ਹੋਲੀ ਮੌਕੇ ਸਟੇਸ਼ਨਾਂ ’ਤੇ ਭੀੜ ਘਟਾਉਣ ਦੀ ਤਿਆਰੀ, ਲੁਧਿਆਣਾ ਤੇ ਢੰਡਾਰੀ ਕਲਾਂ 'ਚ ਪਲੇਟਫਾਰਮ ਟਿਕਟਾਂ ਦੀ ਵਿਕਰੀ ਬੰਦ
ਹੋਲੀ ਮੌਕੇ ਰੇਲ ਗੱਡੀਆਂ ’ਚ ਮੁਸਾਫ਼ਰਾਂ ਦੀ ਵੱਧਦੀ ਭੀੜ ਨੂੰ ਮੁੱਖ ਰੱਖਦਿਆਂ ਅਤੇ ਯਾਤਰੀਆਂ ਦੀ ਸਹੂਲਤ ਲਈ ਫਿਰੋਜ਼ਪੁਰ ਮੰਡਲ ਵੱਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਰੇਲਵੇ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਢੰਡਾਰੀ ਕਲਾਂ ਰੇਲਵੇ ਸਟੇਸ਼ਨਾਂ ’ਤੇ ਪਲੇਟਫਾਰਮ ਟਿਕਟਾਂ ਦੀ ਵਿਕਰੀ 27 ਫਰਵਰੀ 2026 ਤੋਂ 3 ਮਾਰਚ 2026 ਤੱਕ ਆਰਜ਼ੀ ਤੌਰ ’ਤੇ ਬੰਦ ਰੱਖਣ ਦਾ ਐਲਾਨ ਕੀਤਾ ਹੈ।
Publish Date: Tue, 24 Feb 2026 11:30 AM (IST)
Updated Date: Tue, 24 Feb 2026 11:33 AM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ। ਹੋਲੀ ਮੌਕੇ ਰੇਲ ਗੱਡੀਆਂ ’ਚ ਮੁਸਾਫ਼ਰਾਂ ਦੀ ਵੱਧਦੀ ਭੀੜ ਨੂੰ ਮੁੱਖ ਰੱਖਦਿਆਂ ਅਤੇ ਯਾਤਰੀਆਂ ਦੀ ਸਹੂਲਤ ਲਈ ਫਿਰੋਜ਼ਪੁਰ ਮੰਡਲ ਵੱਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਰੇਲਵੇ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਢੰਡਾਰੀ ਕਲਾਂ ਰੇਲਵੇ ਸਟੇਸ਼ਨਾਂ ’ਤੇ ਪਲੇਟਫਾਰਮ ਟਿਕਟਾਂ ਦੀ ਵਿਕਰੀ 27 ਫਰਵਰੀ 2026 ਤੋਂ 3 ਮਾਰਚ 2026 ਤੱਕ ਆਰਜ਼ੀ ਤੌਰ ’ਤੇ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਰੇਲਵੇ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤੇ ਸਟੇਸ਼ਨ ’ਤੇ ਬੇਲੋੜੀ ਭੀੜ ਨੂੰ ਰੋਕਣ ਲਈ ਇਹ ਪਾਬੰਦੀ ਲਗਾਈ ਗਈ ਹੈ ਤਾਂ ਜੋ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਕੋਈ ਦਿੱਕਤ ਨਾ ਆਵੇ।
ਫਿਰੋਜ਼ਪੁਰ ਮੰਡਲ ਨੇ ਰੇਲ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਰਿਸ਼ਤੇਦਾਰਾਂ ਜਾਂ ਪਰਿਵਾਰਿਕ ਮੈਂਬਰਾਂ ਨੂੰ ਸਟੇਸ਼ਨ ਦੇ ਬਾਹਰੋਂ ਹੀ ਅਲਵਿਦਾ ਕਹਿਣ। ਸੀਨੀਅਰ ਮੰਡਲ ਵਪਾਰਕ ਪ੍ਰਬੰਧਕ ਪਰਮਦੀਪ ਸਿੰਘ ਸੈਣੀ ਨੇ ਦੱਸਿਆ ਕਿ ਇਹ ਕਦਮ ਯਾਤਰੀਆਂ ਦੀ ਸੁਰੱਖਿਆ ਅਤੇ ਸਫ਼ਰ ਨੂੰ ਸੁਖਾਲਾ ਬਣਾਉਣ ਲਈ ਚੁੱਕਿਆ ਗਿਆ ਹੈ।