ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਲੈ ਕੇ ਕੀਤੀ ਚਰਚਾ
ਪੰਜਾਬ ਗੌ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ
Publish Date: Sat, 10 Jan 2026 05:56 PM (IST)
Updated Date: Sat, 10 Jan 2026 05:57 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ, ਫ਼ਿਰੋਜ਼ਪੁਰ ਦੇ ਅਹੁਦੇਦਾਰਾਂ ਦੀਆਂ ਮੰਗਾਂ ਨੂੰ ਲੈ ਕੇ ਇੱਕ ਅਹਿਮ ਮਾਸਿਕ ਮੀਟਿੰਗ ਡੀਸੀ ਦਫ਼ਤਰ ਵਿਖੇ ਗੁਰਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਅਜੀਤ ਸਿੰਘ ਅਤੇ ਸੁਰਿੰਦਰ ਕੁਮਾਰ ਜੋਸਨ ਨੇ ਦੱਸਿਆ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਅਤੇ ਕਰਮਚਾਰੀਆਂ ਨੂੰ ਬੇਲੋੜਾ ਬੋਝ ਸਮਝ ਰਹੀ ਹੈ, ਕਿਉਂਕਿ 4 ਸਾਲ ਬੀਤ ਜਾਣ ’ਤੇ ਵੀ ਉਨ੍ਹਾਂ ਦੀ ਇੱਕ ਵੀ ਮੰਗ ਪੂਰੀ ਨਹੀਂ ਕੀਤੀ ਗਈ ਹੈ। ਸਰਕਾਰ ਸੰਯੁਕਤ ਮੋਰਚੇ ਨਾਲ 30 ਤੋਂ ਵੱਧ ਮੀਟਿੰਗਾਂ ਕਰਕੇ ਭੱਜ ਚੁੱਕੀ ਹੈ, ਜੋ ਕਿ ਸਰਾਸਰ ਗਲਤ ਹੈ। ਇਸ ਮੌਕੇ ਗੁਰਪ੍ਰਤਾਪ ਸਿੰਘ ਪ੍ਰਧਾਨ, ਬੂਟਾ ਸਿੰਘ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਆਉਣ ਵਾਲੇ ਸਮੇਂ ਵਿਚ ਆਪਣੀਆਂ ਗਲਤ ਨੀਤੀਆਂ ਦਾ ਖਮਿਆਜ਼ਾ ਭੁਗਤਣਾ ਪਵੇਗਾ। ਮੀਟਿੰਗ ਵਿੱਚ ਜਗਜੀਤ ਸਿੰਘ, ਰਮਾ ਕਾਂਤ, ਦੀਪ ਕੁਮਾਰ, ਭੁਪਿੰਦਰ ਕੁਮਾਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਆਪਣੀਆਂ ਗਲਤ ਨੀਤੀਆਂ ਨੂੰ ਨਾ ਛੱਡਿਆ ਤਾਂ 2027 ਦੀਆਂ ਚੋਣਾਂ ਵਿਚ ਪੈਨਸ਼ਨਰ ਅਤੇ ਕਰਮਚਾਰੀ ਆਪਣਾ ਗੁੱਸਾ ਜ਼ਰੂਰ ਦਿਖਾਉਣਗੇ, ਜੋ ਕਿ ਉਸ ਲਈ ਚੰਗਾ ਨਹੀਂ ਹੋਵੇਗਾ।