ਪਨਬਸ ਪੀਆਰਟੀਸੀ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪ੍ਰਗਟਾਇਆ ਰੋਸ
ਪਨਬਸ ਪੀਆਰਟੀਸੀ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਜੇਲ੍ਹਾਂ ਵਿਚ ਬੰਦ ਮੁਲਾਜ਼ਮਾਂ ਦੀ ਰਿਹਾਈ ਦੇ ਲਈ ਪੰਜਾਬ
Publish Date: Mon, 09 Feb 2026 04:52 PM (IST)
Updated Date: Mon, 09 Feb 2026 04:53 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋ਼ਜਪੁਰ : ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਸਮੂਹ ਡਿਪੂਆਂ ਤੇ ਗੇਟ ਰੈਲੀਆ ਕੀਤੀਆਂ ਗਈਅਆਂ। ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਫਿਰੋਜ਼ਪੁਰ ਡਿੱਪੂ ਦੀ ਗੇਟ ਰੈਲੀ ਤੋਂ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਤਾਂ ਕੀ ਦੇਣਾ ਸੀ ਉਲਟਾ ਪਿਛਲੇ 10-15-20 ਸਾਲਾਂ ਤੋਂ ਕੰਟਰੈਕਟ ਆਊਟ ਸੋਰਸ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਵੀਂ ਦਲਦਲ ਜਿਸ ਨੂੰ ਸਪੈਸ਼ਲ ਕਾਡਰ ਪਾਲਸੀ 2023 ਕਹਿ ਕੇ ਫਸਾਉਣ ਵਿਚ ਲੱਗੀ ਹੈ ਜਿਸ ਵਿੱਚ ਫਸੇ ਟੀਚਰਾਂ ਵੱਲੋਂ ਪਿਛਲੇ ਦਿਨੀਂ ਮੋਹਾਲੀ ਧਰਨਾ ਵੀ ਲਗਾਇਆ ਗਿਆ। ਇਸ ਤਰ੍ਹਾਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਟਰਾਂਸਪੋਰਟ ਵਿਭਾਗ ਨੂੰ ਚਲਾਉਣ ਸਮੇਤ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਵਿਚ ਫੇਲ੍ਹ ਸਾਬਿਤ ਹੋ ਚੁੱਕੀ ਹੈ ਅਤੇ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਪੁਲਿਸ ਪ੍ਰਸ਼ਾਸਨ ਦੀ ਵਰਤੋਂ ਕਰਕੇ ਲੋਕਾਂ ਦੀ ਅਵਾਜ਼ ਦਬਾਉਣ ਵਿਚ ਲੱਗੀ ਹੋਈ ਹੈ। ਜੱਥੇਬੰਦੀ ਵੱਲੋਂ ਸੰਘਰਸ਼ ਦੇ ਐਲਾਨ ਕੀਤਾ ਗਿਆ ਸਰਕਾਰ ਨੇ ਆਗੂ ਨੂੰ ਘਰਾਂ ਤੋਂ ਅਤੇ ਧਰਨਿਆਂ ਤੋ ਜਬਰੀ ਚੱਕ ਕੇ ਸੰਘਰਸ਼ ਕਰਦੇ ਮੁਲਾਜ਼ਮਾਂ ਤੇ 307 ਵਰਗੀਆਂ ਧਾਰਾਵਾ ਲਗਾ ਕੇ ਜੇਲ੍ਹਾਂ ਦੇ ਵਿਚ ਬੰਦ ਕੀਤਾ ਗਿਆ ਹੈ। ਡਿਪੂ ਪ੍ਰਧਾਨ ਜਤਿੰਦਰ ਸਿੰਘ, ਸੈਕਟਰੀ ਮੁੱਖਪਾਲ ਸਿੰਘ, ਕੈਸ਼ੀਅਰ ਅਜੈ ਕੁਮਾਰ, ਪਰਮਜੀਤ ਸਿੰਘ, ਮੀਤ ਪ੍ਰਧਾਨ ਨਿਸ਼ਾਨ ਸਿੰਘ, ਰਜਿੰਦਰ ਸਿੰਘ, ਗੌਰਵ,ਸੋਰਵ ਮੈਣੀ, ਰਮਨਦੀਪ ਸਿੰਘ, ਹਰਜੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਸਰਕਾਰ ਲੰਮੇ ਸਮੇਂ ਤੋਂ ਮੰਗਾਂ ਦਾ ਹੱਲ ਕਰਨ ਦੇ ਲਈ ਕਮੇਟੀਆਂ ਦਾ ਗਠਿਤ ਕਰਕੇ ਇਕ ਸਮਾਂ ਟਪਾਉਣ ਦੀ ਨੀਤੀ ਅਪਣਾ ਰਹੀ। ਜਿਸ ਦੇ ਰੋਸ ਵਜੋਂ 11 ਫਰਵਰੀ ਨੂੰ ਬਾਅਦ ਦੁਪਹਿਰ ਤੋ ਸ਼ਾਮ ਤੱਕ ਬੱਸਾਂ ਬੰਦ ਕਰਕੇ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ 12 ਫਰਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ ਤੇ ਧਰਨਾ ਦਿੱਤਾ ਜਾਵੇਗਾ। ਜੇਕਰ ਫਿਰ ਵੀ ਸਰਕਾਰ ਨੇ ਟਾਲਮਟੋਲ ਦੀ ਨੀਤੀ ਅਪਣਾਈ ਤਾਂ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ ਜੇਲ੍ਹਾਂ ਵਿਚ ਬੰਦ ਸਾਥੀਆਂ ਦੀ ਰਿਹਾਈ ਅਤੇ ਮੰਨੀਆਂ ਹੋਈਆ ਮੰਗਾ ਲਾਗੂ ਨਾ ਕਰਨ ਤੱਕ ਸੰਘਰਸ਼ ਜਾਰੀ ਰਹੇਗਾ।