ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਅਧਿਆਪਕ ਜਥੇਬੰਦੀਆਂ ਦੇ ਆਗੂਆਂ ਮਲਕੀਤ ਸਿੰਘ ਹਰਾਜ, ਪਰਮਜੀਤ ਸਿੰਘ ਪੰਮਾ, ਸੁਖਜਿੰਦਰ ਸਿੰਘ ਖਾਨਪੁਰ, ਜਗਸੀਰ ਸਿੰਘ ਗਿੱਲ, ਬਲਰਾਮ ਸ਼ਰਮਾ, ਹਰਦੀਪ ਸਿੰਘ ਤੂਰ, ਹਰਜੀਤ ਸਿੰਘ ਸਿੱਧੂ, ਸਰਬਜੀਤ ਸਿੰਘ ਭਾਵੜਾ ਦੀ ਅਗਵਾਈ ਵਿਚ ਡੀਸੀ ਦਫਤਰ ਫ਼ਿਰੋਜ਼ਪੁਰ ਛਾਉਣੀ ਵਿਖੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਸੁਪਰੀਮ ਕੋਰਟ ਰਾਹੀਂ ਟੈੱਟ (ਅਧਿਆਪਕ ਯੋਗਤਾ ਟੈਸਟ) ਦੀ ਬਿਲਕੁਲ ਬੇਲੋੜੀ, ਗੈਰਵਿਧਾਨਿਕ ਸ਼ਰਤ ਜਬਰੀ ਥੋਪਣ, ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਨਾ ਲਿਆਉਣ, ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਦਾਖਲ ਨਾ ਕਰਨ, ਸਿੱਖਿਆ ਵਿਭਾਗ ਵਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਅਧਿਆਪਕਾਂ ਨੂੰ ਜ਼ਖਮੀ ਕਰਕੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਸੱਟ ਮਾਰਨ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਮਸਲਿਆਂ ਦੇ ਹੱਲ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਹਰ ਵਰਗ ’ਤੇ ਪੁਲਸੀਆ ਤਸ਼ੱਦਦ ਹੀ ਕੀਤਾ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ, ਤਨਖਾਹ ਦੁਹਰਾਈ ਦੇ ਬਕਾਏ, ਨਵੇਂ ਸਕੇਲ ਰੱਦ ਕਰਕੇ ਪੰਜਾਬ ਤਨਖ਼ਾਹ ਸਕੇਲਾਂ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰਲਾ ਦਿੱਤੇ ਗਏ ਹਨ, ਸੋਧਣ ਦੇ ਨਾਂ ’ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਸਕੂਲਾਂ ਵਿਚ ਅਧਿਆਪਕਾਂ ਦੀਆਂ ਅਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਬਣਦੀਆਂ ਤਰੱਕੀਆਂ ਨੇਪਰੇ ਚਾੜ੍ਹੀਆਂ ਹਨ। ਇਕ ਪਾਸੇ ਪੰਜਾਬ ਸਰਕਾਰ ਵਲੋਂ ਖਜ਼ਾਨਾ ਭਰੇ ਹੋਣ ਦੇ ਦਮਗਜੇ ਮਾਰੇ ਜਾ ਰਹੇ ਹਨ, ਪਰ ਅਧਿਆਪਕਾਂ ਦੇ ਵਿੱਤੀ ਮਸਲੇ ਹੱਲ ਨਹੀਂ ਕੀਤੇ ਜਾ ਰਹੇ, ਬਹੁਗਿਣਤੀ ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਨੂੰ ਵੀ ਤਰਸ ਰਹੇ ਹਨ। ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੇਵਾ ਨਿਭਾ ਰਹੇ ਅਧਿਆਪਕਾਂ ਦੇ ਸਿਰ ਤੇ ਛਾਂਟੀ ਦੀ ਤਲਵਾਰ ਲਟਕਾ ਦਿੱਤੀ ਗਈ ਹੈ। ਇਸ ਮੌਕੇ ਰੋਸ ਪ੍ਰਦਰਸ਼ਨ ਕਰਕੇ ਡੀਸੀ ਦਫ਼ਤਰ ਅੱਗੇ ਪੰਜਾਬ ਸਰਕਾਰ, ਮੁੱਖ ਮੰਤਰੀ ਪੰਜਾਬ ਅਤੇ ਸਿਖਿਆ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਪ੍ਰਦਰਸ਼ਨ ਵਿਚ ਮਲਕੀਤ ਸਿੰਘ ਹਰਾਜ, ਸੁਖਜਿੰਦਰ ਸਿੰਘ ਖਾਨਪੁਰ, ਬਲਰਾਮ ਸ਼ਰਮਾ, ਪਰਮਜੀਤ ਸਿੰਘ ਪੰਮਾ, ਹਰਜੀਤ ਸਿੰਘ ਸਿੱਧੂ, ਹਰਦੀਪ ਸਿੰਘ ਤੂਰ, ਰਾਜੀਵ ਹਾਂਡਾ, ਸਰਬਜੀਤ ਸਿੰਘ ਭਾਵੜਾ, ਰਜਿੰਦਰ ਸਿੰਘ ਰਾਜਾ, ਬਲਵਿੰਦਰ ਸਿੰਘ ਭੁੱਟੋ,ਸੁਰਿੰਦਰ ਕੰਬੋਜ਼, ਜਗਸੀਰ ਸਿੰਘ ਗਿੱਲ, ਗੁਰਵਿੰਦਰ ਸਿੰਘ ਖੋਸਾ, ਗੁਰਪ੍ਰੀਤ ਸਿੰਘ ਬਾਠ, ਬਲਵਿੰਦਰ ਸਿੰਘ ਸੰਧੂ, ਅਮਿਤ ਸ਼ਰਮਾ,ਗੁਰਪ੍ਰੀਤ ਮੱਲੋਕੇ , ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਰਾਜ ਕੁਮਾਰ ਮਹਿਰੋਕ, ਕੁਲਦੀਪ ਸਿੰਘ, ਸ਼ਹਿਨਾਜ, ਰੀਤੂ ਬਾਲਾ, ਸੁਸ਼ੀਲ ਕੁਮਾਰੀ, ਬਲਵਿੰਦਰ ਕੌਰ ਬਹਿਲ, ਬਲਜੀਤ ਕੌਰ, ਸੁਨੀਤਾ ਰਾਣੀ, ਸਵਰਨ ਸਿੰਘ ਜੋਸਨ, ਮਹਿਲ ਸਿੰਘ, ਅਮਿਤ ਕੰਬੋਜ਼, ਇੰਦਰਪਾਲ ਸਿੰਘ, ਗੁਰਮੀਤ ਸਿੰਘ, ਹਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਅਰਵਿੰਦ ਗਰਗ, ਹਰਵਿੰਦਰ ਸਿੰਘ ਕੈਲਾਸ਼, ਰਾਘਵ ਕਪੂਰ, ਕਾਰਜ ਸਿੰਘ, ਭੁਪਿੰਦਰ ਸਿੰਘ, ਵਰਿੰਦਰਪਾਲ ਸਿੰਘ ਖਾਲਸਾ, ਸੁਖਵਿੰਦਰ ਸਿੰਘ ਜ਼ੀਰਾ, ਗੁਰਿੰਦਰ ਸਿੰਘ ਗੈਰੀ, ਪ੍ਰੇਮ ਕੁਮਾਰ, ਮਨਜੀਤ ਸਿੰਘ, ਅੰਗਰੇਜ਼ ਸਿੰਘ, ਲਖਵਿੰਦਰ ਸਿੰਘ ਲੱਖਾ ਆਦਿ ਹਾਜ਼ਰ ਸਨ।