ਅੰਗਰੇਜ਼ ਭੁੱਲਰ, ਫਿਰੋਜ਼ਪੁਰ : ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ ਤੇ ਬੇਰੁਜ਼ਗਾਰਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਭਾਕਿਯੂ ਉਗਰਾਹਾਂ ਵੱਲੋਂ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਗਏ, ਜਿਸ ਕਾਰਨ ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਡੀਸੀ ਿਫ਼ਰੋਜ਼ਪੁਰ ਨੂੰ ਮੰਗ ਪੱਤਰ ਸੌਂਪਿਆ। ਪ੍ਰਧਾਨ ਮਰਖਾਈ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਯੂਨੀਅਨ ਵੱਲੋਂ ਦਿੱਤਾ ਜਾ ਰਿਹਾ ਰਿਲਾਇੰਸ ਪੈਟਰੋਲ ਪੰਪ ਪਿੰਡ ਵਲੂਰ 'ਤੇ ਧਰਨਾ 51 ਦਿਨ ਤੋਂ ਲਗਾਤਾਰ ਜਾਰੀ ਹੈ। ਡੀਸੀ ਨੂੰ ਦਿੱਤੇ ਮੰਗ ਪੱਤਰ ਵਿਚਲੀਆਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਧਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਐੱਮਐੱਸਪੀ ਮਿਲਣ ਦੀ ਗਾਰੰਟੀ ਤੋਂ ਬਿਨਾਂ ਹੀ ਫ਼ਸਲਾਂ ਦੀ ਖਰੀਦ ਵੱਡੇ ਵਪਾਰੀਆਂ ਤੇ ਕਾਰਪੋਰੇਟ ਘਰਾਣਿਆਂ ਨੂੰ ਨਿੱਜੀ ਤੌਰ 'ਤੇ ਕਰਨ ਦੀ ਖੁੱਲ੍ਹ ਦੇਣ ਬਾਰੇ ਅਤੇ 2013 'ਚ ਬਣਾਏ ਗਏ ਕਾਨੂੰਨਾਂ ਸਮੇਤ ਠੇਕਾ ਖੇਤੀ ਬਿੱਲ 2019 ਰੱਦ ਕੀਤੇ ਜਾਣ, ਕੋਰੋਨਾ ਆੜ ਹੇਠ ਜਾਂ ਦਫ਼ਾ 144 ਦੀ ਉਲੰਘਣਾ ਤਹਿਤ ਸੰਘਰਸ਼ਸ਼ੀਲ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ, ਬੇਰੁਜ਼ਗਾਰਾਂ ਤੇ ਹੋਰ ਕਿਰਤੀਆਂ ਸਿਰ ਮੜ੍ਹੇ ਪੁਲਿਸ ਕੇਸ ਤੁਰੰਤ ਵਾਪਸ ਲਏ ਜਾਣ, ਪਰਾਲੀ ਸਾੜਨ ਲਈ ਮਜਬੂਰ ਕਿਸਾਨਾਂ ਵਿਰੁੱਧ ਕੀਤੇ ਗਏ ਸਾਰੇ ਪੁਲਿਸ ਕੇਸ ਰੱਦ ਕੀਤੇ ਜਾਣ, ਮੌਨਟੇਕ ਸਿੰਘ ਆਹਲੂਵਾਲੀਆ ਕਮੇਟੀ ਭੰਗ ਕੀਤੀ ਜਾਵੇ। ਇਸ ਮੌਕੇ ਸਤਵੰਤ ਸਿੰਘ ਿਢੱਲੋਂ, ਮੇਲਾ ਸਿੰਘ ਹਰਦਾਸਾ, ਗਮਦੂਰ ਸਿੰਘ, ਜਸਵਿੰਦਰ ਸਿੰਘ, ਦਿਆਲ ਸਿੰਘ ਪ੍ਰਧਾਨ, ਗੁਰਦੇਵ ਸਿੰਘ ਮਰੂੜ, ਹਰਜਿੰਦਰ ਸਿੰਘ ਗਿੱਲ, ਕਿਰਪਾਲ ਸਿੰਘ ਸ਼ੂਸ਼ਕ, ਕਰਨੈਲ ਮੀਤ ਪ੍ਰਧਾਨ, ਰੂੜ ਸਿੰਘ ਪੰਡੋਰੀ ਖੱਤਰੀਆ, ਜਸਕਰਨ ਹਰਦਾਸਾ, ਜੋਗਿੰਦਰ ਸਿੰਘ ਢੇਰੂ, ਰਾਜਿੰਦਰ ਸਿੰਘ, ਗੁਰਮੇਲ ਸਿੰਘ, ਹਰਨੇਕ ਸਿੰਘ, ਮੇਜਰ ਸਿੰਘ ਸ਼ੂਸ਼ਕ ਆਦਿ ਵੀ ਹਾਜ਼ਰ ਸਨ।