ਤਨਖਾਹਾਂ ਘਟਾਉਣ ਦੇ ਫੈਸਲੇ ਖ਼ਿਲਾਫ਼ ਡੀਟੀਐੱਫ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ
20 ਸਾਲਾਂ ਦੀ ਨੌਕਰੀ ਤੋਂ ਬਾਅਦ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੀਆਂ ਤਨਖਾਹਾਂ ਘਟਾਉਣ ਦੀ ਤਿਆਰੀ ਨਿੰਦਨਯੋਗ: ਡੀਟੀਐੱਫ
Publish Date: Fri, 06 Feb 2026 04:46 PM (IST)
Updated Date: Fri, 06 Feb 2026 04:50 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਦਫ਼ਤਰੀ ਕਰਮਚਾਰੀਆਂ ਨਾਲ ਕੀਤੇ ਜਾ ਰਹੇ ਘੋਰ ਵਿਤਕਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਡੀਟੀਐੱਫ ਆਗੂਆਂ ਨੇ ਕਿਹਾ ਕਿ 20 ਸਾਲਾਂ ਤੱਕ ਸੇਵਾ ਨਿਭਾਉਣ ਤੋਂ ਬਾਅਦ ਦਫ਼ਤਰੀ ਕਰਮਚਾਰੀਆਂ ਦੀਆਂ ਤਨਖਾਹਾਂ 50,000 ਰੁਪਏ ਤੋਂ ਘਟਾ ਕੇ 19,000 ਕਰਨ ਦੀ ਤਿਆਰੀ ਕਰਨਾ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਨੂੰ ਬੇਨਕਾਬ ਕਰਦਾ ਹੈ। ਆਗੂਆਂ ਨੇ ਐਲਾਨ ਕੀਤਾ ਕਿ 1 ਅਪ੍ਰੈਲ 2018 ਤੋਂ ਰੈਗੂਲਰ ਆਰਡਰ ਜਾਰੀ ਕਰਨ, ਤਨਖਾਹਾਂ ਨਾ ਘਟਾਉਣ ਅਤੇ ਮਿਡ ਡੇ ਮੀਲ ਦਫ਼ਤਰੀ ਮੁਲਾਜ਼ਮਾਂ ਨੂੰ ਵੀ ਨਾਲ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 17 ਫਰਵਰੀ ਨੂੰ ਸਿੱਖਿਆ ਭਵਨ ਮੋਹਾਲੀ ਅਤੇ ਡੀਪੀਆਈ ਦਫਤਰ ਦਾ ਘਿਰਾਓ ਅਤੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਗੁਰਵਿੰਦਰ ਸਿੰਘ ਖੋਸਾ, ਅਮਿਤ ਸ਼ਰਮਾ, ਦਵਿੰਦਰ ਨਾਥ, ਸਰਬਜੀਤ ਸਿੰਘ ਭਾਵੜਾ, ਰਾਜ ਕੁਮਾਰ ਮਹਿਰੋਕ, ਰਾਮ ਕੁਮਾਰ, ਅਮਿਤ ਕੰਬੋਜ਼, ਹੀਰਾ ਸਿੰਘ ਤੂਤ, ਮਨੋਜ ਕੁਮਾਰ, ਸਵਰਨ ਸਿੰਘ, ਨਰਿੰਦਰ ਜੰਮੂ, ਹਰਜਿੰਦਰ ਜਨੇਰ, ਬਿਕਰਮਜੀਤ ਉੱਪਲ, ਅਨਿਲ ਧਵਨ, ਗਗਨ ਮਿੱਤਲ, ਸੰਦੀਪ ਕੁਮਾਰ, ਇੰਦਰ ਸਿੰਘ ਸੰਧੂ, ਵਰਿੰਦਰਪਾਲ ਸਿੰਘ, ਕਿਰਪਾਲ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।