ਬਗੀਚਾ ਸਿੰਘ, ਮਮਦੋਟ : ਕੇਂਦਰ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਪਾਸ ਕੀਤੇ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਵਿੱਚ ਚੱਲ ਰਹੇ ਅੰਦੋਲਨ ਵਿੱਚ ਨੌਜਵਾਨਾਂ ਦੇ ਨਾਲ-ਨਾਲ ਜ਼ਿੰਦਗੀ ਦੇ ਆਖਰੀ ਪੜਾਅ ਵਿੱਚ ਪਹੁੰਚ ਚੁੱਕੇ ਬਜ਼ੁਰਗ ਵੀ ਆਪਣਾ ਪੂਰਾ ਸਹਿਯੋਗ ਦੇ ਰਹੇ ਹਨ ਅਤੇ ਕਿਸਾਨੀ ਸੰਘਰਸ਼ ਵਿੱਚ ਡਟੇ ਹੋਏ ਹਨ ਇਸ ਸਬੰਧੀ ਟਿੱਕਰੀ ਬਾਰਡਰ ਤੇ ਜ਼ਿਲਾ ਫਰੀਦਕੋਟ ਦੇ ਪਿੰਡ ਰੋੜੀ ਕਪੂਰਾ ਦੇ 90 ਸਾਲਾ ਬਜੁਰਗ ਬਲੌਰ ਸਿੰਘ ਅਤੇ ਪਿੰਡ ਸੂਰਘੁਰੀ ਦੇ 70 ਸਾਲਾ ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ 25 ਨਵੰਬਰ 2020 ਤੋਂ ਹੀ ਇੱਥੇ ਟਿੱਕਰੀ ਬਾਰਡਰ ਤੇ ਆਏ ਹੋਏ ਹਨ ਉਨ੍ਹਾਂ ਕਿਹਾ ਕਿ ਸਾਡੇ ਹੌਂਸਲੇ ਬੁਲੰਦ ਹਨ ਅਸੀ ਕਾਨੂੰਨ ਨੂੰ ਰੱਦ ਕਰਵਾਏ ਬਗੈਰ ਘਰ ਵਾਪਸ ਨਹੀਂ ਜਾਵਾਂਗੇ ਉਨ੍ਹਾਂ ਕਿਹਾ ਕਿ ਬੇਸ਼ੱਕ ਮੁਸ਼ਕਲਾਂ ਆ ਰਹੀਆਂ ਹਨ ਪਰ ਆਪਣੇ ਹੱਕਾਂ ਖਾਤਰ ਲੜਨਾਂ ਅਤੇ ਆਪਣੀ ਆਉਣ ਵਾਲੀਆਂ ਪੀੜੀਆਂ ਨੂੰ ਬਚਾਉਣ ਲਈ ਅਸੀ ਹਰੇਕ ਕੁਰਬਾਨੀ ਕਰਨ ਲਈ ਤਿਆਰ ਹਾਂ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸੰਜਮ ਬਣਾਈ ਰਖਣ ਅਸੀਂ ਜ਼ਰੂਰ ਜਿੱਤਾਂਗੇ ਅਤੇ ਮੋਦੀ ਸਰਕਾਰ ਨੂੰ ਕਿਸਾਨਾਂ ਅੱਗੇ ਗੋਡੇ ਟੇਕਣੇ ਪੈਣਗੇ।