ਲਾਸ਼ ਸੜਕ ਤੇ ਰੱਖ ਲਗਾਇਆ ਧਰਨਾ
ਲਾਸ਼ ਸੜਕ ਤੇ ਰੱਖ ਲਗਾਇਆ ਧਰਨਾ
Publish Date: Sat, 16 May 2026 08:31 PM (IST)
Updated Date: Sat, 16 May 2026 08:33 PM (IST)

ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਭੇਦ ਭਰੇ ਹਾਲਾਤਾਂ ਵਿਚ ਮ੍ਰਿਤਕ ਨੌਜਵਾਨ ਦੇ ਮੇਲੇ ਲਾਸ਼ ਤੋਂ ਬਾਅਦ ਪੀੜਿਤ ਪਰਿਵਾਰ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਾਜਪਾ ਆਗੂ ਦੀਪਕ ਸ਼ਰਮਾ ਦੀ ਅਗਵਾਈ ਵਿੱਚ ਪੁਲਿਸ ਥਾਣਾ ਚੌਂਕ ਵਿਖੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ । ਪੀੜ੍ਹਤ ਪਰਿਵਾਰ ਨੇ ਪੁਲਿਸ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜਿੰਨਾ ਚਿਰ ਪ੍ਰਵੀਨ ਦੇ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕੀਤਾ ਜਾਵੇਗਾ ।ਪਿੰਡ ਬੋਗੀਵਾਲਾ ਵਿੱਚ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਮ੍ਰਿਤਕ ਦੀ ਪਹਿਚਾਣ ਪ੍ਰਵੀਨ ਵਜੋਂ ਹੋਈ ਹੈ, ਜਿਸ ਦੀ ਲਾਸ਼ ਸ਼ੁੱਕਰਵਾਰ ਨੂੰ ਸ਼ੱਕੀ ਹਾਲਾਤਾਂ ਵਿਚ ਮਿਲੀ ਸੀ। ਇਸ ਘਟਨਾ ਤੋਂ ਬਾਅਦ ਪੀੜਿਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਇਨਸਾਫ ਦੀ ਮੰਗ ਕਰਦਿਆਂ ਮ੍ਰਿਤਕ ਦੇਹ ਨੂੰ ਸੜਕ ’ਤੇ ਰੱਖ ਕੇ ਜਾਮ ਲਾ ਦਿੱਤਾ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪਰਵੀਨ ਦੀ ਮੌਤ ਕੋਈ ਹਾਦਸਾ ਨਹੀਂ, ਸਗੋਂ ਉਸਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਸਮਾਂ ਪਹਿਲਾਂ ਵੀ ਪਰਿਵਾਰ ਦੇ ਪਿਤਾ ਦਾ, ਵੀ ਇਸੇ ਤਰ੍ਹਾਂ ਕਤਲ ਕੀਤਾ ਗਿਆ ਅਤੇ ਲਾਸ਼ ਵੀ ਇਸੇ ਤਰ੍ਹਾਂ ਸ਼ੱਕੀ ਹਾਲਾਤਾਂ ਵਿੱਚ ਕੱਸੀ ਉੱਪਰੋਂ ਮਿਲੀ ਸੀ। ਉਸ ਸਮੇਂ ਵੀ ਪਰਿਵਾਰ ਨੇ ਕਤਲ ਦੇ ਸ਼ੱਕ ਜਤਾਏ ਸਨ, ਪਰ ਪੁਲਿਸ ਵੱਲੋਂ ਕੋਈ ਢੁੱਕਵੀ ਕਾਰਵਾਈ ਨਹੀਂ ਕੀਤੀ ਗਈ। ਪਰਿਵਾਰ ਦਾ ਦਾਅਵਾ ਹੈ ਕਿ ਜੇਕਰ ਉਸ ਵੇਲੇ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਉਨ੍ਹਾਂ ਦੇ ਘਰ ਵਿੱਚ ਦੂਜੀ ਮੌਤ ਨਾ ਹੁੰਦੀ। ਪੀੜਿਤ ਪਰਿਵਾਰ ਨੇ ਪੁਲਿਸ ਨੂੰ ਕੁਝ ਵਿਅਕਤੀਆਂ ਦੇ ਨਾਮ ਵੀ ਦਿੱਤੇ ਹਨ ਤੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਪਰਿਵਾਰ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਨੂੰ ਕਾਬੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪਰਵੀਨ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਅਗਵਾਈ ਕਰ ਰਹੇ ਭਾਜਪਾ ਦੇ ਆਗੂ ਦੀਪਕ ਸ਼ਰਮਾ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਦੀ ਸਥਿਤੀ ਬਿਲਕੁਲ ਵਿਗੜ ਚੁੱਕੀ ਹੈ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਸ਼ਰੇਆਮ ਅੰਜਾਮ ਦਿੱਤਾ ਜਾ ਰਿਹਾ ਹੈ। ਦੀਪਕ ਸ਼ਰਮਾ ਨੇ ਮੌਜੂਦਾ ਸਰਕਾਰ ਤੇ ਵੀ ਵਿਗੜੀ ਕਾਨੂੰਨ ਵਿਵਸਥਾ ਤੇ ਤੰਜ ਕਸੇ ਅਤੇ ਕਾਤਲਾਂ ਨੂੰ ਜਲਦ ਗਿਰਿਫਤਾਰ ਕਰਨ ਦੇ ਮੰਗ ਕੀਤੀ । ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਪਰਿਵਾਰ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਖਬਰ ਲਿਖੇ ਜਾਣ ਤੱਕ ਪੀੜਿਤ ਪਰਿਵਾਰ ਆਪਣੇ ਜਿੱਦ ਤੇ ਅੜਿਆ ਹੋਇਆ ਸੀ ਅਤੇ ਧਰਨਾ ਜਾਰੀ ਸੀ।