ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਪ੍ਰਿੰਸੀਪਲ ਰਾਕੇਸ਼ ਸ਼ਰਮਾ ਸਨਮਾਨਿਤ
ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਪ੍ਰਿੰਸੀਪਲ ਰਾਕੇਸ਼ ਸ਼ਰਮਾ ਸਨਮਾਨਿਤ
Publish Date: Sun, 01 Mar 2026 03:17 PM (IST)
Updated Date: Sun, 01 Mar 2026 03:19 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੂੰ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਰਾਜ ਪੱਧਰ ਤੇ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਡਾਇਰੈਕਟਰ ਕਿਰਨ ਸ਼ਰਮਾ, ਅਸਿਸਟੈਂਟ ਡਾਇਰੈਕਟਰ ਸੀਮਾ ਖਹਿਰਾ ਅਤੇ ਸਟੇਟ ਨੋਡਲ ਅਸ਼ੋਕ ਕੁਮਾਰ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟੇਟ ਨੋਡਲ ਅਸ਼ੋਕ ਕੁਮਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਸਰਟੀਫਿਕੇਟ ਪੰਜਾਬ ਰਾਜ ਦੇ ਉਨ੍ਹਾਂ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਨੂੰ ਪ੍ਰਦਾਨ ਕੀਤਾ ਗਿਆ ਹੈ ਜਿਨ੍ਹਾਂ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੂੰ ਇਹ ਸਨਮਾਨ ਉਨ੍ਹਾਂ ਦੇ ਸਕੂਲ ਦੀਆਂ ਵਿਦਿਆਰਥਣਾ ਕੋਮਲਪ੍ਰੀਤ ਕੌਰ ਅਤੇ ਨਵਜੋਤ ਕੌਰ ਜਿਨ੍ਹਾਂ ਨੇ ਪੰਜਾਬ ਭਰ ਵਿੱਚ ਦੂਜਾ ਅਤੇ ਤੀਜਾ ਰੈਂਕ ਪ੍ਰਾਪਤ ਕਰਨ ਲਈ ਦਿੱਤਾ ਗਿਆ ਹੈ। ਸਕੂਲ ਦੀ ਇਸ ਵਿਸ਼ੇਸ਼ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫਸਰ ਫਿਰੋਜਪੁਰ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸਤਿੰਦਰ ਸਿੰਘ, ਬਲਾਕ ਨੋਡਲ ਅਫਸਰ ਕਰਮਜੀਤ ਸਿੰਘ ਨੇ ਵਧਾਈ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਇਸ ਸਨਮਾਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ 29 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਸੀ ਜਿਨਾਂ ਵਿੱਚੋਂ ਦੋ ਵਿਦਿਆਰਥਣਾ ਨੇ ਪੰਜਾਬ ਭਰ ਵਿੱਚ ਦੂਜਾ ਅਤੇ ਤੀਜਾ ਰੈਂਕ ਪ੍ਰਾਪਤ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਸੀ। ਉਨ੍ਹਾਂ ਇਸ ਵਿਸ਼ੇਸ਼ ਸਨਮਾਨ ਲਈ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਕਿਰਨ ਸ਼ਰਮਾ,ਅਸਿਸਟੈਂਟ ਡਾਇਰੈਕਟਰ ਸੀਮਾ ਖੇਰਾ ਅਤੇ ਸਟੇਟ ਨੋਡਲ ਅਸ਼ੋਕ ਕੁਮਾਰ ਦਾ ਧੰਨਵਾਦ ਕੀਤਾ।