ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੇ ਵਿਚਾਰੀਆਂ ਮੰਗਾਂ
ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ
Publish Date: Fri, 20 Feb 2026 03:56 PM (IST)
Updated Date: Fri, 20 Feb 2026 03:57 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਗੁਰਨਾਮ ਸਿੰਘ ਸੁਧਾਰਾ ਦੀ ਪ੍ਰਧਾਨਗੀ ਹੇਠ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਫਤਰ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਵਿਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚੋਂ ਸੇਵਾ ਮੁਕਤ ਹੋਏ ਮੁਲਾਜ਼ਮ ਪੈਨਸ਼ਨਰ ਸ਼ਾਮਲ ਹੋਏ। ਮੀਟਿੰਗ ਵਿਚ ਪੈਨਸ਼ਨਰਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿਚ ਵੱਖ-ਵੱਖ ਬੁਲਾਰਿਆਂ ਜਿਨ੍ਹਾਂ ਵਿਚ ਗੁਰਨਾਮ ਸਿੰਘ ਸੁਧਾਰਾ ਪ੍ਰਧਾਨ, ਕਿਸ਼ਨ ਚੰਦ ਜਾਗੋਵਾਲੀਆਂ ਜਨਰਲ ਸਕੱਤਰ, ਪ੍ਰਤਾਪ ਸਿੰਘ ਢਿੱਲੋਂ ਜ਼ਿਲ੍ਹਾ ਜਨਰਲ ਸਕੱਤਰ, ਮੇਹਰ ਸਿੰਘ ਖਜ਼ਾਨਚੀ, ਤਰਸੇਮ ਬੇਦੀ, ਬਲਵੀਰ ਸਿੰਘ ਕੰਬੋਜ਼, ਡਾਕਟਰ ਪ੍ਰਦੀਪ ਕੁਮਾਰ ਰਾਣਾ, ਤਰਲੋਕ ਸਿੰਘ, ਗੁਰਮੀਤ ਸਿੰਘ ਔਲਖ, ਸਵਿੰਦਰਪਾਲ ਕੌਰ ਆਦਿ ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜਮ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਮੀਟਿੰਗ ਵਿਚ ਸਰਕਾਰ ਤੋਂ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਬਕਾਇਆ ਕਿਸ਼ਤਾਂ ਤੇ ਉਨ੍ਹਾਂ ਦਾ ਬਕਾਇਆ ਦਿੱਤਾ ਜਾਵੇ, 1-1-2016 ਤੋ ਪੰਜਵੇਂ ਤਨਖਾਹ ਕਮਿਸ਼ਨ ਦਾ ਬਕਾਇਆ ਯਕਮੁਸਤ ਦਿੱਤਾ ਜਾਵੇ, ਮੈਡੀਕਲ ਭੱਤੇ ਵਿੱਚ ਵਾਧਾ ਕੀਤਾ ਜਾਵੇ, ਪੈਨਸ਼ਨਰਾਂ ਦੀ ਪੈਨਸ਼ਨ 2.59 ਨਾਲ ਸੋਧੀ ਜਾਵੇ, ਸੇਵਾ ਮੁਕਤ ਹੋਏ ਪੈਨਸ਼ਨਰਾਂ ਨੂੰ ਐੱਲਟੀਸੀ ਸਮੇਂ ਸਿਰ ਦਿੱਤੀ ਜਾਵੇ। ਵੱਖ-ਵੱਖ ਦਫਤਰਾਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਆਉਣ ਵਾਲੇ ਬਜਟ ਸੈਸ਼ਨ ਦੌਰਾਨ ਪੈਨਸ਼ਨਰ ਮੁਹਾਲੀ ਵਿਖੇ ਵਿਸ਼ਾਲ ਰੈਲੀ ਕਰਨਗੇ। ਇਸ ਰੈਲੀ ਵਿਚ ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿਚ ਪੈਨਸ਼ਨਰ ਰੈਲੀ ਵਿਚ ਸ਼ਾਮਲ ਹੋਣਗੇ। ਮੀਟਿੰਗ ਵਿਚ ਸੁਰਜੀਤ ਸਿੰਘ, ਜੋਗਿੰਦਰ ਸਿੰਘ, ਜੀਤ ਸਿੰਘ, ਦੇਵਰਾਜ ਚਾਵਲਾ, ਗੁਰਜਿੰਦਰ ਸਿੰਘ, ਮਲੂਕਾ, ਸਵਰਨ ਸਿੰਘ, ਚੰਦਰ ਮੋਹਨ, ਰਜੇਸ਼ ਕੁਮਾਰ, ਕਰਮ ਸਿੰਘ, ਪਰਮਜੀਤ ਸਿੰਘ ਮੁਖਤਿਆਰ ਸਿੰਘ, ਲਾਜਵੰਤੀ, ਕਸ਼ਮੀਰ ਸਿੰਘ ਸ਼ਾਮਲ ਹੋਏ।