ਸੁਖਵਿੰਦਰ ਥਿੰਦ ਆਲਮਸ਼ਾਹ,ਫਾਜ਼ਿਲਕਾ : ਫਾਜ਼ਿਲਕਾ ਦੇ ਪਿੰਡ ਹੀਰਾ ਵਾਲੀ ਵਿਖੇ ਸ਼ਰਾਬ ਦੀ ਫੈਕਟਰੀ ਦੇ ਨਿਰਮਾਣ ਦੇ ਵਿਰੋਧ 'ਚ ਅਜ ਇਲਾਕੇ ਦੇ ਪਿੰਡਾਂ ਵੱਲੋਂ ਫਾਜ਼ਿਲਕਾ ਅੰਦਰ ਪੰਜਾਬ ਸਰਕਾਰ ਦੇ ਖਿਲਾਫ ਰੋਸ ਮਾਰਚ ਕੱਿਢਆ ਗਿਆ ਅਤੇ ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਦਸ ਦੇਇਏ ਕਿ ਪਿਛਲੇ ਕਈ ਦਿਨਾਂ ਤੋਂ ਇਲਾਕੇ ਦੇ ਪਿੰਡਾਂ ਦੇ ਲੋਕਾਂ ਵੱਲੋਂ ਸ਼ਰਾਬ ਫੈਕਟਰੀ ਦੇ ਨਿਰਮਾਣ ਦੇ ਵਿਰੋਧ 'ਚ ਲਗਾਤਾਰ ਧਰਨਾ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਨੋਜ ਿਝੰਜਾ ਨੇ ਦੱਸਿਆ ਕਿ ਇਹ ਸ਼ਰਾਬ ਫੈਕਟਰੀ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਲਗਾਈ ਜਾ ਰਹੀ ਹੈ ਜਿਸਦੇ ਵਿਰੋਧ 'ਚ ਪਿੰਡਾਂ ਦੇ ਲੋਕਾਂ ਨੇ ਫਾਜ਼ਿਲਕਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਲਿਖਤੀ ਤੌਰ 'ਤੇ ਭੇਜ ਚੁੱਕੇ ਹਨ ਕਿ ਇਹ ਸ਼ਰਾਬ ਫੈਕਟਰੀ ਉਨ੍ਹਾਂ ਦੇ ਇਲਾਕੇ ਤੋਂ ਬਾਹਰ ਲਗਾਈ ਜਾਵੇ ਕਿਉਂ ਕਿ ਇਸ ਸ਼ਰਾਬ ਫੈਕਟਰੀ ਦੇ ਇਥੇ ਲਗਣ ਨਾਲ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ ਪਰ ਫਿਰ ਵੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਜਿਸਦੇ ਵਿਰੋਧ 'ਚ ਅਜ ਇਲਾਕੇ ਦੇ ਛੋਟੇ-ਛੋਟੇ ਬੱਚਿਆਂ ਵੱਲੋਂ ਸ਼ਹਿਰ ਅੰਦਰ ਪੰਜਾਬ ਸਰਕਾਰ ਦੇ ਖਿਲਾਫ ਆਪਣਾ ਰੋਸ ਮਾਰਚ ਕੱਿਢਆ ਅਤੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅÎਨੀਲ ਕੁਮਾਰ ਸਰਪੰਚ ਹੀਰਾ ਵਾਲੀ, ਵਿਕਰਮ ਿਝੰਜਾ, ਗੋਰਵ ਿਝੰਜਾ, ਬਲਰਾਮ ਕੁਮਾਰ, ਰਵੀ ਭਾਬੂ, ਸੁਰਿੰਦਰ ਿਝੰਜਾ ਨੇ ਦੱਸਿਆ ਸਾਡੇ ਪੰਜਾਬ ਦੀ ਕਿਸਮਤ ਵੇਖੋ ਕਿਹੋ ਜਹੀ ਕਿ ਖੇਡ ਮੰਤਰੀ ਵੱਲੋਂ ਸਟੇਡਿਅਮ, ਸਪੋਰਟਸ ਅਕੈਡਮੀ ਬਨਾਉਣ ਦੀ ਬਜਾਏ ਸ਼ਰਾਬ ਦੀ ਫੈਕਟਰੀ ਲਗਾਈ ਜਾ ਰਹੀ ਹੈ ਅਤੇ ਸਾਡੀ ਅਜ ਦੀ ਪਿੜ੍ਹੀ ਨੂੰ ਖੇਡਾ ਦੀ ਬਜਾਏ ਸ਼ਰਾਬ ਨਾਲ ਜੋੜਿਆ ਜਾ ਰਿਹਾ ਹੈ ਜੋ ਬੜੀ ਸ਼ਰਮ ਦੀ ਗੱਲ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਅਗਰ ਆਉਣ ਵਾਲੇ ਦਿਨਾਂ ਅੰਦਰ ਇਹ ਸ਼ਰਾਬ ਦੀ ਫੈਕਟਰੀ ਦਾ ਮਾਮਲਾ ਖਤਮ ਨਾ ਹੋਇਆ ਤਾਂ ਉਨ੍ਹਾਂ ਦਾ ਸੰਘਰਸ਼ ਹੋਰ ਤੇਜ ਹੋਵੇਗਾ।