- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੰਭੀਰ ਜ਼ਖ਼ਮੀ ਹੋਏ ਬਜ਼ੁਰਗ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਜੀਰਾ ਦਾਖਲ ਕਰਵਾਇਆ ਗਿਆ, ਜਿੱਥੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਅਧੀਨ ਹੈ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਪ੍ਰਸ਼ਾਸਨ ਤੋਂ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਗੌਰਵ ਗੌੜ ਜੌਲੀ , ਜੀਰਾ: ਅੱਜ(ਸੋਮਵਾਰ) ਸਵੇਰੇ ਕਰੀਬ 7 ਵਜੇ ਜੀਰਾ ਦੇ ਬੱਸ ਸਟੈਂਡ 'ਤੇ ਉਸ ਵੇਲੇ ਤਰਥੱਲੀ ਮਚ ਗਈ ਜਦੋਂ ਇੱਕ ਅਵਾਰਾ ਕੁੱਤੇ ਨੇ ਅਚਾਨਕ ਲੋਕਾਂ 'ਤੇ ਹਮਲਾ ਕਰ ਦਿੱਤਾ। ਕੁੱਤੇ ਨੇ ਇੱਕ ਬਜ਼ੁਰਗ ਨੂੰ ਬੁਰੀ ਤਰ੍ਹਾਂ ਨੋਚ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਇਸ ਦੌਰਾਨ ਕੁੱਤੇ ਨੇ ਪੰਜ ਤੋਂ ਛੇ ਹੋਰ ਵਿਅਕਤੀਆਂ ਨੂੰ ਵੀ ਕੱਟ ਲਿਆ, ਜਿਸ ਕਾਰਨ ਮੌਕੇ 'ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।