ਸੁਖਵਿੰਦਰ ਥਿੰਦ, ਫਾਜ਼ਿਲਕਾ : ਭਾਰਤੀ ਕਿਸਾਨ ਯੂਨਿਅਨ ਸਿੱਧੂਪੁਰ ਨੇ ਪਾਣੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨ ਤੋਂ ਫਾਜ਼ਿਲਕਾ ਦੇ ਡੀਸੀ ਦਫ਼ਤਰ ਦੇ ਸਾਹਮਣੇ ਦਿੱਤੇ ਜਾ ਰਹੇ ਧਰਨੇ ਨੂੰ ਸ਼ੁੱਕਰਵਾਰ ਸਮਾਪਤ ਕਰ ਦਿੱਤਾ ਹੈ।

ਜਾਣਕਾਰੀ ਦਿੰਦੇ ਹੋਏ ਊੱਦੈ ਸਿੰਘ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨਿਅਨ ਸਿੱਧੂਪੁਰ ਵੱਲੋਂ ਤੀਸਰੇ ਦਿਨ ਆਪਣਾ ਧਰਨਾ ਲਾਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਪ੍ਰਸ਼ਾਸਨ ਤੋਂ ਕਈ ਵਾਰ ਮੰਗ ਕੀਤੀ ਸੀ ਕਿ ਉਨ੍ਹਾਂ ਦੀ ਨਹਿਰ ਵਿਚ ਪਾਣੀ ਨਹੀਂ ਹੈ ਤੇ ਉਨ੍ਹਾਂ ਦੀ ਫਸਲ ਬਰਬਾਦ ਹੋ ਰਹੀ ਹੈ। ਤੀਸਰੇ ਦਿਨ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਜਲਦ ਹੀ ਉਨ੍ਹਾਂ ਦੀ ਨਹਿਰ ਵਿਚ ਪਾਣੀ ਛੱਡ ਦਿੱਤਾ ਜਾਵੇਗਾ ਤੇ ਕਿਸੇ ਤਰ੍ਹਾਂ ਦੀ ਪ੍ਰਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉੱਦੈ ਸਿੰਘ ਨੇ ਕਿਹਾ ਕਿ ਜਿਹੜਾ ਕਿਸਾਨ ਸਾਰੇ ਦੇਸ਼ ਦਾ ਪੇਟ ਭਰਦਾ ਹੈ। ਉਸ ਨੂੰ ਆਪਣੀਆਂ ਮੰਗਾਂ ਵਾਸਤੇ ਸੜਕਾ 'ਤੇ ਸਘਰੰਸ਼ ਕਰਨਾ ਪੈ ਰਿਹਾ ਹੈ ਤੇ ਦੇਸ਼ ਦਾ ਪੇਟ ਭਰਨ ਵਾਲਾ ਕਿਸਾਨ ਖੁਦ ਭੁੱਖਾ ਸੌਦਾ ਹੈ। ਅੰਤ ਵਿਚ ਉਨ੍ਹਾਂ ਕਿਹਾ ਕਿ ਅਗਰ ਜਲਦੀ ਹੀ ਕਿਸਾਨਾਂ ਨੂੰ ਪਾਣੀ ਨਾ ਮੁਹੱਇਆਂ ਕਰਵਾਇਆ ਤਾਂ ਉਹ ਆਪਣਾ ਸਘਰੰਸ ਅੱਗੇ ਵੀ ਜਾਰੀ ਰੱਖਣਗੇ।