ਜ਼ਿਲ੍ਹੇ ਨੂੰ ਅੱਗੇ ਲੈ ਜਾਣ ਲਈ ਫਿਰੋਜ਼ਪੁਰ ਪ੍ਰੈੱਸ ਨਿਭਾਅ ਰਹੀ ਹੈ ਅਹਿਮ ਰੋਲ : ਭੁੱਲਰ
ਪ੍ਰੈੱਸ ਕਲੱਬ ਫਿਰੋਜ਼ਪੁਰ ਨੇ ਮਨਾਇਆ ਆਪਣਾ 12ਵਾਂ ਸਥਾਪਨਾ ਦਿਵਸ
Publish Date: Fri, 02 Jan 2026 07:01 PM (IST)
Updated Date: Fri, 02 Jan 2026 07:05 PM (IST)

ਸਟਾਫ ਰਿਪੋਰਟਰ,ਪੰਜਾਬੀ ਜਾਗਰਣ, ਫਿਰੋਜ਼ਪੁਰ : ਦਸੰਬਰ 2013 ਤੋਂ ਹੋਂਦ ਵਿਚ ਆਏ ਪ੍ਰੈਸ ਕਲੱਬ ਫਿਰੋਜ਼ਪੁਰ ਵੱਲੋਂ ਆਪਣਾ 12ਵਾਂ ਸਥਾਪਨ ਦਿਵਸ ਗੁਰੂ ਸਾਹਿਬ ਦਾ ਅੋਟ ਆਸਰਾ ਲੈ ਕੇ ਮਨਾਇਆ ਗਿਆ। ਇਸ ਮੋਕੇ ਪ੍ਰੈਸ ਕਲੱਬ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਕਲੱਬ ਪ੍ਰਧਾਨ ਮਨਦੀਪ ਕੁਮਾਰ ਮੋਂਟੀ ਅਤੇ ਚੇਅਰਮੈਨ ਗੌਰਵ ਮਾਨਿਕ ਦੀ ਜੇਰੇ ਅਗੁਵਾਈ ਕਰਵਾਏ ਇਸ ਸਮਾਗਮ ਵਿਚ ਕਈ ਸਿਆਸੀ ,ਧਾਰਮਿਕ ਅਤੇ ਸਮਾਜ ਸੇਵੀ ਆਗੂਆਂ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ,ਹਲਕਾ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ, ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ,ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਐੱਸ.ਐੱਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ , ਐੱਸ.ਪੀ.(ਡੀ) ਮਨਜੀਤ ਸਿੰਘ ਤੋਂ ਇਲਾਵਾ ਕਾਂਗਰਸੀ ਆਗੂ ਆਸ਼ੂ ਬਾਂਗੜ, ਨਗਰ ਕੌਂਸਲ ਫਿਰੋਜ਼ਪੁਰ ਦੇ ਪ੍ਰਧਾਨ ਰੋਹਿਤ ‘ਰਿੰਕੂ’ ਗਰੋਵਰ, ਸਾਬਕਾ ਪ੍ਰਧਾਨ ਅਤੇ ਸੀਨੀਅਰ ਭਾਜਪਾ ਆਗੂ ਅਸ਼ਵਨੀ ਗਰੋਵਰ,ਸਾਬਕਾ ਸਕੱਤਰ ਰੈਡ ਕਰਾਸ ਅਸ਼ੋਕ ਬਹਿਲ, ਅਕਾਲੀ ਦਲ ਦੇ ਆਗੂ ਮੋਂਟੂ ਵੋਹਰਾ ,ਸਮਾਜ ਸੇਵੀ ਸ਼ੈਲੇਂਦਰ ਬਬਲਾ, ਦੀਪਕ ਸ਼ਰਮਾ, ਵਿਪੁੱਲ ਨਾਰੰਗ, ਕੌਂਸਲਰ ਪਰਮਿੰਦਰ ਹਾਂਡਾ, ਕੌਂਸਲਰ ਰਾਜੇਸ਼ ਨਿੰਦੀ, ਦਵਿੰਦਰ ਜੰਗ ਨੇ ਵੀ ਹਾਜਰੀ ਲਗਵਾਈ। ਇਸ ਸਮਾਗਮ ਵਿਚ ਸੱਤਲੁਜ ਪ੍ਰੈਸ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ਗਾਮਾ ਸਿੱਧੂ, ਚੇਅਰਮੈਨ ਵਿਜੇ ਸ਼ਰਮਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਤੋਂ ਇਲਾਵਾ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਹੋਰ ਪ੍ਰੈਸ ਕਲੱਬਾਂ ਦੇ ਨੁੰਮਾਇੰਦਿਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਵੀ ਸ਼ਿਰਕੱਤ ਕੀਤੀ । ਪ੍ਰੈੱਸ ਕਲੱਬ ਫਿਰੋਜ਼ਪੁਰ ਦੇ ਪ੍ਰਧਾਨ ਮਨਦੀਪ ਕੁਮਾਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰੈੱਸ ਕਲੱਬ ਫਿਰੋਜ਼ਪੁਰ ਦਾ ਸਥਾਪਨਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਹੈ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਪਾਠ ਦੇ ਭੋਗ ਉਪਰੰਤ ਗੁਰੂ ਘਰ ਦੇ ਰਾਗੀ ਸਿੰਘਾਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੋਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਆਖਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਵਿਕਾਸ ਅਤੇ ਇਸ ਨੂੰ ਟੂਰਿਜ਼ਮ ਇੰਡਸਟਰੀ ਵਜੋਂ ਪ੍ਰਮੋਟ ਕਰਨ ਵਿਚ ਫਿਰੋਜ਼ਪੁਰ ਦੀ ਪ੍ਰੈਸ ਬਹੁਤ ਹੀ ਜ਼ਿਆਦਾ ਅਹਿਮ ਭੁਮਿਕਾ ਨਿਭਾਅ ਰਹੀ ਹੈ। ਇਸ ਮੋਕੇ ਹਲਕਾ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਨੇ ਆਪਣੇ ਪੱਤਰਕਾਰਤਾ ਦੇ ਦਿਨਾਂ ਨੂੰ ਚੇਤੇ ਕਰਦਿਆਂ ਪੁਰਾਣੇ ਤਜ਼ਰਬੇ ਸਾਂਝੇ ਕੀਤੇ।