ਸ਼ਿਵ ਭਗਤਾਂ ਵੱਲੋਂ ਮਹਾਸ਼ਿਵਰਾਤਰੀ ਦੀਆਂ ਤਿਆਰੀਆਂ ਸ਼ੁਰੂ
ਸ਼ਿਵ ਭਗਤਾਂ ਵੱਲੋਂ ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਉਣ ਦੀਆਂ ਤਿਆਰੀਆਂ ਜੋਰਾਂ ਨਾਲ ਸ਼ੁਰੂ
Publish Date: Sun, 01 Feb 2026 04:07 PM (IST)
Updated Date: Sun, 01 Feb 2026 04:10 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਉਣ ਦੇ ਸਬੰਧ ਵਿਚ ਸ੍ਰੀ ਸਨਾਤਨ ਧਰਮ ਸਭਾ ਮਖੂ ਦੀ ਮੀਟਿੰਗ ਪ੍ਰਾਚੀਨ ਸ਼੍ਰੀ ਸ਼ਿਵਾਲਾ ਮੰਦਰ ਮੱਖੂ ਵਿਖੇ ਹੋਈ। ਪ੍ਰਾਚੀਨ ਸ਼੍ਰੀ ਸ਼ਿਵਾਲਾ ਮੰਦਰ ਮਖੂ ਦੇ ਪੁਜਾਰੀ ਪੰਡਤ ਸਿਆ ਰਾਮ ਅਨੁਸਾਰ ਮਹਾਸ਼ਿਵਰਾਤਰੀ 15 ਫਰਵਰੀ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ। ਸ੍ਰੀ ਸਨਾਤਨ ਧਰਮ ਸਭਾ ਮਖੂ ਦੇ ਸਰਪ੍ਰਸਤ ਸੰਜੀਵ ਅਹੂਜਾ, ਸੂਚਨਾ ਮੰਤਰੀ ਚੰਦਰ ਮੋਹਨ ਗਰੋਵਰ, ਮਨੋਹਰ ਲਾਲ ਗਰੋਵਰ, ਬਲਦੇਵ ਕਪੂਰ, ਰਜੀਵ ਕੁੰਦਰਾ, ਅਸ਼ੋਕ ਮਾਨਕਟਾਲਾ, ਸਾਜਨ ਸਿਕਰੀ, ਸੋਨੂੰ ਦੱਖਣਾ, ਮਨੀਤ ਅਹੂਜਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਮਹਾਸ਼ਿਵਰਾਤਰੀ ਦਾ ਤਿਉਹਾਰ 15 ਫਰਵਰੀ ਨੂੰ ਮਨਾਉਣ ਦੇ ਸਬੰਧ ਵਿਚ ਸ਼ਿਵ ਭਗਤਾਂ ਵੱਲੋਂ ਸ਼ਹਿਰ ਦੇ ਵੱਖ ਵੱਖ ਮੰਦਰਾਂ ਵਿਚ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ। ਮਹਾਸ਼ਿਵਰਾਤਰੀ ਦੇ ਤਿਉਹਾਰ ਨੂੰ ਸਮਰਪਿਤ 5 ਫਰਵਰੀ ਤੋਂ ਸ਼ਹਿਰ ਵਿੱਚ 11 ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ ਅਤੇ ਮਹਾਸ਼ਿਵਰਾਤਰੀ ਵਾਲੇ ਦਿਨ ਮਹਾਪ੍ਰਭਾਤ ਫੇਰੀ ਕੱਢੀ ਜਾਵੇਗੀ। 15 ਫਰਵਰੀ ਸ਼੍ਰੀ ਰਮਾਇਣ ਜੀ ਦਾ ਪਾਠ ਆਰੰਭ ਕਰਵਾਇਆ ਜਾਵੇਗਾ ਤੇ 16 ਫਰਵਰੀ ਨੂੰ ਭੋਗ ਸੰਪੂਰਨ ਹੋਵੇਗਾ। ਮਹਾਸ਼ਿਵਰਾਤਰੀ ਨੂੰ ਸਮਰਪਿਤ 14, 15 ਅਤੇ 16 ਫਰਵਰੀ ਨੂੰ ਸ਼ਿਵ ਸ਼ੰਕਰ ਭੋਲੇ ਨਾਥ ਜੀ ਦਾ ਭੰਡਾਰਾ ਵਰਤਾਇਆ ਜਾਵੇਗਾ।