ਰਾਜਪਾਲ ਪੰਜਾਬ ਦੀ ਅਗਵਾਈ ਹੇਠ ਪੈਦਲ ਯਾਤਰਾ ਸਬੰਧੀ ਸਿੱਖਿਆ ਵਿਭਾਗ ਦੀਆਂ ਤਿਆਰੀਆਂ ਮੁਕੰਮਲ
ਰਾਜਪਾਲ ਪੰਜਾਬ ਦੀ ਅਗਵਾਈ ਹੇਠ ਪੈਦਲ ਯਾਤਰਾ ਸਬੰਧੀ ਸਿੱਖਿਆ ਵਿਭਾਗ ਦੀਆਂ ਤਿਆਰੀਆਂ ਮੁਕੰਮਲ
Publish Date: Mon, 09 Feb 2026 06:28 PM (IST)
Updated Date: Mon, 09 Feb 2026 06:29 PM (IST)

ਫੋਟੋ ਫਾਈਲ: 09 ਐੱਫਜੈੱਡਆਰ 19 ਰਾਜਪਾਲ ਪੰਜਾਬ ਦੀ ਅਗਵਾਈ ਹੇਠ ਪੈਦਲ ਯਾਤਰਾ ਸਬੰਧੀ ਸਿੱਖਿਆ ਵਿਭਾਗ ਦੀਆਂ ਤਿਆਰੀਆਂ ਮੁਕੰਮਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਾਂਝੀ ਪਹਿਲ : ਮੁਨੀਲਾ ਅਰੋੜਾ/ਡਾ. ਸਤਿੰਦਰ ਸਿੰਘ ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ 10 ਫਰਵਰੀ 2026 ਨੂੰ ਫ਼ਿਰੋਜ਼ਪੁਰ ਵਿਖੇ ਕੱਢੀ ਜਾ ਰਹੀ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਸਬੰਧੀ ਸਿੱਖਿਆ ਵਿਭਾਗ ਫ਼ਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਆਈਏਐੱਸ ਦੀਆਂ ਹਦਾਇਤਾਂ ਅਨੁਸਾਰ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਸਕੂਲ ਸਿੱਖਿਆ ਵਿਭਾਗ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਸਤਿੰਦਰ ਸਿੰਘ (ਨੈਸ਼ਨਲ ਅਵਾਰਡੀ) ਦੀ ਅਗਵਾਈ ਹੇਠ ਵਿਭਾਗ ਵੱਲੋਂ ਲਗਾਈਆਂ ਗਈਆਂ ਡਿਊਟੀਆਂ ਦੇ ਨੋਡਲ ਅਫ਼ਸਰਾਂ ਅਤੇ ਟੀਮਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੈਦਲ ਯਾਤਰਾ ਦੀ ਰੂਟ ਯੋਜਨਾ, ਵਿਦਿਆਰਥੀਆਂ ਦੀ ਸੁਰੱਖਿਆ, ਅਨੁਸ਼ਾਸਨ, ਟ੍ਰੈਫਿਕ ਪ੍ਰਬੰਧ, ਸਵਾਗਤ ਅਤੇ ਸਮਾਗਮ ਦੀ ਸੁਚੱਜੀ ਵਿਵਸਥਾ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ ਨੇ ਦੱਸਿਆ ਕਿ ਇਹ ਪੈਦਲ ਯਾਤਰਾ 10 ਫਰਵਰੀ 2026 ਨੂੰ ਸਾਰਾਗੜ੍ਹੀ ਮੈਮੋਰੀਅਲ, ਫ਼ਿਰੋਜ਼ਪੁਰ ਛਾਉਣੀ ਤੋਂ ਸ਼ੁਰੂ ਹੋ ਕੇ ਸਰਕਾਰੀ ਸਕੂਲ ਆਫ਼ ਐਮੀਨੈਂਸ, ਫ਼ਿਰੋਜ਼ਪੁਰ ਸ਼ਹਿਰ ਤੱਕ ਪਹੁੰਚੇਗੀ। ਇਸ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਲੋਕਾਂ ਦੇ ਨਾਮ ਨਸ਼ਿਆਂ ਵਿਰੁੱਧ ਆਪਣਾ ਪ੍ਰੇਰਕ ਸੰਦੇਸ਼ ਵੀ ਦੇਣਗੇ। ਉਨ੍ਹਾਂ ਕਿਹਾ ਕਿ ਇਹ ਪੈਦਲ ਯਾਤਰਾ ਨੌਜਵਾਨਾਂ ਅਤੇ ਵਿਦਿਆਰਥੀਆਂ ਵਿੱਚ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਰਚਨਾ ਵੱਲ ਇੱਕ ਮਜ਼ਬੂਤ ਕਦਮ ਸਾਬਤ ਹੋਵੇਗੀ। ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਯਾਤਰਾ ਵਿਚ ਸ਼ਾਮਲ ਹੋ ਕੇ ਨਸ਼ੇ ਤਿਆਗਣ ਅਤੇ ਨਸ਼ਿਆਂ ਦੇ ਖਾਤਮੇ ਲਈ ਇਕਜੁਟ ਹੋਣ ਦਾ ਸੱਦਾ ਦੇਣਗੇ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ (ਨੈਸ਼ਨਲ ਅਵਾਰਡੀ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੈਦਲ ਯਾਤਰਾ ਵਿੱਚ ਐਨ.ਸੀ.ਸੀ ਵਲੰਟੀਅਰ, ਸਕਾਊਟ ਐਂਡ ਗਾਈਡ, ਦੇਵ ਸਮਾਜ ਕਾਲਜ ਫਾਰ ਵੂਮੈਨ ਫ਼ਿਰੋਜ਼ਪੁਰ, ਜੈਨਸਿਸ ਕਾਲਜ ਫ਼ਿਰੋਜ਼ਪੁਰ, ਡੀਏਵੀ ਕਾਲਜ ਫਾਰ ਵੂਮੈਨ ਫ਼ਿਰੋਜ਼ਪੁਰ, ਦੇਵ ਸਮਾਜ ਕਾਲਜ ਆਫ ਐਜੂਕੇਸ਼ਨ, ਆਰਐੱਸਡੀ ਕਾਲਜ ਫ਼ਿਰੋਜ਼ਪੁਰ, ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ, ਮਾਤਾ ਸਾਹਿਬ ਕੌਰ ਕਾਲਜ ਤਲਵੰਡੀ ਭਾਈ, ਸਰਕਾਰੀ ਆਈ.ਟੀ.ਆਈ ਫ਼ਿਰੋਜ਼ਪੁਰ, ਸਰਕਾਰੀ ਕਾਲਜ ਮੋਹਕਮ ਖਾਂ ਵਾਲਾ, ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਮੋਹਣ ਕੇ ਹਿਠਾੜ, ਗੁਰੂ ਨਾਨਕ ਕਾਲਜ ਫ਼ਿਰੋਜ਼ਪੁਰ, ਆਰ.ਐਸ.ਡੀ ਰਾਜ ਰਤਨ ਸਕੂਲ, ਕੈਂਟ ਬੋਰਡ ਸਕੂਲ ਸੇਠੀ ਰੋਡ, ਡੀ.ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੇਵ ਸਮਾਜ ਮਾਡਲ ਸਕੂਲ, ਐੱਚਕੇਐੱਲ ਕਾਲਜ ਆਫ ਐਜੂਕੇਸ਼ਨ ਗੁਰੂਹਰਸਹਾਏ, ਬਾਬੇ ਕੇ ਕਾਲਜ ਆਫ ਐਜੂਕੇਸ਼ਨ ਮੁੱਦਕੀ, ਸੁਰਜੀਤ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ, ਸੰਤ ਕਬੀਰ ਕਾਲਜ ਜੀਰਾ, ਜਗਤ ਗੁਰੂ ਨਾਨਕ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਵਿਦਿਆਰਥੀ, ਸਕੂਲਾਂ ਦੇ ਬੈਂਡ ਅਤੇ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀ ਭਰਪੂਰ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਸਿਹਤਮੰਦ, ਸਚੇਤ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੀ ਇਹ ਮੁਹਿੰਮ ਸਫ਼ਲ ਹੋ ਸਕੇ। ਇਸ ਮੌਕੇ ਪ੍ਰਿੰਸੀਪਲ ਹਰਫੂਲ ਸਿੰਘ, ਹੈੱਡ ਮਾਸਟਰ ਬੇਅੰਤ ਸਿੰਘ, ਅਵਤਾਰ ਸਿੰਘ, ਨਵਿੰਦਰ ਕੁਮਾਰ, ਅਕਸ਼ ਕੁਮਾਰ, ਸਰਬਜੀਤ ਸਿੰਘ, ਰਵੀ ਇੰਦਰ ਸਿੰਘ, ਬਲਜਿੰਦਰਪਾਲ ਸਿੰਘ, ਦਲਬੀਰ ਸਿੰਘ, ਸੁਖਚੈਨ ਸਿੰਘ ਸਟੈਨੋ ਆਦਿ ਹਾਜ਼ਰ ਸਨ।