ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ’ਚ ਸੁਧਾਰਾਂ ਲਈ ਚੁੱਕੇ ਇਤਿਹਾਸਕ ਕਦਮ : ਚੇਅਰਮੈਨ ਸੰਧੂ ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਸੁਧਾਰਾਂ ਲਈ ਚੁੱਕੇ ਇਤਿਹਾਸਕ ਕਦਮ : ਚੇਅਰਮੈਨ ਹਰਮੀਤ ਸਿੰਘ ਸੰਧੂ
Publish Date: Mon, 23 Nov 2026 05:35 PM (IST)
Updated Date: Tue, 24 Nov 2026 04:05 AM (IST)
ਸਰਕਾਰੀ ਪ੍ਰਾਇਮਰੀ ਸਕੂਲ ਸੁਲਤਾਨਵਾਲਾ ਦੇ ਕਮਰੇ ਦਾ ਚੇਅਰਮੈਨ ਹਰਮੀਤ ਸਿੰਘ ਸੰਧੂ ਨੇ ਕੀਤਾ ਉਦਘਾਟਨ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਹੋਇਆ ਮਜ਼ਬੂਤ, ਵਿਦਿਆਰਥੀਆਂ ਨੂੰ ਮਿਲ ਰਹੀਆਂ ਹਨ ਆਧੁਨਿਕ ਸਹੂਲਤਾਂ ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਸਕੂਲ ਸਿੱਖਿਆ ਵਿਭਾਗ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ ) ਫ਼ਿਰੋਜ਼ਪੁਰ ਸੁਨੀਤਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਜਨ ਨਰੂਲਾ ਅਤੇ ਸੀ.ਐੱਚ.ਟੀ. ਨਿਤਾਸ਼ਾ ਰਾਣੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਸੁਧਾਰ ਲਿਆਉਣ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਇਤਿਹਾਸਕ ਕਦਮ ਚੁੱਕੇ ਗਏ ਹਨ। ਅੱਜ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਦੇ ਚੇਅਰਮੈਨ ਹਰਮੀਤ ਸਿੰਘ ਸੰਧੂ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸੁਲਤਾਨਵਾਲਾ ਦੇ ਕਮਰੇ ਦਾ ਉਦਘਾਟਨ ਆਪਣੇ ਸਾਥੀ ਨਿਰਮਲਜੀਤ ਸਿੰਘ ਸਰਪੰਚ ਖਾਈ ਫੇਮੇ ਕੀ ਅਤੇ ਕਰਨੈਲ ਸਿੰਘ ਸਰਪੰਚ ਸੁਲਤਾਨਵਾਲਾ ਸਮੇਤ ਕੀਤਾ। ਚੇਅਰਮੈਨ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਆਪਣੀ ਮੁੱਖ ਤਰਜੀਹ ਬਣਾਉਂਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਹਨ। ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿੱਚ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਹੋਇਆ ਹੈ। ਸਕੂਲਾਂ ਵਿੱਚ ਆਧੁਨਿਕ ਕਲਾਸਰੂਮ, ਬਿਹਤਰ ਸਿੱਖਿਆ ਸਹੂਲਤਾਂ ਅਤੇ ਸੁਚੱਜਾ ਵਾਤਾਵਰਨ ਮੁਹੱਈਆ ਕਰਵਾਉਣ ਨਾਲ ਸਰਕਾਰੀ ਸਕੂਲਾਂ ਦੀ ਦਿੱਖ ਅਤੇ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ, ਲੈਕਚਰਾਰਾਂ ਅਤੇ ਸਕੂਲ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਵਿਸ਼ੇਸ਼ ਸਿਖਲਾਈ ਲਈ ਭੇਜਣਾ ਸਿੱਖਿਆ ਖੇਤਰ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਹੈ। ਇਸ ਨਾਲ ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਤਕਨੀਕਾਂ ਅਤੇ ਨਵੇਂ ਅਧਿਆਪਨ ਤਰੀਕਿਆਂ ਦੀ ਜਾਣਕਾਰੀ ਮਿਲ ਰਹੀ ਹੈ, ਜਿਸ ਦਾ ਸਿੱਧਾ ਲਾਭ ਵਿਦਿਆਰਥੀਆਂ ਨੂੰ ਮਿਲੇਗਾ ਅਤੇ ਉਹ ਮੌਜੂਦਾ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਹੋਰ ਬਿਹਤਰ ਪ੍ਰਦਰਸ਼ਨ ਕਰ ਸਕਣਗੇ। ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਪੱਖੋਂ ਪ੍ਰਾਈਵੇਟ ਸਕੂਲਾਂ ਨੂੰ ਟੱਕਰ ਦੇ ਰਹੇ ਹਨ। ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੁਫ਼ਤ ਵਿੱਦਿਅਕ ਟੂਰ ਕਰਵਾਉਣਾ ਵੀ ਇੱਕ ਸ਼ਲਾਘਾਯੋਗ ਉਪਰਾਲਾ ਹੈ। ਅਜਿਹੇ ਟੂਰ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਅਤੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਗੁਰਮੀਤ ਸਿੰਘ ਹੈੱਡ ਟੀਚਰ ਸੋਢੇ ਵਾਲਾ, ਸੁਖਦੇਵ ਸਿੰਘ ਨਿਹਾਲਾ ਲਵੇਰਾ, ਪਰਮਜੀਤ ਕੌਰ ਕਟੋਰਾ, ਕਪਿਲ ਦੇਵ ਨਿਜ਼ਾਮਵਾਲਾ, ਸਰਬਜੀਤ ਕੌਰ ਧੀਰਾ ਘਾਰਾ , ਪੂਜਾ ਰਾਣੀ ਕਾਮਲਵਾਲਾ ਮੁੱਠਿਆਂਵਾਲਾ, ਮੈਡਮ ਰੋਹਿਨੀ , ਹਰਪ੍ਰੀਤ ਕੌਰ ਬਿੰਦੀਆ, ਸੁਸ਼ੀਲ ਕੁਮਾਰ, ਪਵਨ ਕੁਮਾਰ, ਅਜੇ ਕੁਮਾਰ ਅਤੇ ਅਕਸ਼ੇ ਕੁਮਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।