ਬਸੰਤ ਮੌਕੇ ਜ਼ਿਲ੍ਹਾ ਪੱਧਰੀ ਛੁੱਟੀ ਲਈ ਸੌੰਪਿਆ ਮੰਗ ਪੱਤਰ
ਪੀਐੱਸਐੱਮਐੱਸਯੂ ਯੂਨੀਅਨ ਵੱਲੋਂ 23 ਜਨਵਰੀ ਬਸੰਤ ਪੰਚਮੀ ਦੀ ਜ਼ਿਲ੍ਹਾ ਪੱਧਰ ਤੇ ਛੁੱਟੀ ਘੋਸ਼ਿਤ ਕਰਨ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ
Publish Date: Tue, 20 Jan 2026 05:55 PM (IST)
Updated Date: Tue, 20 Jan 2026 05:57 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਫਿਰੋਜ਼ਪੁਰ ਵੱਲੋਂ ਪ੍ਰਧਾਨ ਪਿੱਪਲ ਸਿੰਘ ਸਿੱਧੂ ਦੀ ਅਗਵਾਈ ਵਿਚ ਅੱਜ ਡਿਪਟੀ ਕਮਿਸ਼ਨਰ ਦੀਪਸ਼ੀਖਾ ਸ਼ਰਮਾ ਨੂੰ ਮਿਤੀ 23 ਜਨਵਰੀ 2026 ਨੂੰ ਬਸੰਤ ਪੰਚਮੀ ਦੇ ਤਿਉਹਾਰ ਦੀ ਜ਼ਿਲ੍ਹਾ ਪੱਧਰ ਤੇ ਛੁੱਟੀ ਘੋਸ਼ਿਤ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਪਿੱਪਲ ਸਿੰਘ ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਤੇ ਜ਼ਿਲ੍ਹਾ ਫਿਰੋਜ਼ਪੁਰ ਦੀ ਬਸੰਤ ਦੇਸ਼ ਅਤੇ ਵਿਦੇਸ਼ ਵਿਚ ਮਸ਼ਹੂਰ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਜ਼ਿਲ੍ਹੇ ਅੰਦਰ ਐੱਨਆਰਆਈ ਵੀ ਆਪਣੇ ਘਰਾਂ ਅਤੇ ਰਿਸ਼ਤੇਦਾਰਾਂ ਕੋਲ ਫਿਰੋਜ਼ਪੁਰ ਦੇ ਬਸੰਤ ਦਾ ਤਿਉਹਾਰ ਮਨਾਉਣ ਆੳਂੁਦੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ 23 ਜਨਵਰੀ ਨੂੰ ਪੰਜਾਬ ਸਰਕਾਰ ਵੱਲੋਂ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਹੋਈ ਹੈ, ਜਿਸ ਕਾਰਨ ਸਮੁੱਚੇ ਸਟਾਫ਼ ਵੱਲੋਂ ਰਾਖਵੀਂ ਛੁੱਟੀ ਲਈ ਜਾਵੇਗੀ ਅਤੇ ਦਫ਼ਤਰਾਂ ਵਿਚ ਛੁੱਟੀ ਦਾ ਮਾਹੌਲ ਹੀ ਹੋਵੇਗਾ। ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਬੇਨਤੀ ਕੀਤੀ ਕਿ ਸਮੂਹ ਸਰਕਾਰੀ ਮੁਲਾਜ਼ਮਾਂ ਅਤੇ ਜ਼ਿਲ੍ਹਾ ਨਿਵਾਸੀਆਂ ਲਈ ਬਸੰਤ ਪੰਚਮੀ ਦੇ ਤਿਉਹਾਰ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਯੂਨੀਅਨ ਵੱਲੋਂ ਮੰਗ ਕੀਤੀ ਜਾਂਦੀ ਹੈ ਕਿ 23 ਜਨਵਰੀ 2026 ਨੂੰ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਲੋਕਲ ਛੁੱਟੀ ਘੋਸ਼ਿਤ ਕੀਤੀ ਜਾਵੇਜੀ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਜਲਦੀ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਸੋਨੂੰ ਕਸ਼ਯਪ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਸੋਢੀ ਵਾਈਸ ਚੇਅਰਮੈਨ, ਪਰਮਵੀਰ ਮੋਂਗਾ ਸੀਨੀਅਰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਮੱਲੀ ਮੀਤ ਪ੍ਰਧਾਨ, ਕੋਨਿਕ ਚਾਵਲਾ ਪ੍ਰੈਸ ਸਕੱਤਰ, ਮੁੱਖਾ ਕੁਮਾਰ ਸਿਹਤ ਵਿਭਾਗ, ਚਰਨਜੀਤ ਸਿਹਤ ਵਿਭਾਗ, ਜਗਮੀਤ ਸਿੰਘ ਡੀਪੀਆਰਓ ਦਫਤਰ ਆਦਿ ਹਾਜ਼ਰ ਸਨ।