ਸਰਹੱਦੀ ਖੇਤਰ ਦੇ ਸਿਹਤ ਅਤੇ ਸਿੱਖਿਆ ਵਿਕਾਸ ਲਈ ਯਤਨਸ਼ੀਲ : ਵਿਧਾਇਕ ਭੁੱਲਰ
ਪੰਜਾਬ ਸਰਕਾਰ ਸਰਹੱਦੀ ਖੇਤਰ ਦੇ ਸਿਹਤ ਅਤੇ ਸਿੱਖਿਆ ਵਿਕਾਸ ਲਈ ਯਤਨਸ਼ੀਲ: ਵਿਧਾਇਕ ਭੁੱਲਰ
Publish Date: Sun, 08 Feb 2026 04:51 PM (IST)
Updated Date: Sun, 08 Feb 2026 04:53 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਐਗਰੀਡ ਫਾਊਂਡੇਸ਼ਨ ਵੱਲੋਂ ਸਰਹੱਦੀ ਖੇਤਰ ਦੇ ਲੋੜਵੰਦ ਲੋਕਾਂ ਤੇ ਵਿਸ਼ੇਸ਼ ਤੌਰ ’ਤੇ ਸਕੂਲੀ ਵਿਦਿਆਰਥੀਆਂ ਦੀ ਸਿਹਤ ਸੰਭਾਲ ਲਈ ਸ਼ੁਰੂ ਕੀਤੀ ਗਈ ਮੈਡੀਕਲ ਸੇਵਾ ਮੁਹਿੰਮ ਅਧੀਨ 6ਵਾਂ ਮੈਡੀਕਲ ਕੈਂਪ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਨਾਲ ਫਾਊਂਡੇਸ਼ਨ ਦੇ ਪ੍ਰਧਾਨ ਡਾ. ਸਤਿੰਦਰ ਸਿੰਘ ਦੀ ਅਗਵਾਈ ਵਿਚ ਸਰਹੱਦੀ ਪਿੰਡ ਬਾਰੇ ਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਆਯੋਜਿਤ ਕੀਤਾ ਗਿਆ। ਜਿਸ ਵਿਚ ਰਨਬੀਰ ਸਿੰਘ ਭੁੱਲਰ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਨੇ ਕੈਂਪ ਦਾ ਉਦਘਾਟਨ ਕਰਦਿਆਂ ਆਪਣੇ ਸੰਬੋਧਨ ਵਿੱਚ ਐਗਰੀਡ ਫਾਊਂਡੇਸ਼ਨ ਦੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਤਨਦੇਹੀ ਨਾਲ ਸਹਿਯੋਗ ਕਰਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 04 ਸਾਲਾਂ ਵਿੱਚ ਇਹਨਾਂ ਦੋਨਾਂ ਖੇਤਰਾਂ ਵਿਚ ਲਾਮਿਸਾਲ ਕੰਮ ਕੀਤੇ ਹਨ। ਉਨਾਂ ਨੇ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿਚ ਮੁਹੱਲਾ ਕਲੀਨਿਕ ਅਤੇ ਮੁੱਖ ਮੰਤਰੀ ਬੀਮਾ ਯੋਜਨਾ ਆਦਿ ਕੀਤੇ ਕੰਮਾਂ ਦਾ ਵਿਸਥਾਰ ਸਹਿਤ ਵਰਣਨ ਕੀਤਾ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਸਮੁੱਚੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ। ਐਗਰੀਡ ਫਾਊਂਡੇਸ਼ਨ ਦੇ ਪ੍ਰਧਾਨ ਡਾ. ਸਤਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬੀਤੇ ਸਮੇਂ ਵਿਚ ਸਰਹੱਦੀ ਖੇਤਰ ਵਿਚ ਆਏ ਹੜਾਂ ਦੌਰਾਨ ਪ੍ਰਭਾਵਿਤ ਸਕੂਲੀ ਵਿਦਿਆਰਥੀਆਂ ਦੀ ਮੱਦਦ ਲਈ ਫਾਊਂਡੇਸ਼ਨ ਵੱਲੋਂ ਮੈਡੀਕਲ ਕੈਂਪ ਲਵਾਉਣ ਦੀ ਸ਼ੁਰੂਆਤ ਕੀਤੀ ਗਈ ਸੀ ਵੱਖ ਵੱਖ ਪਿੰਡਾਂ ਵਿਚ 5 ਮੈਡੀਕਲ ਕੈਂਪ ਲਗਾ ਕੇ 2000 ਤੋਂ ਵੱਧ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਈ ਤੇ ਅੱਜ ਜ਼ਰੂਰਤ ਅਨੁਸਾਰ 6ਵੇਂ ਕੈਂਪ ਵਿਚ ਹਾਰਮੋਨੀ ਮੈਡੀਕਲ ਕਾਲਜ ਦੇ ਮਾਹਿਰ ਡਾ. ਲਖਵਿੰਦਰ ਸਿੰਘ ਅਤੇ ਡਾ ਅਨੂਜਾ ਵੱਲੋ 125 ਤੋਂ ਵੱਧ ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ ਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ। ਹਾਰਮੋਨੀ ਕਾਲਜ ਦੇ ਡਾਇਰੈਕਟਰ ਯੋਗੇਸ਼ ਬਾਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਲਤਾ ਵੱਲੋਂ ਵਿਸ਼ੇਸ਼ ਸਹਿਯੋਗ ਪ੍ਰਾਪਤ ਹੋਇਆ, ਜਿਸ ਕਰਕੇ ਕੈਂਪ ਦੀ ਸੇਵਾਵਾਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਿੰਡ ਵਾਸੀਆਂ ਤੱਕ ਪਹੁੰਚ ਸਕੀਆਂ। ਕੈਂਪ ਦੀ ਸਫਲਤਾ ਵਿਚ ਸਕੂਲ ਇੰਚਾਰਜ਼ ਅਸ਼ਵਿੰਦਰ ਸਿੰਘ, ਐੱਨਐੱਸਐੱਸ ਯੂਨਿਟ ਦੇ ਇੰਚਾਰਜ਼ ਰਜਨੀ ਜੱਗਾ, ਕਮਲੇਸ਼, ਅਨੁਰਾਗ, ਤਨਵੀਰ ਸਿੰਘ, ਬਲਵਿੰਦਰ ਸਿੰਘ ਅਤੇ ਸਮੂਹ ਸਟਾਫ ਨੇ ਮਹੱਤਵਪੂਰਨ ਭੂਮਿਕਾ ਨਿਭਾਈ। ਸਟਾਫ ਮੈਂਬਰਾਂ ਵੱਲੋਂ ਮਰੀਜ਼ਾਂ ਦੀ ਰਜਿਸਟਰੇਸ਼ਨ, ਪ੍ਰਬੰਧ ਅਤੇ ਸੁਵਿਧਾਂ ਲਈ ਹਰ ਸੰਭਵ ਸਹਿਯੋਗ ਦਿੱਤਾ ਗਿਆ। ਫਾਊਂਡੇਸ਼ਨ ਦੇ ਅਹੁਦੇਦਾਰਾ ਨੇ ਹਾਰਮਾਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਡਾਕਟਰਾਂ ਦੀ ਟੀਮ, ਬਾਰੇ ਕੇ ਸਕੂਲ ਦੇ ਸਕੂਲ ਸਟਾਫ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਐਗਰੀਡ ਫਾਊਂਡੇਸ਼ਨ ਵੱਲੋਂ ਸਰਹੱਦੀ ਖੇਤਰਾਂ ਵਿਚ ਸਿਹਤ ਸੇਵਾਵਾਂ ਅਤੇ ਸਿਖਿਆ ਦੇ ਖੇਤਰ ਹਰ ਸੰਭਵ ਮੱਦਦ ਲਈ ਹਮੇਸ਼ਾ ਯਤਨ ਕੀਤੇ ਜਾਂਦੇ ਰਹਿਣਗੇ। ਇਸ ਮੌਕੇ ਰਣਜੀਤ ਸਿੰਘ ਬੀਪੀਈਓ, ਪਿੰਡ ਦੇ ਸਰਪੰਚ ਚੰਨਣ ਸਿੰਘ, ਲਵਪ੍ਰੀਤ ਸਿੰਘ, ਗੁਰਚਰਨ ਸਿੰਘ, ਅਜੈ ਕੁਮਾਰ, ਸਰਪੰਚ ਗੁਰਬਚਨ ਸਿੰਘ, ਬੱਗਾ ਮਸੀਹ, ਅਮਰੀਕ ਸਿੰਘ ਆਦਿ ਤੋਂ ਇਲਾਵਾ ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰ, ਸਕੂਲ ਸਟਾਫ ਅਤੇ ਪਿੰਡ ਵਾਸੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਅੰਤ ਵਿਚ ਸਕੂਲ ਇੰਚਾਰਜ਼ ਅਸ਼ਵਿੰਦਰ ਸਿੰਘ ਨੇ ਸੰਸਥਾ ਅਤੇ ਆਏ ਹੋਏ ਮਹਿਮਾਨਾਂ ਦਾ ਰਸਮੀ ਤੌਰ ’ਤੇ ਧੰਨਵਾਦ ਕੀਤਾ।