ਪੰਜਾਬ ਸਰਕਾਰ ਨੇ ਮਾਵਾਂ-ਧੀਆਂ ਦਾ ਸਤਿਕਾਰ ਯੋਜਨਾ ਤਹਿਤ ਆਪਣੀ ਗਰੰਟੀ ਨੂੰ ਕੀਤਾ ਪੂਰਾ : ਹਰਜਿੰਦਰ ਘਾਗਾ
ਪੰਜਾਬ ਸਰਕਾਰ ਨੇ ਮਾਵਾਂ-ਧੀਆਂ ਦਾ ਸਤਿਕਾਰ ਯੋਜਨਾ ਤਹਿਤ ਹਜ਼ਾਰ-ਹਜ਼ਾਰ ਰੁਪਏ ਮਹੀਨਾ ਦੇਣ ਦੀ ਆਪਣੀ ਗਾਰੰਟੀ ਨੂੰ ਕੀਤਾ ਪੂਰਾ: ਹਰਜਿੰਦਰ ਘਾਗਾ
Publish Date: Wed, 11 Mar 2026 05:30 PM (IST)
Updated Date: Wed, 11 Mar 2026 05:33 PM (IST)

ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਉਹ ਪੰਜਾਬ ਦੀਆਂ ਮਹਿਲਾਵਾਂ ਨੂੰ ਹਜ਼ਾਰ-ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣਗੇ, ਉਨ੍ਹਾਂ ਵੱਲੋਂ ਕੀਤੇ ਗਏ ਇਸ ਵਾਅਦੇ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਮਾਵਾਂ-ਧੀਆਂ ਦਾ ਸਤਿਕਾਰ ਯੋਜਨਾ ਤਹਿਤ ਐੱਸਸੀ ਮਹਿਲਾਵਾਂ ਨੂੰ 1500 ਅਤੇ ਹੋਰਨਾ ਵਰਗਾਂ ਦੀਆਂ ਮਹਿਲਾਵਾਂ ਨੁੰ 1000 ਰੁਪਏ ਮਹੀਨਾਵਾਰ ਦਿੱਤੇ ਜਾਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਜਿੰਦਰ ਸਿੰਘ ਘਾਂਗਾ ਨੇ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ। ਪ੍ਰੈਸ ਕਾਂਨਫਰੰਸ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਘਾਂਗਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਜੋ ਵੀ ਵਾਅਦਾ ਕਰਦੀ ਉਹ ਮਹਿਜ ਇਕ ਚੋਣ ਦਾਅਵਾ ਨਹੀਂ ਸਗੋਂ ਗਾਰੰਟੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮਹਿਲਾਵਾਂ ਇਸ ਯੋਜਨਾ ਵਾਅਦੇ ਦੇ ਪੂਰਾ ਹੋਣ ਨਾਲ ਖੁਸ਼ ਹਨ ਅਤੇ ਇਸ ਯੋਜਨਾ ਨਾਲ ਮਹਿਲਾ ਸ਼ਸਕਤੀਕਰਨ ਨੂੰ ਵੱਡਾ ਹੁੰਗਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਆਪਣੇ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ ਜਿਸ ਦਾ ਭਰਵਾਂ ਸਵਾਗਤ ਹੋਇਆ ਹੈ ਅਤੇ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣਾ ਜੋ ਵਾਅਦਾ ਕੀਤਾ ਸੀ ਉਹ ਪੂਰਾ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਮੀਡੀਆ ਸਕੱਤਰ ਗੁਰਜੀਤ ਭੁੱਲਰ, ਜ਼ਿਲ੍ਹਾ ਸਕੱਤਰ ਮਹਿਲਾ ਵਿੰਗ ਰੁਪਿੰਦਰ ਕੌਰ, ਹਲਕਾ ਕੋਆਰਡੀਨੇਟਰ ਮਹਿਲਾ ਵਿੰਗ ਉਰਮਿਲਾ ਗੁਲਾਟੀ, ਚਰਨ ਕੌਰ, ਕਿਰਨਾ ਰਾਣੀ, ਹੰਸ ਰਾਜ, ਮਾਸਟਰ ਗਰੀਬੂ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।