ਵੋਟਰ ਸੂਚੀਆਂ ਸਬੰਧੀ ਪੰਜਾਬ ਇੰਚਾਰਜ ਕਿੰਗਰਾ ਨੇ ਦਿੱਤੀ ਜਾਣਕਾਰੀ
ਜ਼ੀਰਾ ਵਿਚ ਬੀਐਲਏ ਦੀ ਮੀਟਿੰਗ ਦੌਰਾਨ ਵੋਟਰ ਸੂਚੀਆਂ ਸਬੰਧੀ ਪੰਜਾਬ ਇੰਚਾਰਜ਼ ਕਿੰਗਰਾ ਨੇ ਦਿੱਤੀ ਜਾਣਕਾਰੀ
Publish Date: Fri, 13 Mar 2026 05:12 PM (IST)
Updated Date: Fri, 13 Mar 2026 05:15 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਆਲ ਇੰਡੀਆ ਕਾਂਗਰਸ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਟੀਮ ਨੇ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਸ਼ੁਰੂ ਕੀਤੀ ਜਾ ਰਹੀ (ਐੱਸਆਈਆਰ) ਸਪੈਸ਼ਲ ਇਨਟੈਨਸਿਵ ਰਿਵੀਜਨ ਦੇ ਸਬੰਧ ਵਿਚ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਲੜੀ ਵਾਰ ਕਰਵਾਏ ਜਾ ਰਹੇ (ਬੀਐੱਲ ਏ-2 ਟ੍ਰੇਨਿੰਗ ਪ੍ਰੋਗਰਾਮ ਤਹਿਤ ਅੱਜ ਵਿਧਾਨ ਸਭਾ ਹਲਕਾ ਜ਼ੀਰਾ ਦੇ ਸ਼ਹਿਨਸ਼ਾਹ ਪੈਲੇਸ ਜ਼ੀਰਾ ਵਿਖੇ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਇਆ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਹਰਦੀਪ ਸਿੰਘ ਕਿੰਗਰਾ ਅਤੇ ਅਮਨ ਢੈਪਈ ਮੁੱਖ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਨੇ ਵਿਧਾਨ ਸਭਾ ਹਲਕਾ ਜ਼ੀਰਾ ਦੇ 231 ਬੂਥਾਂ ‘ਤੇ ਲਗਾਏ (ਬੀਐੱਲਏ-2) ਨੂੰ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸ਼ੁਰੂ ਕੀਤੀ ਜਾ ਰਹੀ ਐੱਸਆਈਆਰ ਸਪੈਸ਼ਲ ਇਨਟੈਨਸਿਵ ਰਿਵੀਜਨ ਦੇ ਸਬੰਧ ਵਿੱਚ ਵਿਸਥਾਰ ਨਾਲ ਟ੍ਰੇਨਿੰਗ ਪ੍ਰੋਗਰਾਮ ਤਹਿਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੇਸ਼ ਭਰ ਵਿਚ ਕਾਂਗਰਸ ਪਾਰਟੀ ਵੱਲੋਂ ਬੀਐਲਏ ਨਿਯੁਕਤ ਕੀਤੇ ਜਾ ਰਹੇ ਹਨ। ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਵੱਖ-ਵੱਖ ਬੂਥਾਂ ‘ਤੇ ਲਗਾਏ ਗਏ ਸਾਰੇ (ਬੀਐੱਲਏ :-2) ਵੱਲੋਂ ਆਪਣਾ ਕੰਮ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਪੂਰਾ ਕਰਨ ਦਾ ਪ੍ਰਣ ਲਿਆ ਗਿਆ। ਇਸ ਮੌਕੇ ਗੁਰਭਗਤ ਸਿੰਘ ਗਿੱਲ ਬੀਐੱਲਏ-1 ਬਲਾਕ ਜ਼ੀਰਾ,ਮਹਿਕਦੀਪ ਸਿੰਘ ਜ਼ੀਰਾ, ਬਲਵਿੰਦਰ ਸਿੰਘ ਬੁੱਟਰ ਸਾਬਕਾ ਚੇਅਰਮੈਨ, ਡਾ. ਰਛਪਾਲ ਸਿੰਘ ਗਿੱਲ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ,ਅਸ਼ੋਕ ਮਨਚੰਦਾ ਐੱਮਸੀ,ਰਾਜੇਸ਼ ਵਿੱਜ ਐੱਮਸੀ, ਜਗੀਰ ਸਿੰਘ ਐੱਮਸੀ, ਰੋਮੀ ਚੋਪੜਾ, ਸੁਮੀਤ ਨਰੂਲਾ, ਚਮਕੌਰ ਸਿੰਘ ਪੰਨੂ ਲਹੁਕੇ ਕਲ੍ਹਾਂ, ਸਾਬਕਾ ਸਰਪੰਚ ਸਰਦੂਲ ਸਿੰਘ ਮਰਖਾਈ, ਸਾਬਕਾ ਸਰਪੰਚ ਬਲਜੀਤ ਸਿੰਘ ਬੋੜਾਂਵਾਲੀ, ਸਾਬਕਾ ਸਰਪੰਚ ਦਰਸ਼ਨ ਸਿੰਘ ਨੌਰੰਗ ਸਿੰਘ ਵਾਲਾ, ਸਾਬਕਾ ਸਰਪੰਚ ਜੋਬਨਪ੍ਰੀਤ ਸਿੰਘ ਗਿੱਲ,ਅੱਪੂ ਮਨਚੰਦਾ,ਰੂਬਲ ਵਿਰਦੀ ਆਦਿ ਹਾਜ਼ਰ ਸਨ।