ਸਾਝੀ ਤਾਲਮੇਲ ਕਮੇਟੀ 1 ਤੋਂ 5 ਤਕ ਮੰਤਰੀਆਂ ਤੇ ਵਿਧਾਇਕਾਂ ਦੀਆਂ ਕੋਠੀਆਂ ਮੁਹਰੇ ਫੂਕੇਗੀ ਪੁਤਲੇ : ਜਾਗੋਵਾਲੀਆ, ਢਿੱਲੋਂ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸਨ ਨੇ ਕੇਂਦਰ ਤੇ ਰਾਜ ਸਰਕਾਰ ਦੀਆਂ ਨੀਤੀਆਂ ਦੀ ਕੀਤੀ ਨਿਖੇਦੀ
Publish Date: Thu, 26 Nov 2026 04:02 PM (IST)
Updated Date: Fri, 27 Nov 2026 04:02 AM (IST)
ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸਨ ਨੇ ਕੇਂਦਰ ਤੇ ਰਾਜ ਸਰਕਾਰ ਦੀਆਂ ਨੀਤੀਆਂ ਦੀ ਕੀਤੀ ਨਿਖੇਧੀ ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਕੇਂਦਰ ਤੇ ਰਾਜ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈੱਡਰੇਸ਼ਨ ਜ਼ਿਲ੍ਹਾ ਫਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾ ਵਿਚੋਂ ਸੇਵਾ ਮੁਕਤ ਹੋਏ ਪੈਨਸ਼ਨਰ ਸ਼ਾਮਲ ਹੋਏ। ਮੀਟਿੰਗ ਵਿੱਚ ਕੇਂਦਰ ਤੇ ਰਾਜ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ, ਜਨਰਲ ਸਕੱਤਰ ਪ੍ਰਤਾਪ ਸਿੰਘ ਢਿੱਲੋ, ਬੂਟਾ ਰਾਮ ਬ੍ਰਾਂਚ ਪ੍ਰਧਾਨ ਤਲਵੰਡੀ ਭਾਈ, ਬਲਵੀਰ ਸਿੰਘ ਕੰਬੋਜ ਸੀਨੀਅਰ ਮੀਤ ਪ੍ਰਧਾਨ, ਤਰਸੇਮ ਬੇਦੀ ਜ਼ਿਲ੍ਹਾ ਪ੍ਰਧਾਨ ਸਟੇਟ ਕਰਮਚਾਰੀ ਦਲ, ਗਿਆਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਾਂਝੀ ਤਾਲਮੇਲ ਕਮੇਟੀ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗਾਂ ਕਰਨ ਤੋਂ ਟਾਲਾ ਵੱਟ ਰਹੀ ਹੈ। ਜਿਸ ਨਾਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ, ਪਰ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਤੇ ਸਰਕਾਰ ਨੇ ਮੁਲਾਜ਼ਮਾ ਤੇ ਪੈਨਸ਼ਨਾਂ ਦੇ ਪੱਲੇ ਕੁਝ ਨਹੀਂ ਪਾਇਆ। ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ, ਮਹਿੰਗਾਈ ਭੱਤਾ ਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਮਾਨ ਭੱਤੇ ਤੇ ਕੰਮ ਕਰਦੇ ਮੁਲਾਜ਼ਮਾ ਦੇ ਮਾਨ ਭੱਤੇ ਚ ਵਾਧਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਾਂਝੀ ਤਾਲਮਲ ਕਮੇਟੀ ਦੇ ਫੈਸਲੇ ਅਨੁਸਾਰ ਇੱਕ ਤੋਂ ਪੰਜ ਦਸੰਬਰ ਤੱਕ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ। ਮੀਟਿੰਗ ’ਚ ਆਲ ਇੰਡੀਆ ਸਟੇਟ ਗੌਰਮੈਂਟ ਇੰਪਲਾਈਜ ਫੈਡਰੇਸ਼ਨ ਤੇ ਆਲ ਇੰਡੀਆ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਵੱਲੋਂ 12 ਦਸੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕੀਤੀ ਜਾ ਰਹੀ ਰੈਲੀ ਤੇ 13 ਦਸੰਬਰ ਨੂੰ ਕੇਂਦਰੀ ਪੈਨਸ਼ਨਰ ਫੈਡਰੇਸ਼ਨਾਂ ਤੇ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਵੱਲੋਂ ਕੀਤੀ ਜਾ ਰਹੀ ਕਨਵੈਨਸ਼ਨ ਵਿਚ ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿੱਚ ਪੈਨਸ਼ਨਰਜ਼ ਸ਼ਮੂਲੀਅਤ ਕਰਨਗੇ। ਮੀਟਿੰਗ ਵਿੱਚ ਮੇਹਰ ਸਿੰਘ, ਪ੍ਰਮੋਦ ਗੋਗਾ, ਦੇਵਰਾਜ ਚਾਵਲਾ, ਹੇਮੰਤ ਸਿੰਘ, ਮਾਨਾ ਸਿੰਘ ਭੱਟੀ, ਗੁਰਦੇਵ ਸਿੰਘ, ਤਿਰਲੋਕ ਸਿੰਘ, ਚੰਦਰ ਮੋਹਨ, ਸਤਨਾਮ ਸਿੰਘ, ਡਮਰ ਬਹਾਦਰ, ਰਾਜ ਕੁਮਾਰ, ਰਮੇਸ਼ ਭੱਟੀ, ਕਰਮ ਸਿੰਘ, ਗੁਰਮੇਲ ਸਿੰਘ ਖੋਸਾ ਤਲਵੰਡੀ ਭਾਈ, ਮਲਕੀਤ ਸਿੰਘ ਖੋਸਾ, ਕ੍ਰਿਸ਼ਨ ਲੂਣਾ, ਅਮਰੀਕ ਸਿੰਘ, ਜਤਿੰਦਰ ਸਿੰਘ, ਬਿਕਰ ਸਿੰਘ, ਸਵਿੰਦਰਪਾਲ ਕੌਰ, ਡਾ.ਪ੍ਰਦੀਪ ਰਾਣਾ, ਰਾਜੇਸ਼ ਕੁਮਾਰ, ਬਲਵੀਰ ਸਿੰਘ ਗੋਖੀਵਾਲਾ, ਉਡੀਕ ਚੰਦ ਤੇ ਚੰਨਣ ਸਿੰਘ ਆਦਿ ਸ਼ਾਮਲ ਹੋਏ।