ਪੰਜਾਬ ਸਰਕਾਰ ਨੇ ਮਾਵਾਂ-ਭੈਣਾਂ ਨੂੰ ਹਜ਼ਾਰ-ਹਜ਼ਾਰ ਰੁਪਏ ਮਹੀਨਾ ਦੇਣ ਦੇ ਆਪਣੇ ਵਾਆਦੇ ਨੂੰ ਕੀਤਾ ਪੂਰਾ
ਪੰਜਾਬ ਸਰਕਾਰ ਨੇ ਮਾਵਾਂ-ਭੈਣਾਂ ਨੂੰ ਹਜ਼ਾਰ-ਹਜ਼ਾਰ ਰੁਪਏ ਮਹੀਨਾ ਦੇਣ ਦੇ ਆਪਣੇ ਵਾਆਦੇ ਨੂੰ ਕੀਤਾ ਪੂਰਾ
Publish Date: Sun, 08 Mar 2026 05:06 PM (IST)
Updated Date: Sun, 08 Mar 2026 05:09 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਉਹ ਪੰਜਾਬ ਦੀਆਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣਗੇ ਉਨ੍ਹਾਂ ਵੱਲੋਂ ਕੀਤੇ ਗਏ ਇਸ ਵਾਅਦੇ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਦੇ ਦਫਤਰ ਵਿਖੇ ਪ੍ਰੋਗਰਾਮ ਰੱਖਿਆ ਗਿਆ ਅਤੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਕੁਮਾਰ ਦਹੀਆ ਵੱਲੋਂ ਆਪਣੇ ਦਫ਼ਤਰ ਦੇ ਸਾਹਮਣੇ ਸ਼ਾਂਤੀ ਵਿੱਦਿਆ ਮੰਦਰ ਸਕੂਲ ਵਿਚ ਪ੍ਰੋਗਰਾਮ ਰੱਖਿਆ ਗਿਆ। ਇਨ੍ਹਾਂ ਪ੍ਰੋਗਰਾਮ ਦੌਰਾਨ ਐੱਲਈਡੀ ਸਕਰੀਨਾਂ ਰਾਹੀਂ ਵਿਧਾਨ ਸਭਾ ਦਾ ਸੈਸ਼ਨ ਲਾਈਵ ਚਲਾਇਆ ਗਿਆ ਅਤੇ ਹਲਕੇ ਦੀਆਂ ਮਹਿਲਾਵਾਂ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ। ਇਸ ਸਮਾਗਮ ਦੌਰਾਨ ਫਿਰੋਜ਼ਪੁਰ ਸ਼ਹਿਰੀ ਵਿਧਾਇਕ ਦੇ ਧਰਮਪਤਨੀ ਅਮਨਦੀਪ ਕੌਰ ਗੋਸਲ ਅਤੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਦੇ ਧਰਮਪਤਨੀ ਸੁਦੇਸ਼ ਦਹੀਆ ਵਿਸ਼ੇਸ ਤੌਰ ’ਤੇ ਹਾਜ਼ਰ ਸਨ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਆਪਣੇ ਵਾਅਦੇ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ, ਜਿਸ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ। ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ ਇਸ ਲਾਭ ਵਿਚ ਐਸੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਹੋਰਨਾਂ ਵਰਗਾਂ ਦੀਆਂ ਮਹਿਲਾਵਾਂ ਨੂੰ 1000 ਰੁਪਈਆ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਨਾਲ ਮਹਿਲਾਵਾਂ ਵਿਚ ਖੁਸ਼ੀ ਦੀ ਲਹਿਰ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣਾ ਜੋ ਵਾਅਦਾ ਕੀਤਾ ਸੀ ਉਹ ਪੂਰਾ ਕਰ ਦਿਖਾਇਆ ਹੈ।