ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਭੁੱਟੋ, ਪ੍ਰਰੈਸ ਸਕੱਤਰ ਗੁਰਦੇਵ ਸਿੰਘ ਸਿੱਧੂ, ਖ਼ਜ਼ਾਨਚੀ ਅਮਰੀਕ ਸਿੰਘ ਹੁਸੈਨੀਵਾਲਾ ਨੇ ਇਕ ਸਾਂਝੇ ਬਿਆਨ ਕਿਹਾ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਸੰਰਘਸ਼ਾਂ ਰਾਹੀਂ ਪ੍ਰਰਾਪਤ ਕੀਤੀਆਂ ਸਹੂਲਤਾਂ ਨੂੰ ਇਕ ਇਕ ਕਰਕੇ ਖੋਹਿਆ ਜਾ ਰਿਹਾ ਹੈ। ਵਿਧਾਨ ਸਭਾ ਚੋਣਾਂ ਮੌਕੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਸੂਬਾ ਸਰਕਾਰ ਦੇ ਵਿੱਤ ਮੰਤਰੀ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੋਧੀ ਪ੍ਰਕਿਰਿਆ ਨੂੰ ਜਾਰੀ ਰੱਖਦਿਆਂ 3 ਫੀਸਦੀ ਮਹਿੰਗਾਈ ਭੱਤਾ ਦੇ ਕੇ ਉਨ੍ਹਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਜਿਸ ਨੂੰ ਮੁਲਾਜ਼ਮ ਵਰਗ ਕਦੇ ਵੀ ਸਹਿਣ ਨਹੀਂ ਕਰੇਗਾ। ਆਗੂਆਂ ਨੇ ਆਖਿਆ ਕਿ ਵਿੱਤ ਮੰਤਰੀ ਖਜ਼ਾਨਾ ਖਾਲੀ ਹੈ ਦਾ ਝੂਠਾ ਬਹਾਨਾ ਲਗਾ ਕੇ ਵਿੱਤ ਮੰਤਰੀ ਵੱਲੋਂ ਮੁਲਾਜ਼ਮਾਂ ਅਤੇ ਸੂਬੇ ਦੇ ਬਾਕੀ ਲੋਕਾਂ ਨੁੰ ਮਿਲ ਰਹੀਆਂ ਸਹੂਲਤਾਂ 'ਤੇ ਰੋਕ ਲਾਈ ਜਾ ਰਹੀ ਹੈ ਜਦਕਿ ਮੰਤਰੀਆਂ ਵਿਧਾਇਕਾਂ, ਓਐੱਸਡੀ ਸਹਿਤ ਪਾਰਲੀਮਾਨੀ ਸਕੱਤਰਾਂ ਅਤੇ ਸਿਆਸੀ ਸਲਾਹਕਾਰਾਂ ਦੀ ਵੱਡੀ ਫੌਜ ਖੜ੍ਹੀ ਕਰਕੇ ਸਰਕਾਰੀ ਖਜਾਨੇ ਨੂੰ ਲੁਟਾਇਆ ਜਾ ਰਿਹਾ ਹੈ। ਇਸ ਸਬੰਧੀ ਮੁਲਾਜ਼ਮਾਂ ਨੂੰ ਬਦਨਾਮ ਕਰਨ ਲਈ ਐਲਾਨ ਕੀਤੀ ਇਸ ਕਿਸ਼ਤ ਦੇ ਨਾਲ ਹੀ ਖਜਾਨੇ ਤੇ 480 ਕਰੋੜ ਦਾ ਬੋਝ ਵੀ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਨਵਰੀ 2018 ਦੀ 3 ਫੀਸਦੀ, ਜੁਲਾਈ 2018 ਦੀ 6 ਫੀਸਦੀ, ਜਨਵਰੀ 2019 ਦੀ 6 ਫੀਸਦੀ, ਜੁਲਾਈ 2019 ਦੀ 10 ਫੀਸਦੀ ਮਹਿੰਗਾਈ ਭੱਤੇ ਦੀਆਂ ਇਨ੍ਹਾਂ ਚਾਰ ਕਿਸ਼ਤਾਂ ਦੇ ਤਹਿਤ 25 ਫੀਸਦੀ ਮਿਲਣਾ ਬਾਕੀ ਹੈ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 4 ਕਿਸਤਾਂ ਅਤੇ ਬਕਾਇਆ ਦਾ ਭੁਗਤਾਨ ਤੁਰੰਤ ਕੀਤਾ ਜਾਵੇ ਨਹੀਂ ਤਾਂ ਜ਼ਿਮਨੀ ਚੋਣਾਂ ਵਿਚ ਮੁਲਾਜ਼ਮਾਂ ਤੇ ਪੈਨਸ਼ਨਰ ਸਰਕਾਰ ਦਾ ਤਿੱਖਾ ਵਿਰੋਧ ਕਰਨਗੇ। ਇਸ ਮੌਕੇ ਜੋਗਿੰਦਰ ਸਿੰਘ ਕਮੱਗਰ, ਪ੍ਰਮੋਦ ਗੋਗਾ, ਪ੍ਰਰੇਮ ਕਾਮਰਾ, ਸ਼ੇਰ ਸਿੰਘ, ਰਾਮ ਲੋਟ, ਚੰਦਰ ਮੋਹਨ, ਮਹੇਸ਼ ਕੁਮਾਰ, ਬਲਬੀਰ ਸਿੰਘ, ਡਮਰ ਬਹਾਦਰ, ਗੁਰਮੇਜ ਮੱਖੂ, ਸ਼ਵਿੰਦਰਪਾਲ ਕੌਰ, ਰੇਖਾ, ਸੰਜੀਵ ਕੁਮਾਰ ਆਦਿ ਹਾਜ਼ਰ ਸਨ।