ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ 12 ਅਕਤੂਬਰ ਨੂੰ ਮੁੱਲਾਂਪੁਰ ਦਾਖਾ ਵਿਧਾਨ ਸਭਾ ਹਲਕਾ ਵਿਖੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਮੁਲਾਜ਼ਮ ਮੰਗਾਂ ਦੀ ਪ੍ਰਰਾਪਤੀ ਲਈ ਰੈਲੀ ਅਤੇ ਰੋਸ ਮਾਰਚ ਕੀਤਾ ਜਾਵੇਗਾ। ਇਸ ਰੈਲੀ ਤੇ ਰੋਸ ਮਾਰਚ ਦੀ ਤਿਆਰੀ ਲਈ ਇਕ ਮੀਟਿੰਗ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਦੀ ਪ੍ਰਧਾਨਗੀ ਹੇਠ ਕੈਨਾਲ ਕਾਲੌਨੀ ਫਿਰੋਜ਼ਪੁਰ ਵਿਖੇ ਕੀਤੀ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਰੈਸ ਸਕੱਤਰ ਗੁਰਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਦੇ ਢਾਈ ਸਾਲ ਬੀਤ ਜਾਣ ਤੇ ਵਿਧਾਨ ਸਭਾ ਚੋਣਾਂ ਮੌਕੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਮੁਲਾਜ਼ਮਾਂ ਦਾ ਹਰ ਵਰਗ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੋਂ ਦੁਖੀ ਹੈ ਅਤੇ ਸੰਘਰਸ਼ਾਂ ਦੇ ਮੈਦਾਨ ਵਿਚ ਹੈ। ਮੀਟਿੰਗ ਵਿਚ ਆਗੂਆਂ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਨ ਦੇ ਨਾਲ ਨਾਲ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫਸਰ ਦਿਨੇਸ਼ ਕੁਮਾਰ ਵੱਲੋਂ ਨਵਾਂ ਸ਼ਹਿਰ ਜ਼ਿਲ੍ਹੇ ਅੰਦਰ ਸੇਵਾ ਨਿਭਾਅ ਰਹੀ ਅੰਗਰੇਜ਼ੀ ਦੀ ਅਧਿਆਪਕਾ ਕਿਰਨ ਦੀ ਕੀਤੀ ਜਾ ਰਹੀ ਕਥਿਤ ਵਿਤਕਰੇਬਾਜ਼ੀ, ਮਾਨਸਿਕ ਅਤੇ ਸਰੀਰਕ ਸੋਸ਼ਣ ਅਤੇ ਇਸ ਅਧਿਕਾਰੀ ਵੱਲੋਂ ਗੌਰਮਿੰਟ ਟੀਚਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਦਾ ਰਿਕਾਰਡ ਚੁੱਕ ਕੇ ਲਿਜਾਣ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਸ ਅਧਿਕਾਰੀ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ ਨਹੀਂ ਤਾਂ 12 ਅਕਤੂਬਰ ਦੀ ਹਲਕਾ ਦਾਖਾ ਦੀ ਰੈਲੀ ਵਿਚ ਇਸ ਅਧਿਕਾਰੀ ਦਾ ਅਸਲ ਚਿਹਰਾ ਲੋਕਾਂ ਦੇ ਸਾਹਮਣੇ ਲਿਆਂਦਾ ਜਾਵੇਗਾ। ਮੀਟਿੰਗ ਵਿਚ ਇਸ ਰੈਲੀ ਤੇ ਰੋਸ ਮਾਰਚ ਨੁੰ ਸਫਲ ਬਨਾਉਣ ਲਈ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿਚ ਪਹੁੰਚ ਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਮੋਦ ਕੁਮਾਰ ਗੋਗਾ, ਮਹੇਸ਼ ਕੁਮਾਰ, ਚੰਦਰ ਮੋਹਨ, ਬਲਬੀਰ ਸਿੰਘ ਗੋਖੀਵਾਲਾ, ਅਕੁਸ਼ ਕੁਮਾਰ, ਸਵਿੰਦਰਪਾਲ ਕੌਰ, ਰੇਖਾ ਰਾਣੀ, ਵੀਨਾ, ਚਰਨਜੀਤ ਕੌਰ, ਅਕਿਤ ਕਟੋਚ, ਕਮਲਪ੍ਰਰੀਤ, ਸੰਜੀਵ ਕੁਮਾਰ ਆਦਿ ਹਾਜ਼ਰ ਸਨ।