ਜ਼ੀਰਾ ਸਬ-ਡੀਪੂ ਦੀ ਨਵੀਂ ਕਾਰਜਕਾਰਨੀ ਗਠਿਤ
ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਵਰਕਰਜ਼ ਯੂਨੀਅਨ ਵੱਲੋਂ ਜ਼ੀਰਾ ਸਬ-ਡੀਪੂ ਦੀ ਨਵੀਂ ਕਾਰਜਕਾਰਨੀ ਦਾ ਗਠਨ
Publish Date: Thu, 01 Jan 2026 03:30 PM (IST)
Updated Date: Fri, 02 Jan 2026 04:02 AM (IST)
-ਜਗਦੀਪ ਸਿੰਘ ਸੰਧੂ ਨੂੰ ਸਰਬਸੰਮਤੀ ਨਾਲ ਮੁੜ ਚੁਣ ਪ੍ਰਧਾਨ
-ਸਰਕਾਰ ਨੇ ਮੁਲਜ਼ਮ ਮੰਗਾਂ ਵੱਲ ਧਿਆਨ ਨਾ ਦਿੱਤਾ ਦਾ ਤੇਜ਼ ਕਰਾਂਗੇ ਸੰਘਰਸ਼ : ਸੰਧੂ
ਫੋਟੋ ਫਾੲਲ: 01 ਐੱਫਜੈੱਡਆਰ 03
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ,
ਜ਼ੀਰਾ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਵਰਕਰਜ਼ ਯੂਨੀਅਨ (25/11) ਦੀ ਇਕ ਅਹਿਮ ਮੀਟਿੰਗ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਯੂਨੀਅਨ ਦੀ ਮਜ਼ਬੂਤੀ ’ਤੇ ਵਿਚਾਰ ਚਰਚਾ ਕਰਦਿਆਂ ਸਬ-ਡੀਪੂ ਜ਼ੀਰਾ ਦੀ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ, ਜਿਸ ਵਿਚ ਜਗਦੀਪ ਸਿੰਘ ਸੰਧੂ ਨੂੰ ਸਰਬਸੰਮਤੀ ਨਾਲ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ। ਮੀਟਿੰਗ ਵਿਚ ਪੰਜਾਬ ਰੋਡਵੇਜ਼ ਪਨਬੱਸ, ਪੀਆਰਟੀਸੀ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਵਰਨਣਯੋਗ ਹੈ ਕਿ ਜਗਦੀਪ ਸਿੰਘ ਸੰਧੂ ਸਾਲ 2016 ਤੋਂ 2022 ਤੱਕ ਲਗਾਤਾਰ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ 2022 ਤੋਂ 2025 ਤੱਕ ਉਨ੍ਹਾਂ ਨੇ ਯੂਨੀਅਨ ਦੇ ਚੇਅਰਮੈਨ ਵਜੋਂ ਅਹਿਮ ਭੂਮਿਕਾ ਨਿਭਾਈ। ਹੁਣ ਸਾਲ 2026 ਲਈ ਉਨ੍ਹਾਂ ਦੀ ਮੁੜ ਪ੍ਰਧਾਨ ਵਜੋਂ ਚੋਣ ਹੋਣਾ ਉਨ੍ਹਾਂ ਦੀ ਲੋਕਪ੍ਰਿਯਤਾ ਅਤੇ ਕੰਮ ਪ੍ਰਤੀ ਇਮਾਨਦਾਰੀ ਦਾ ਪ੍ਰਤੀਕ ਹੈ।
ਮੀਟਿੰਗ ਦੌਰਾਨ ਜ਼ੀਰਾ ਸਬ-ਡੀਪੂ ਲਈ ਹੋਰ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਜਿਸ ਵਿਚ ਜਗਦੀਪ ਸਿੰਘ ਸੰਧੂ ਪ੍ਰਧਾਨ ਤੋਂ ਇਲਾਵਾ ਗੁਰਪ੍ਰੀਤ ਸਿੰਘ ਚੇਅਰਮੈਨ, ਸੁਖਦੀਪ ਸਿੰਘ, ਸਕੱਤਰ, ਗੁਰਜੰਟ ਸਿੰਘ ਸਹਿ ਸਕੱਤਰ, ਅਮਨਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ, ਅਮਨਦੀਪ ਸਿੰਘ ਭਾਗੋ ਕੇ ਖ਼ਜ਼ਾਨਚੀ, ਜਗਜੀਤ ਸਿੰਘ ਸਹਿ-ਖ਼ਜ਼ਾਨਚੀ ਚੁਣੇ ਗਏ। ਆਪਣੀ ਨਿਯੁਕਤੀ ਤੋਂ ਬਾਅਦ ਜਗਦੀਪ ਸਿੰਘ ਸੰਧੂ ਨੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਬਾਰੇ ਜ਼ੋਰਦਾਰ ਆਵਾਜ਼ ਉਠਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਰੋਡਵੇਜ਼ ਅਤੇ ਪਨਬੱਸ ਵਰਕਰਾਂ ਦੀਆਂ ਜਾਇਜ਼ ਮੰਗਾਂ, ਜਿਵੇਂ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਤਨਖਾਹਾਂ ਵਿਚ ਵਾਧਾ ਅਤੇ ਕੰਮਕਾਜੀ ਹਾਲਤਾਂ ਵਿਚ ਸੁਧਾਰ ਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸਕੱਤਰ ਸੁਖਪਾਲ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਅਜੇ ਕੁਮਾਰ, ਅਮਰੀਕ ਸਿੰਘ ਸਮੇਤ ਵੱਡੀ ਗਿਣਤੀ ਵਿਚ ਯੂਨੀਅਨ ਦੇ ਆਗੂ ਅਤੇ ਵਰਕਰ ਹਾਜ਼ਰ ਸਨ। ਸਾਰਿਆਂ ਨੇ ਨਵੀਂ ਚੁਣੀ ਗਈ ਟੀਮ ਨੂੰ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਯੂਨੀਅਨ ਦੀ ਚੜ੍ਹਦੀ ਕਲਾ ਲਈ ਮਿਲ ਕੇ ਕੰਮ ਕਰਨਗੇ।