11 ਦਸੰਬਰ ਨੂੰ ਫਿਰੋਜ਼ਪੁਰ ਆਉਣਗੇ ਪੰਜਾਬ ਦੇ ਰਾਜਪਾਲ
11 ਦਸੰਬਰ ਨੂੰ ਫਿਰੋਜ਼ਪੁਰ ਆਉਣਗੇ ਪੰਜਾਬ ਦੇ ਰਾਜਪਾਲ
Publish Date: Fri, 05 Dec 2025 05:06 PM (IST)
Updated Date: Fri, 05 Dec 2025 05:09 PM (IST)
ਪਰਮਿੰਦਰ ਸਿੰਘ ਥਿੰਦ ,ਪੰਜਾਬੀ ਜਾਗਰਣ
ਫਿਰੋਜ਼ਪੁਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 11 ਦਸੰਬਰ ਨੂੰ ਫਿਰੋਜ਼ਪੁਰ ਆਉਣਗੇ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਮਗਰੋਂ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਸੁਰੱਖਿਆਂ ਸਬੰਧੀ ਸਾਰੇ ਜ਼ਰੂਰੀ ਪ੍ਰਬੰਧਾਂ ਨੂੰ ਪੂਰੇ ਕਰਨ ਲਈ ਆਖਿਆ। ਇਸ ਤੋਂ ਇਲਾਵਾ ਉਨ੍ਹਾਂ ਸਿਹਤ ਵਿਭਾਗ, ਬਿਜਲੀ ਵਿਭਾਗ, ਨਗਰ ਕੌਂਸਲ, ਪੀਡਬਲਯੂਡੀ ਆਦਿ ਵਿਭਾਗਾਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਨਿਧੀ ਕੁਮੁਦ ਨੇ ਦੱਸਿਆ ਕਿ ਇਸ ਦੌਰਾਨ ਉਹ ਬਾਰਡਰ ਏਰੀਆ ਦੇ ਕਾਲਜਾਂ ਅਤੇ ਵਿਲੈਜ਼ ਡਿਫੈਂਸ ਕਮੇਟੀਆਂ ਨਾਲ ਵਿਚਾਰ ਚਰਚਾ ਕਰਨਗੇ ਤੇ ਫ਼ਿਰੋਜ਼ਪੁਰ ਦੇ ਹੋਰਨਾਂ ਸਥਾਨਾਂ ਦਾ ਦੌਰਾ ਵੀ ਕਰਨਗੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਮਾਨਯੋਗ ਰਾਜਪਾਲ ਦੀ ਆਮਦ ’ਤੇ ਲਗਾਈ ਗਈ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ.) ਡਾ. ਅਰਵਿੰਦਰ ਕੁਮਾਰ, ਆਈਏਐੱਸ ਮਿਸ. ਲਿੰਦਿਆ, ਆਰਟੀਏ ਅਮਨਦੀਪ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਰਾਜਬੀਰ ਸਿੰਘ, ਐੱਸਪੀ ਮਨਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।