15 ਸਾਲਾਂ ਤੋਂ ਲੋਕਾਂ ਦੀ ਆਵਾਜ਼ ਬਣਿਆ ‘ਪੰਜਾਬੀ ਜਾਗਰਣ’, 16ਵੇਂ ਵਰ੍ਹੇ ’ਚ ਕੀਤਾ ਸ਼ਾਨਦਾਰ ਪ੍ਰਵੇਸ਼
15 ਸਾਲਾਂ ਤੋਂ ਲੋਕਾਂ ਦੀ ਆਵਾਜ਼ ਬਣਿਆ ‘ਪੰਜਾਬੀ ਜਾਗਰਣ’, 16ਵੇਂ ਵਰ੍ਹੇ ਵਿੱਚ ਕੀਤਾ ਸ਼ਾਨਦਾਰ ਪ੍ਰਵੇਸ਼
Publish Date: Wed, 17 Jun 2026 03:53 PM (IST)
Updated Date: Wed, 17 Jun 2026 03:54 PM (IST)

ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜੀਰਾ : ਪੰਜਾਬੀ ਭਾਸ਼ਾ, ਪੰਜਾਬੀਅਤ ਅਤੇ ਲੋਕ ਮੁੱਦਿਆਂ ਦੀ ਨਿਡਰ ਆਵਾਜ਼ ਬਣੇ ‘ਪੰਜਾਬੀ ਜਾਗਰਣ’ ਅਖ਼ਬਾਰ ਨੇ ਆਪਣਾ ਸਫ਼ਲਤਾਪੂਰਵਕ 15 ਸਾਲਾਂ ਦਾ ਸ਼ਾਨਦਾਰ ਸਫ਼ਰ ਪੂਰਾ ਕਰਦਿਆਂ 16ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰ ਲਿਆ ਹੈ। ਇਸ ਮੌਕੇ ਵੱਖ-ਵੱਖ ਸਿਆਸੀ, ਸਮਾਜਿਕ, ਧਾਰਮਿਕ ਅਤੇ ਜਨਤਕ ਆਗੂਆਂ ਨੇ ਅਦਾਰੇ ਨੂੰ ਵਧਾਈ ਦਿੰਦਿਆਂ ਇਸ ਦੀ ਨਿਰਪੱਖ ਪੱਤਰਕਾਰੀ, ਸਮਾਜਿਕ ਜ਼ਿੰਮੇਵਾਰੀ ਅਤੇ ਲੋਕ ਸਰੋਕਾਰਾਂ ਪ੍ਰਤੀ ਵਚਨਬੱਧਤਾ ਦੀ ਭਰਪੂਰ ਸ਼ਲਾਘਾ ਕੀਤੀ। ਆਗੂਆਂ ਨੇ ਕਿਹਾ ਕਿ ‘ਪੰਜਾਬੀ ਜਾਗਰਣ’ ਨੇ ਥੋੜ੍ਹੇ ਸਮੇਂ ਵਿੱਚ ਹੀ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਤੱਕ ਆਪਣੀ ਮਜ਼ਬੂਤ ਪਹੁੰਚ ਬਣਾਉਂਦਿਆਂ ਲੋਕਾਂ ਦੇ ਦਿਲਾਂ ਵਿੱਚ ਵਿਸ਼ੇਸ਼ ਥਾਂ ਹਾਸਲ ਕੀਤੀ ਹੈ। ਇਹ ਅਖ਼ਬਾਰ ਸਿਰਫ਼ ਖ਼ਬਰਾਂ ਤੱਕ ਸੀਮਿਤ ਨਹੀਂ ਰਿਹਾ, ਸਗੋਂ ਆਮ ਲੋਕਾਂ ਦੀਆਂ ਸਮੱਸਿਆਵਾਂ, ਸਮਾਜਿਕ ਮੁੱਦਿਆਂ, ਸੱਭਿਆਚਾਰਕ ਵਿਰਾਸਤ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਵੀ ਨਿਰੰਤਰ ਯਤਨਸ਼ੀਲ ਰਿਹਾ ਹੈ। ਸਮੂਹ ਆਗੂਆਂ ਨੇ ਆਸ ਪ੍ਰਗਟਾਈ ਕਿ ‘ਪੰਜਾਬੀ ਜਾਗਰਣ’ ਆਉਣ ਵਾਲੇ ਵਰ੍ਹਿਆਂ ਵਿੱਚ ਵੀ ਨਿਰਪੱਖ, ਨਿਡਰ ਅਤੇ ਲੋਕ ਪੱਖੀ ਪੱਤਰਕਾਰੀ ਦੇ ਆਪਣੇ ਮਿਸ਼ਨ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਂਦਿਆਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਕਰਦਾ ਰਹੇਗਾ। ਪਾਠਕਾਂ ਦੇ ਭਰੋਸੇ ਤੇ ਪਿਆਰ ਦੀ ਮਿਸਾਲ ਬਣਿਆ 15 ਸਾਲਾਂ ਦਾ ਸਫ਼ਰ ਵੱਖ-ਵੱਖ ਆਗੂਆਂ ਨੇ ਆਪਣੇ ਸਾਂਝੇ ਸੰਦੇਸ਼ ਵਿੱਚ ਕਿਹਾ ਕਿ ‘ਪੰਜਾਬੀ ਜਾਗਰਣ’ ਦੀ 15ਵੀਂ ਵਰ੍ਹੇਗੰਢ ਸਿਰਫ਼ ਇੱਕ ਅਖ਼ਬਾਰ ਦੀ ਸਫ਼ਲਤਾ ਨਹੀਂ, ਸਗੋਂ ਇਸ ਨਾਲ ਜੁੜੇ ਲੱਖਾਂ ਪਾਠਕਾਂ ਦੇ ਪਿਆਰ, ਵਿਸ਼ਵਾਸ ਅਤੇ ਸਹਿਯੋਗ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅਖ਼ਬਾਰ ਨੇ ਹਮੇਸ਼ਾ ਲੋਕਾਂ ਦੀ ਆਵਾਜ਼ ਨੂੰ ਪਹਿਲ ਦਿੱਤੀ ਹੈ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਆਪਣਾ ਧਰਮ ਸਮਝਿਆ ਹੈ। ਲੋਕ ਮੁੱਦਿਆਂ ਦੀ ਨਿਡਰ ਆਵਾਜ਼ ਬਣਿਆ ‘ਪੰਜਾਬੀ ਜਾਗਰਣ’ : ਕਟਾਰੀਆ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ‘ਪੰਜਾਬੀ ਜਾਗਰਣ’ ਦੀ ਪੂਰੀ ਟੀਮ, ਪ੍ਰਬੰਧਨ ਅਤੇ ਪਾਠਕ ਵਰਗ ਨੂੰ 15ਵੀਂ ਵਰ੍ਹੇਗੰਢ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਨਿਰਪੱਖ ਅਤੇ ਜ਼ਿੰਮੇਵਾਰ ਪੱਤਰਕਾਰੀ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ‘ਪੰਜਾਬੀ ਜਾਗਰਣ’ ਨੇ ਪਿਛਲੇ 15 ਸਾਲਾਂ ਦੌਰਾਨ ਲੋਕ ਮੁੱਦਿਆਂ ਨੂੰ ਤਰਜੀਹ ਦੇ ਕੇ ਪੱਤਰਕਾਰੀ ਦੇ ਉੱਚ ਮਿਆਰ ਕਾਇਮ ਕੀਤੇ ਹਨ।ਉਨ੍ਹਾਂ ਕਿਹਾ ਕਿ ਅਖ਼ਬਾਰ ਨੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀਆਂ ਸਮੱਸਿਆਵਾਂ, ਨੌਜਵਾਨਾਂ ਦੇ ਮੁੱਦਿਆਂ, ਕਿਸਾਨਾਂ ਦੀਆਂ ਚੁਣੌਤੀਆਂ ਅਤੇ ਸਮਾਜਿਕ ਸਰੋਕਾਰਾਂ ਨੂੰ ਬੇਬਾਕੀ ਨਾਲ ਉਜਾਗਰ ਕੀਤਾ ਹੈ। ਵਿਧਾਇਕ ਕਟਾਰੀਆ ਨੇ ਆਸ ਪ੍ਰਗਟਾਈ ਕਿ ‘ਪੰਜਾਬੀ ਜਾਗਰਣ’ ਆਉਣ ਵਾਲੇ ਸਮੇਂ ਵਿੱਚ ਵੀ ਸੱਚ, ਨਿਰਪੱਖਤਾ ਅਤੇ ਲੋਕ ਹਿੱਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਨਾਲ ਨਿਭਾਉਂਦਾ ਰਹੇਗਾ। 15 ਸਾਲਾਂ ਦਾ ਸਫ਼ਰ ਪਾਠਕਾਂ ਦੇ ਵਿਸ਼ਵਾਸ ਦੀ ਜਿੱਤ : ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਕਿਹਾ ਕਿ ‘ਪੰਜਾਬੀ ਜਾਗਰਣ’ ਪੰਜਾਬੀ ਭਾਸ਼ਾ ਅਤੇ ਪੰਜਾਬੀਅਤ ਦਾ ਸੱਚਾ ਅਲੰਬਰਦਾਰ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਜਿੱਥੇ ਮੀਡੀਆ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੋ ਗਈ ਹੈ, ਉੱਥੇ ਇਸ ਅਖ਼ਬਾਰ ਨੇ ਆਪਣੀ ਨਿਰਪੱਖ ਅਤੇ ਜ਼ਿੰਮੇਵਾਰ ਪੱਤਰਕਾਰੀ ਰਾਹੀਂ ਲੋਕਾਂ ਦਾ ਵਿਸ਼ਵਾਸ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਅਖ਼ਬਾਰ ਨੇ ਪੇਂਡੂ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ, ਨੌਜਵਾਨਾਂ ਦੀਆਂ ਉਮੀਦਾਂ ਅਤੇ ਸਮਾਜਿਕ ਸਰੋਕਾਰਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ, ਜੋ ਇਸ ਦੀ ਸਭ ਤੋਂ ਵੱਡੀ ਤਾਕਤ ਹੈ। ਨਿਰਪੱਖ ਪੱਤਰਕਾਰੀ ਨੇ ਬਣਾਈ ਵਿਲੱਖਣ ਪਛਾਣ : ਹਰਪ੍ਰੀਤ ਸਿੰਘ ਹੀਰੋ ਸ਼੍ਰੋਮਣੀ ਅਕਾਲੀ ਦਲ ਜੀਰਾ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਕਿਹਾ ਕਿ ‘ਪੰਜਾਬੀ ਜਾਗਰਣ’ ਨੇ ਆਪਣੇ 15 ਸਾਲਾਂ ਦੇ ਸਫ਼ਰ ਦੌਰਾਨ ਭਰੋਸੇਯੋਗ ਅਤੇ ਨਿਰਪੱਖ ਪੱਤਰਕਾਰੀ ਕਰਕੇ ਲੋਕਾਂ ਦੇ ਦਿਲਾਂ ਵਿੱਚ ਵਿਸ਼ਵਾਸ ਦੀ ਮਜ਼ਬੂਤ ਥਾਂ ਬਣਾਈ ਹੈ। ਉਨ੍ਹਾਂ ਕਿਹਾ ਕਿ ਅਖ਼ਬਾਰ ਨੇ ਹਰ ਵਰਗ ਦੀ ਆਵਾਜ਼ ਨੂੰ ਪੂਰੀ ਇਮਾਨਦਾਰੀ ਨਾਲ ਉਭਾਰਿਆ ਹੈ ਅਤੇ ਸਮਾਜਿਕ, ਧਾਰਮਿਕ ਤੇ ਸਿਆਸੀ ਗਤੀਵਿਧੀਆਂ ਨੂੰ ਸੰਤੁਲਿਤ ਢੰਗ ਨਾਲ ਪਾਠਕਾਂ ਤੱਕ ਪਹੁੰਚਾਇਆ ਹੈ। ਹਰ ਵਿਚਾਰਧਾਰਾ ਨੂੰ ਬਰਾਬਰ ਮਾਣ-ਸਨਮਾਨ ਦਿੱਤਾ : ਹਰੀਸ਼ ਜੈਨ ਗੋਗਾ ਖੇਤੀਬਾੜੀ ਵਿਕਾਸ ਬੈਂਕ ਪੰਜਾਬ ਦੇ ਸਾਬਕਾ ਚੇਅਰਮੈਨ ਹਰੀਸ਼ ਜੈਨ ਗੋਗਾ ਨੇ ਕਿਹਾ ਕਿ ‘ਪੰਜਾਬੀ ਜਾਗਰਣ’ ਨੇ ਪੱਤਰਕਾਰੀ ਦੇ ਉੱਚ ਮਿਆਰਾਂ ਨੂੰ ਕਾਇਮ ਰੱਖਦਿਆਂ ਹਰ ਸਿਆਸੀ ਪਾਰਟੀ ਅਤੇ ਵਿਚਾਰਧਾਰਾ ਨੂੰ ਬਿਨਾਂ ਕਿਸੇ ਪੱਖਪਾਤ ਦੇ ਬਰਾਬਰ ਥਾਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਨਿਰਪੱਖ ਅਤੇ ਤੱਥਾਂ ਆਧਾਰਿਤ ਪੱਤਰਕਾਰੀ ਦੀ ਲੋੜ ਪਹਿਲਾਂ ਨਾਲੋਂ ਵੱਧ ਹੈ ਅਤੇ ‘ਪੰਜਾਬੀ ਜਾਗਰਣ’ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾ ਰਿਹਾ ਹੈ। ਹਰ ਵਰਗ ਦੀ ਪਹਿਲੀ ਪਸੰਦ ਬਣਿਆ ‘ਪੰਜਾਬੀ ਜਾਗਰਣ’: ਅਵਤਾਰ ਸਿੰਘ ਜ਼ੀਰਾ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਅਵਤਾਰ ਸਿੰਘ ਜੀਰਾ ਨੇ ਕਿਹਾ ਕਿ ‘ਪੰਜਾਬੀ ਜਾਗਰਣ’ ਅੱਜ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਹਰ ਵਰਗ ਦੀ ਪਹਿਲੀ ਪਸੰਦ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਖ਼ਬਾਰ ਵਿੱਚ ਰਾਜਨੀਤੀ, ਖੇਤੀਬਾੜੀ, ਵਪਾਰ, ਸਿੱਖਿਆ, ਖੇਡਾਂ ਅਤੇ ਸਮਾਜਿਕ ਖੇਤਰਾਂ ਨਾਲ ਜੁੜੀ ਜਾਣਕਾਰੀ ਭਰਪੂਰ ਰੂਪ ਵਿੱਚ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪਾਠਕਾਂ ਨੂੰ ਸਥਾਨਕ ਪੱਧਰ ਤੋਂ ਲੈ ਕੇ ਸੂਬਾਈ ਅਤੇ ਰਾਸ਼ਟਰੀ ਮੁੱਦਿਆਂ ਬਾਰੇ ਭਰੋਸੇਯੋਗ ਜਾਣਕਾਰੀ ਪ੍ਰਦਾਨ ਕਰਨ ਵਿੱਚ ‘ਪੰਜਾਬੀ ਜਾਗਰਣ’ ਨੇ ਆਪਣੀ ਵਿਲੱਖਣ ਪਛਾਣ ਬਣਾਈ ਹੈ। ਸਮਾਜਿਕ ਜਾਗਰੂਕਤਾ ਦਾ ਮਜ਼ਬੂਤ ਮੰਚ : ਫੁਰਮਾਨ ਸਿੰਘ ਸੰਧੂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਕਿਹਾ ਕਿ ‘ਪੰਜਾਬੀ ਜਾਗਰਣ’ ਨੇ ਸਿਰਫ਼ ਖ਼ਬਰਾਂ ਹੀ ਨਹੀਂ ਦਿੱਤੀਆਂ, ਸਗੋਂ ਸਮਾਜ ਨੂੰ ਸਹੀ ਦਿਸ਼ਾ ਅਤੇ ਜਾਗਰੂਕਤਾ ਦੇਣ ਦਾ ਕੰਮ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅਖ਼ਬਾਰ ਨੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਸਮਾਜ ਦੇ ਹਰ ਵਰਗ ਨਾਲ ਜੁੜੇ ਮੁੱਦਿਆਂ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ। ਲੋਕ ਸਰੋਕਾਰਾਂ ਨੂੰ ਪਹਿਲ ਦੇਣ ਵਾਲੀ ਪੱਤਰਕਾਰੀ ਸਮੇਂ ਦੀ ਲੋੜ : ਆਸ਼ੂ ਬੰਗੜ ਕਾਂਗਰਸ ਪਾਰਟੀ ਦੇ ਫਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਤੇ ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਐਮਡੀ ਆਸ਼ੂ ਬੰਗੜ ਨੇ ‘ਪੰਜਾਬੀ ਜਾਗਰਣ’ ਨੂੰ 15 ਸਾਲਾਂ ਦਾ ਸਫ਼ਲ ਸਫ਼ਰ ਪੂਰਾ ਕਰਕੇ 16ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰਨ ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਖ਼ਬਾਰ ਨੇ ਨਿਰਪੱਖ ਅਤੇ ਲੋਕ ਪੱਖੀ ਪੱਤਰਕਾਰੀ ਰਾਹੀਂ ਆਮ ਲੋਕਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ‘ਪੰਜਾਬੀ ਜਾਗਰਣ’ ਭਵਿੱਖ ਵਿੱਚ ਵੀ ਪੰਜਾਬੀਅਤ, ਸਮਾਜਿਕ ਜਾਗਰੂਕਤਾ ਅਤੇ ਲੋਕ ਹਿੱਤਾਂ ਦੀ ਆਵਾਜ਼ ਬਣ ਕੇ ਆਪਣੀ ਜ਼ਿੰਮੇਵਾਰੀ ਨਿਭਾਉਂਦਾ ਰਹੇਗਾ।