ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਰੇਲਵੇ ਪੁਲ ’ਤੇ ਰੋਸ ਪ੍ਰਦਰਸ਼ਨ
ਫਿਰੋਜ਼ਪੁਰ ਵਿਚ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਰੇਲਵੇ ਪੁਲ ’ਤੇ ਰੋਸ ਪ੍ਰਦਰਸ਼ਨ
Publish Date: Fri, 01 May 2026 08:03 PM (IST)
Updated Date: Fri, 01 May 2026 08:05 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਰੋਜ਼ਪੁਰ : ਸ਼ੁੱਕਰਵਾਰ ਨੂੰ ਫਿਰੋਜ਼ਪੁਰ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿਚ ਪਿਛਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰੇਲਵੇ ਪੁਲ ਉੱਪਰ ਰੋਸ ਧਰਨਾ ਦਿੱਤਾ ਗਿਆ। ਇਹ ਪ੍ਰਦਰਸ਼ਨ ਮੁੱਖ ਤੌਰ ’ਤੇ ਵਾਰਡ ਨੰਬਰ 16, ਹਾਕੇ ਰਾਮੇ ਵਾਲਾ ਅਤੇ ਬਸਤੀ ਨਿਜ਼ਾਮੂਦੀਨ ਦੇ ਨਿਵਾਸੀਆਂ ਵੱਲੋਂ ਰਿੰਕੂ ਗਰੋਵਰ ਅਤੇ ਯਾਕੂਬ ਭੱਟੀ ਦੀ ਸਾਂਝੀ ਅਗਵਾਈ ਹੇਠ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਫਿਰੋਜ਼ਪੁਰ ਸ਼ਹਿਰ ਦੇ ਕਈ ਹਿੱਸੇ, ਖਾਸ ਕਰਕੇ ਵਾਰਡ ਨੰਬਰ 16, ਹਾਕੇ ਰਾਮੇ ਵਾਲਾ ਅਤੇ ਬਸਤੀ ਨਿਜ਼ਾਮੂਦੀਨ ਵਿੱਚ ਸੀਵਰੇਜ ਸਿਸਟਮ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ। ਗੰਦਾ ਪਾਣੀ ਗਲੀਆਂ ਵਿੱਚ ਖੜ੍ਹਨ ਕਾਰਨ ਜਿੱਥੇ ਆਮ ਲੋਕਾਂ ਦਾ ਲੰਘਣਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਪ੍ਰਸ਼ਾਸਨ ਨੂੰ ਗੁਹਾਰ ਲਗਾਉਣ ਦੇ ਬਾਵਜੂਦ ਅਧਿਕਾਰੀਆਂ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਇਸ ਮੌਕੇ ਪ੍ਰਸਾਸ਼ਨਿਕ ਅਧਿਕਾਰੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸੀਵਰੇਜ ਦੀ ਸਮੱਸਿਆ ਦਾ ਤੁਰੰਤ ਸਥਾਈ ਹੱਲ ਨਾ ਕੀਤਾ ਗਿਆ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ ਅਟਾਰੀ, ਬਲਵੀਰ ਬਾਠ, ਰੁਪਿੰਦਰ ਭੁੱਲਰ, ਤੇਜਬੀਰ ਖਾਰਾ, ਬਲੀ ਸਿੰਘ, ਵਿਜੈ ਗੋਰਿਆ, ਗੱਬਰ ਐੱਮ.ਸੀ., ਕਰਮਾ ਨੰਬਰਦਾਰ, ਕਾਕਾ ਗੋਇਲ, ਰਿਸ਼ੀ ਸ਼ਰਮਾ, ਰਜਿੰਦਰ ਸਿੱਪੀ, ਕਸ਼ਮੀਰ ਭੁੱਲਰ, ਸਤਨਾਮ ਐੱਮ.ਸੀ., ਬਲਦੇਵ ਸਿੰਘ ਸਰਪੰਚ ਅਤੇ ਅਰੁਣ ਸਮੇਤ ਕਈ ਪ੍ਰਮੁੱਖ ਆਗੂ ਹਾਜ਼ਰ ਸਨ।