ਹੈਪੀ ਕਾਠਪਾਲ, ਜਲਾਲਾਬਾਦ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸਟੇਟ ਕਮੇਟੀ ਦੇ ਫੈਸਲੇ ਮੁਤਾਬਕ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਐਤਵਾਰ ਨੂੰ ਜਲਾਲਾਬਾਦ 'ਚ ਠੇਕਾ ਕਾਮਿਆਂ ਵੱਲੋਂ ਕੈਪਟਨ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ 'ਚ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਦੇ ਸੂਬਾ ਪ੍ਰਰੈੱਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ, ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਚੱਕ ਜਾਨੀਸਰ, ਬ੍ਾਂਚ ਪ੍ਰਧਾਨ ਗੁਰਮੀਤ ਸਿੰਘ ਆਲਮਕੇ, ਦਫ਼ਤਰੀ ਸਟਾਫ ਪ੍ਰਧਾਨ ਸੁਖਚੈਨ ਸਿੰਘ ਸੋਢੀ, ਨਰੇਗਾ ਕਰਮਚਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਮਿ੍ਤਪਾਲ ਸਿੰਘ, ਪਾਵਰ ਕਾਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਤੋਂ ਸ਼ਿਵ ਸ਼ੰਕਰ, ਿਛੰਦਰ ਸਿੰਘ, ਮਲਕੀਤ ਸਿੰਘ, 108 ਐਂਬੂਲੈਂਸ ਯੂਨੀਅਨ ਫਾਜ਼ਿਲਕਾ ਤੋਂ ਮਨਦੀਪ ਸਿੰਘ, ਸੁਰਜੀਤ ਸਿੰਘ, ਤਾਰਾ ਚੰਦ, ਪਨਬਸ ਕੰਟਰੈਕਟ ਯੂਨੀਅਨ ਤੋਂ ਮਨਪ੍ਰਰੀਤ ਸਿੰਘ ਪ੍ਰਧਾਨ ਆਪਣੇ ਸਾਥੀਆਂ ਸਮੇਤ ਸਵੇਰੇ ਸਭ ਤੋਂ ਪਹਿਲਾਂ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਮੀਟਿੰਗ ਕੀਤੀ ਗਈ ਅਤੇ ਇਸਦੇ ਬਾਅਦ ਵੱਖ-ਵੱਖ ਬਾਜ਼ਾਰਾਂ ਵਿਚ ਰੋਸ ਮਾਰਚ ਕਰਦੇ ਹੋਏ ਜਲਾਲਾਬਾਦ ਮੁੱਖ ਬੱਸ ਅੱਡੇ ਦੇ ਕੋਲ ਕੈਪਟਨ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਗਟਾਇਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਦੇ ਪਹਿਲਾਂ ਪਾਰਕ 'ਚ ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਸਮੂਹ ਸਰਕਾਰੀ ਵਿਭਾਗਾਂ 'ਚ ਇਨਲਿਸਟਮੈਂਟ, ਕੰਪਨੀਆਂ, ਵੱਖ-ਵੱਖ ਠੇਕੇਦਾਰਾਂ, ਸੁਸਾਇਟੀਆਂ, ਜ਼ਿਲ੍ਹਾ ਪ੍ਰਰੀਸ਼ਦਾਂ, ਪੰਚਾਇਤੀ ਸਿਸਟਮ, ਮਾਣ ਭੱਤੇ, ਸਵੈ-ਰੁਜ਼ਗਾਰ ਆਦਿ ਰਾਹੀ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਕੱਚੇ ਮੁਲਾਜ਼ਮਾਂ ਨੂੰ ਪੂਰੀਆਂ ਤਨਖਾਹਾਂ, ਭੱਤਿਆਂ, ਪੈਨਸ਼ਰੀ ਲਾਭਾਂ ਸਮੇਤ ਉਨ੍ਹਾਂ ਦੇ ਪਿੱਤਰੀ ਵਿਭਾਗਾਂ 'ਚ ਰੈਗੂਲਰ ਕਰਵਾਉਣ ਲਈ ਸੰਘਰਸ਼ ਚੱਲ ਰਿਹਾ ਹੈ। ਇਸਦੇ ਤਹਿਤ ਹੀ ਮੋਰਚੇ ਦੇ ਹੋਣ ਵਾਲੇ 14-15 ਅਗਸਤ ਦੇ ਪ੍ਰਰੋਗਰਾਮ ਦੇ ਕਰਨ ਤੋਂ ਪਹਿਲਾਂ ਜ਼ਿਲ੍ਹਾ ਜਲੰਧਰ ਦੇ ਸਿਵਲ ਪ੍ਰਸ਼ਾਸਨ ਵੱਲੋਂ 20 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੰਡੀਗੜ੍ਹ 'ਚ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਮਿਲਿਆ ਸੀ ਪਰ ਮੁੱਖ ਮੰਤਰੀ ਪੰਜਾਬ ਵੱਲੋਂ ਨਾ ਤਾਂ 20 ਅਗਸਤ ਨੂੰ ਮੋਰਚੇ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਨਾ ਹੀ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਸਬੰਧੀ ਕੋਈ ਫੈਸਲਾ ਲਿਆ ਗਿਆ ਹੈ। ਜਿਸਦੇ ਰੋਸ ਵਜੋਂ ਕੈਪਟਨ ਸਰਕਾਰ ਦੇ ਅੜੀਅਲ ਰਵੱਈਏ ਦੇ ਵਿਰੁੱਧ ਪੂਰੇ ਪੰਜਾਬ 'ਚ ਕੈਪਟਨ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ 'ਵੈੱਲਫੇਅਰ ਐਕਟ 2016' ਨੂੰ ਇਨਬਿਨ ਲਾਗੂ ਕਰਕੇ ਪੰਜਾਬ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿਚ ਰੈਗੂਲਰ ਕੀਤਾ ਜਾਵੇ ਅਤੇ ਐਕਟ ਤੋਂ ਬਾਹਰ ਰੱਖੀਆਂ ਕੈਟਾਗਿਰੀਆਂ ਨੂੰ ਇਸ ਐਕਟ ਵਿਚ ਸ਼ਾਮਿਲ ਕੀਤਾ ਜਾਵੇ, ਸਮੂਹ ਅਦਾਰਿਆਂ 'ਚੋਂ ਕੱਚੇ ਮੁਲਾਜ਼ਮਾਂ ਦੀਆਂ ਕੀਤੀਆਂ ਜਾ ਰਹੀਆਂ ਛਾਂਟੀਆਂ ਤੁਰੰਤ ਬੰਦ ਕੀਤੀਆਂ ਜਾਣ। ਆਦਿ ਮੰਗਾਂ ਦਾ ਕੋਈ ਸਾਰਥਿਕ ਹੱਲ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਰਾਕੇਸ਼ ਸਿੰਘ ਹੀਰੇਵਾਲਾ, ਪਰਮਜੀਤ ਸਿੰਘ, ਜਤਿੰਦਰ ਸਿੰਘ, ਗੁਰਮੀਤ ਸਿੰਘ, ਚਰਨ ਸਿੰਘ, ਬੰਗੀਚਾ ਸਿੰਘ,ਦਲਜੀਤ ਸਿੰਘ, ਸੂਰਜ ਹਾਂਡਾ, ਰਮਨ ਹਾਂਡਾ, ਰਮੇਸ਼ ਸੁਖੇਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਵਿਭਾਗਾਂ ਦੇ ਠੇਕਾ ਕਾਮਿਆਂ ਨੇ ਹਿੱਸਾ ਲਿਆ।