ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਐਕਸੀਅਨ ਨੂੰ ਸੌਂਪਿਆ ਮੰਗ ਪੱਤਰ
ਪੀਡਬਲਯੂਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਨੇ ਐਕਸੀਅਨ ਨੂੰ ਸੌਂਪਿਆ ਮੰਗ ਪੱਤਰ
Publish Date: Fri, 02 Jan 2026 06:13 PM (IST)
Updated Date: Fri, 02 Jan 2026 06:14 PM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ, ਫਿਰੋਜ਼ਪੁਰ: ਪੀਡਬਲਯੂਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਕਮੇਟੀ ਵੱਲੋਂ ਦਰਜਾਚਾਰ ਮੁਲਾਜ਼ਮਾਂ ਨੂੰ ਪੇਸ਼ ਆਉਦੀਆਂ ਮੁਸ਼ਕਲਾਂ ਦੇ ਹੱਲ ਸਬੰਧੀ ਕਾਰਜਕਾਰੀ ਇੰਜੀਨੀਅਰ ਜਲ ਨਿਕਾਸ ਉਸਾਰੀ ਮੰਡਲ ਗੋਲੇਵਾਲਾ ਡਵੀਜ਼ਨ ਫਿਰੋਜ਼ਪੁਰ ਰਾਜਿੰਦਰਪਾਲ ਗੋਇਲ ਨੂੰ ਪਸਸਫ ਦੇ ਸੂਬਾ ਆਗੂ ਆਗੂ ਅਤੇ ਪੀਡਬਲਯੂਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਅਗਵਾਈ ਹੇਠ ਮੰਗ ਪੱਤਰ ਦਿੱਤਾ। ਇਸ ਮੌਕੇ ਮੁਲਾਜ਼ਮ ਦੇ ਨਿਪਟਾਰੇ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਐਕਸੀਅਨ ਵੱਲੋਂ ਮੰਗਾਂ ਦਾ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਪੀਡਬਲਯੂਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਜਨਰਲ ਸਕੱਤਰ ਸੁਲੱਖਣ ਸਿੰਘ, ਸਾਂਝਾ ਫਰੰਟ ਦੇ ਆਗੂ ਮਹਿੰਦਰ ਸਿੰਘ ਧਾਲੀਵਾਲ, ਸਤਨਾਮ ਸਿੰਘ ਅਤੇ ਹਰਦੀਪ ਸਿੰਘ ਸੁਪਰਡੈਂਟ ਆਦਿ ਹਾਜ਼ਰ ਸਨ।