਮਿੰਦਰਜੀਤ ਕੌਰ ਅਤੇ ਹੋਰ ਅਧਿਆਪਕਾਂ ਨੇ ਵੀ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਸਮੇਂ ਦੀ ਲੋੜ ਹੈ । ਉਨ੍ਹਾਂ ਨੇ ਕਿਹਾ ਕਿ ਇਸ ਕਿਸਮ ਦੀਆਂ ਵਰਕਸ਼ਾਪਾਂ ਅਧਿਆਪਕਾਂ ਦੀ ਪੇਸ਼ਾਵਰ ਯੋਗਤਾ ਵਿਚ ਵਾਧਾ ਕਰਨ ਦੇ ਨਾਲ ਨਾਲ ਸਿੱਖਿਆ ਦੇ ਮਿਆਰ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਵਿੱਚ ਸਹਾਇਕ ਸਾਬਤ ਹੁੰਦੀਆਂ ਹਨ। ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਫਿਰੋਜ਼ਪੁਰ-2 ਰਾਜਨ ਨਰੂਲਾ ਵੱਲੋਂ ਪ੍ਰਥਮ ਟੀਮ ਦਾ ਧੰਨਵਾਦ ਕਰਦੇ ਹੋਏ ਅਧਿਆਪਕਾਂ ਨੂੰ ਕਿਹਾ ਕਿ ਇਸ ਵਰਕਸ਼ਾਪ ਵਿਚ ਪ੍ਰਾਪਤ ਗਿਆਨ ਅਤੇ ਤਜਰਬੇ ਨੂੰ ਸਕੂਲ ਪੱਧਰ ’ਤੇ ਲਾਗੂ ਕਰਦੇ ਹੋਏ ਬੱਚਿਆਂ ਦੀ ਸਿੱਖਣ ਪ੍ਰਕਿਰਿਆ ਨੂੰ ਹੋਰ ਗੁਣਾਤਮਕ, ਰੁਚੀ ਨਾਲ ਪ੍ਰਯੋਗਸ਼ੀਲ ਬਣਾਇਆ ਜਾਵੇ।